Home Desh Jagjeet Dallewal ਤੇ ਸੁਪਰੀਮ ਕੋਰਟ ਐਕਟਿਵ, ਲਗਾਤਾਰ ਤੀਜੇ ਦਿਨ ਵੀ ਹੋਵੇਗੀ ਸੁਣਵਾਈ Deshlatest NewsPanjabRajniti Jagjeet Dallewal ਤੇ ਸੁਪਰੀਮ ਕੋਰਟ ਐਕਟਿਵ, ਲਗਾਤਾਰ ਤੀਜੇ ਦਿਨ ਵੀ ਹੋਵੇਗੀ ਸੁਣਵਾਈ By admin - December 20, 2024 25 0 FacebookTwitterPinterestWhatsApp Supreme Court ਨੇ ਕਿਹਾ ਸੀ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਜਾਣ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (20 ਦਸੰਬਰ) ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ। ਜਿਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। ਸੁਣਵਾਈ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਿਪੋਰਟ ਪੇਸ਼ ਕਰਨ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ 4 ਡਾਕਟਰਾਂ ਦੀ ਟੀਮ ਬਣਾਈ ਹੈ। ਜਿਨ੍ਹਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਡੱਲੇਵਾਲ ਦੇ ਖੂਨ ਦੇ ਸੈਂਪਲ ਲਏ। ਜਿਸ ਮਗਰੋਂ ਸਰਕਾਰ ਆਪਣੀ ਰਿਪੋਰਟ ਲੈ ਕੇ ਸੁਪਰੀਮ ਕੋਰਟ ਜਾਵੇਗੀ। ਡੱਲੇਵਾਲ ਦਾ ਸੁਪਰੀਮ ਕੋਰਟ ਨੂੰ ਲੈਟਰ ਸੁਪਰੀਮ ਕੋਰਟ ਨੇ ਕਿਹਾ ਸੀ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਜਾਣ। ਜਿਸ ਮਗਰੋਂ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਪੱਤਰ ਲਿਖ ਕੇ 6 ਮੁੱਦੇ ਉਠਾਏ ਹਨ। ਜਿਸ ਵਿੱਚ ਇਲਜ਼ਾਮ ਲਾਇਆ ਗਿਆ ਸੀ ਕਿ ਕੇਂਦਰ ਸਰਕਾਰ ਨੇ 2020-21 ਵਿੱਚ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਡੱਲੇਵਾਲ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕੋਰਟ ਨੇ ਪੰਜਾਬ ਸਰਕਾਰ ਨੂੰ ਘੇਰਿਆ ਜਦੋਂ 18 ਦਸੰਬਰ ਨੂੰ ਕੋਰਟ ਮਾਮਲਾ ਸੁਣ ਰਹੀ ਸੀ ਤਾਂ ਉਹਨਾਂ ਨੇ ਡੱਲੇਵਾਲ ਦੀ ਸਿਹਤ ਬਾਰੇ ਸਵਾਲ ਕੀਤਾ। ਜਿਸ ਦੇ ਜਵਾਬ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਠੀਕ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਸਵਾਲ ਕੀਤਾ ਕਿ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ। ਕੌਣ ਡਾਕਟਰ ਹੈ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ? ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਡੱਲੇਵਾਲ ਠੀਕ ਹੈ? ਜਦੋਂ ਉਸ ਦੀ ਜਾਂਚ ਨਹੀਂ ਹੋਈ। ਇਸ ਤੋਂ ਪਹਿਲਾਂ ਕੋਰਟ ਨੇ ਕਿਹਾ ਸੀ ਕਿ ਡੱਲੇਵਾਲ ਪਬਲਿਕ ਪਰਸਨੈਲਟੀ ਹਨ। ਉਹਨਾਂ ਨਾਲ ਕਿਸਾਨਾਂ ਦੇ ਹਿੱਤ ਜੁੜੇ ਹੋਏ ਹਨ। ਇਸ ਕਰਕੇ ਸਟੇਟ ਨੂੰ ਉਹਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਹਰਿਆਣਾ ਸਰਕਾਰ ਪਹੁੰਚੀ ਸੀ ਸੁਪਰੀਮ ਕੋਰਟ ਦਰਅਸਲ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਸ਼ੰਭੂ ਬਾਰਡਰ ਖੋਲਣ ਦੇ ਨਿਰਦੇਸ਼ ਦਿੱਤੇ ਸਨ। ਜਿਸ ਮਗਰੋਂ ਹਰਿਆਣਾ ਸਰਕਾਰ ਇਸ ਆਦੇਸ਼ ਦੇ ਖਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਸੀ। ਹੁਣ ਸੁਪਰੀਮ ਕੋਰਟ ਵੱਲੋਂ ਪੂਰੇ ਮਸਲੇ ਤੇ ਨਜ਼ਰ ਬਣਾਈ ਹੋਈ ਹੈ।