Home Desh NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ: ਪੰਜਾਬੀ ਕਲਾਕਾਰਾਂ ‘ਤੇ ਹੋ ਸਕਦਾ...

NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ: ਪੰਜਾਬੀ ਕਲਾਕਾਰਾਂ ‘ਤੇ ਹੋ ਸਕਦਾ ਹੈ ਹਮਲਾ

40
0

ਸ਼ਨੀਵਾਰ ਨੂੰ AP ਢਿੱਲੋਂ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਚੰਡੀਗੜ੍ਹ ‘ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਕੌਮੀ ਸੁਰੱਖਿਆ ਏਜੰਸੀ (NIA) ਨੇ ਪੰਜਾਬੀ ਕਲਾਕਾਰਾਂ ‘ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ AP ਢਿੱਲੋਂ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।
ਦਰਅਸਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ। ਜਿਸ ‘ਚ ਪੰਜਾਬੀ ਕਲਾਕਾਰਾਂ ‘ਤੇ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ।

ਪੰਜਾਬ ਪੁਲਿਸ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੀ ਕੀਤੀ ਜਾਣਕਾਰੀ

ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਜਿੰਨੇ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਪ੍ਰੋਗਰਾਮ ਲਈ ਤੈਨਾਤੀ ਸੀ।
ਇਨ੍ਹੀ ਸੁਰੱਖਿਆ ਪਿੱਛੇ ਕਾਰਨ ਇਹ ਹੈ ਕਿ ਕੋਈ ਵੀ ਸ਼ੱਕੀ ਵਿਅਕਤੀ ਮੌਕੇ ‘ਤੇ ਨਾ ਪਹੁੰਚ ਸਕੇ। ਇਸ ਦੇ ਲਈ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਪਾਰਕਿੰਗ ਵੀ ਬਣਾਈ ਗਈ ਹੈ, ਜਿਸ ਤੱਕ ਸ਼ਟਲ ਬੱਸ ਦੀ ਮਦਦ ਨਾਲ ਪਹੁੰਚ ਸਕਦੇ ਹੋ।

ਸੁਰੱਖਿਆ ਲਈ 4 DSP ਤੇ 6 ਇੰਸਪੈਕਟਰ ਤਾਇਨਾਤ

AP ਢਿੱਲੋਂ ਦੇ ਪ੍ਰੋਗਰਾਮ ਦੇ ਸੁਰੱਖਿਆ ਪ੍ਰਬੰਧਾਂ ਲਈ 4 ਡੀਐਸਪੀ ਅਤੇ 6 ਇੰਸਪੈਕਟਰ ਵੀ ਤਾਇਨਾਤ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਡਾਕ ਦਸਤੇ ਵੱਲੋਂ ਵੀ ਪ੍ਰੋਗਰਾਮ ਦੀ ਸੁਰੱਖਿਆ ਦਾ ਮੁਆਇਨਾ ਕੀਤਾ ਗਿਆ। ਰੈਲੀ ਵਾਲੀ ਥਾਂ ਦੇ ਸਾਰੇ ਗੇਟਾਂ ‘ਤੇ ਮੈਟਲ ਡਿਟੈਕਟਰ ਲਗਾਏ ਜਾਣਗੇ। ਸ਼ੱਕੀ ਲੋਕਾਂ ‘ਤੇ ਨਜ਼ਰ ਰੱਖਣ ਲਈ ਸਾਦੇ ਕੱਪੜਿਆਂ ‘ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ।
ਇਸ ਦੇ ਨਾਲ ਹੀ NIA ਦੇ ਇਨਪੁਟ ਤੋਂ ਬਾਅਦ ਮੁਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੀ ਸੁਰੱਖਿਆ ਵਿਵਸਥਾ ਵੀ ਵਧਾ ਦਿੱਤੀ ਗਈ ਹੈ। ਇਸ ਸੁਸਾਇਟੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਕਲਾਕਾਰ ਰਹਿੰਦੇ ਹਨ।
Previous articleJagjit Singh Dallewal ਲਈ ਬਣਾਇਆ ਗਿਆ ਅਸਥਾਈ ਹਸਪਤਾਲ, ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ
Next articleਅਧਿਕਾਰੀਆਂ ਦੀ ਹੋਣੀ ਚਾਹੀਦੀ ਹੈ ਜਾਂਚ…ਦਿਗਵਿਜੇ ਨੇ ਧੱਕਾ-ਮੁੱਕੀ ਮਾਮਲੇ ‘ਚ ਸੁਰੱਖਿਆ ‘ਤੇ ਉਠਾਏ ਸਵਾਲ

LEAVE A REPLY

Please enter your comment!
Please enter your name here