Home Desh Punjab ‘ਚ 27 December ਨੂੰ ਸਰਕਾਰੀ ਛੁੱਟੀ ਹੋਵੇਗੀ: ਰਾਸ਼ਟਰੀ ਬਾਲ ਸ਼ਹੀਦੀ... Deshlatest NewsPanjabRajniti Punjab ‘ਚ 27 December ਨੂੰ ਸਰਕਾਰੀ ਛੁੱਟੀ ਹੋਵੇਗੀ: ਰਾਸ਼ਟਰੀ ਬਾਲ ਸ਼ਹੀਦੀ ਦਿਵਸ ‘ਤੇ ਪੀਯੂ ਦਾ ਫੈਸਲਾ By admin - December 24, 2024 28 0 FacebookTwitterPinterestWhatsApp ਹਰ ਸਾਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਲਗਾਇਆ ਜਾਂਦਾ ਹੈ। ਪੰਜਾਬ ਵਿੱਚ 27 ਦਸੰਬਰ ਯਾਨੀ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ। 27 ਦਸੰਬਰ ਨੂੰ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਐਲਾਨਿਆ ਗਿਆ। ਸਹਿਬਜ਼ਾਦਿਆਂ ਬਾਰੇ ਜਾਣੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਹਰ ਸਾਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਲਗਾਇਆ ਜਾਂਦਾ ਹੈ। ਦੂਰ-ਦੁਰਾਡੇ ਤੋਂ ਸੰਗਤਾਂ ਸ਼ਹੀਦੀ ਦਿਹਾੜੇ ‘ਤੇ ਮੱਥਾ ਟੇਕਣ ਆਉਂਦੀਆਂ ਹਨ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਤਾਂ ਉਨ੍ਹਾਂ ਦਾ ਪਰਿਵਾਰ ਸਿਰਸਾ ਨਦੀ ‘ਤੇ ਵਿਛੜ ਗਿਆ। ਵੱਡੇ ਦੋ ਸਾਹਿਬਜ਼ਾਦੇ ਗੁਰੂ ਜੀ ਕੋਲ ਰਹੇ ਅਤੇ ਛੋਟੇ ਦੋ ਸਾਹਿਬਜ਼ਾਦੇ ਮਾਤਾ ਗੁਜਰੀ ਜੀ ਕੋਲ ਰਹੇ। ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋ ਗਏ ਸਨ। ਛੋਟੇ ਸਾਹਿਬਜ਼ਾਦਿਆਂ ਨੂੰ ਕੰਧ ਵਿੱਚ ਚਿਣਵਾ ਦਿੱਤਾ 1705 ਵਿੱਚ ਮੁਗਲਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ 7 ਸਾਲ ਦੇ ਬਾਬਾ ਫਤਹਿ ਸਿੰਘ ਨੂੰ ਮਾਤਾ ਗੁਜਰੀ ਦੇ ਨਾਲ ਪਿੰਡ ਸਹੇੜੀ ਦੇ ਕੋਲ ਫੜ ਲਿਆ ਤੇ ਉਹਨਾਂ ਨੂੰ ਫਤਿਹਗੜ੍ਹ ਸਾਹਿਬ ਲੈ ਗਏ ਅਤੇ ਉੱਥੇ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ। ਪਰ ਸਾਹਿਬਜ਼ਾਦਿਆਂ ਨੇ ਇਸਲਾਮ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਆਦ ਦੋਹਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀਨੂੰ ਮੁਗਲਾਂ ਨੇ ਤਿੰਨ ਦਿਨ ਅਤੇ ਦੋ ਰਾਤਾਂ ਤਸੀਹੇ ਦੇਣ ਲਈ ਠੰਡੇ ਬੁਰਜ ਵਿੱਚ ਰੱਖਿਆ। ਸਾਹਿਬਜ਼ਾਦਿਆਂ ਨੂੰ ਦੀਵਾਰਾਂ ਵਿੱਚ ਚਿਣਵਾ ਦਿੱਤਾ।