Home Desh SGPC ਪ੍ਰਧਾਨ ਨੂੰ ਲੱਗੀ ਧਾਰਮਿਕ ਸਜ਼ਾ: ਬੀਬੀ ਜਗੀਰ ਕੌਰ ਲਈ ਵਰਤੇ ਸਨ... Deshlatest NewsPanjabRajniti SGPC ਪ੍ਰਧਾਨ ਨੂੰ ਲੱਗੀ ਧਾਰਮਿਕ ਸਜ਼ਾ: ਬੀਬੀ ਜਗੀਰ ਕੌਰ ਲਈ ਵਰਤੇ ਸਨ ਇਤਰਾਜ਼ਯੋਗ ਸ਼ਬਦ By admin - December 25, 2024 30 0 FacebookTwitterPinterestWhatsApp ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੇਸਰ ਹਰਜਿੰਦਰ ਸਿੰਘ ਧਾਮੀ ਨੇ ਮੁਆਫੀ ਮੰਗਦਿਆ ਕਿਹਾ ਸੀ ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਜ਼ਾ ਸੁਣਾਈ ਸੀ। ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਧਾਮੀ ਨੇ ਬੁੱਧਵਾਰ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਭਾਂਡੇ ਧੋਤੇ ਅਤੇ ਜੋੜਾ ਘਰ ਵਿੱਚ ਜੁੱਤੀਆਂ ਸਾਫ਼ ਕਰਨ ਦੀ ਸੇਵਾ ਨਿਭਾਈ। ਪੰਜ ਪਿਆਰਿਆਂ ਦੇ ਸਾਹਮਣੇ ਪੇਸ਼ ਹੋਏ ਸਨ ਧਾਮੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਨੂੰ ਲੰਗਰ ਹਾਲ ਵਿੱਚ ਇੱਕ ਘੰਟਾ ਬਰਤਨ ਧੋਣ, ਇੱਕ ਘੰਟਾ ਜੋੜਾ ਘਰ ਵਿੱਚ ਸੇਵਾ ਕਰਨ ਅਤੇ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਬਣਾ ਕੇ ਅਰਦਾਸ ਕਰਨ ਦੇ ਹੁਕਮ ਦਿੱਤੇ ਸਨ। ਬੀਬੀ ਜਾਗੀਰ ਕੌਰ ਖਿਲਾਫ਼ ਗਲਤ ਸ਼ਬਦਾਂ ਦੀ ਵਰਤੋਂ ਤੋਂ ਬਾਅਦ ਧਾਮੀ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਆਪਣੀ ਇਸ ਗਲਤੀ ਦੀ ਮੁਆਫੀ ਵੀ ਮੰਗੀ ਸੀ। ਨਾਲ ਹੀ ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਦੀ ਚਿੱਠੀ ਵੀ ਸੌਂਪੀ ਸੀ। ਇਹ ਹੈ ਪੂਰਾ ਮਾਮਲਾ… ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਇੰਟਰਵਿਊ ਦੌਰਾਨ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਤਿੰਨ ਵਾਰ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਧਾਮੀ ਇਕ ਵੈੱਬ ਚੈਨਲ ਨਾਲ ਫੋਨ ‘ਤੇ ਗੱਲ ਕਰ ਰਹੇ ਸਨ। ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਮੁਆਫ਼ੀਨਾਮਾ ਸੌਂਪਦਿਆਂ ਧਾਮੀ ਨੇ ਕਿਹਾ ਸੀ ਕਿ ਫ਼ੋਨ ‘ਤੇ ਗੱਲ ਕਰਦਿਆਂ ਮੇਰੋ ਕੋਲੋਂ ਅਣਜਾਣੇ ਵਿੱਚ ਕੁਝ ਇਤਰਾਜ਼ਯੋਗ ਸ਼ਬਦ ਬੋਲ ਨਿਕਲ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਾਗੀਰ ਕੌਰ ਨੇ ਕਈ ਸਵਾਲ ਚੁੱਕੇ ਸਨ। ਨਾਲ ਹੀ ਉਨ੍ਹਾਂ ਨੇ ਮੁੜ ਤੋਂ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਸੀ। ਜਿਸਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਮੈਂਬਰਾਂ ਨੇ ਉਨ੍ਹਾਂ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ।