Home Desh Jalandhar ‘ਚ Police Encounter, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ Deshlatest NewsPanjabRajniti Jalandhar ‘ਚ Police Encounter, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ By admin - December 26, 2024 16 0 FacebookTwitterPinterestWhatsApp Jalandhar Police ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਨੂੰ ਐਨਕਾਊਂਟਰ ਵਿੱਚ ਕਾਬੂ ਕਰ ਲਿਆ ਹੈ। ਜਲੰਧਰ ਪੁਲਿਸ ਬਦਮਾਸ਼ਾਂ, ਗੈਂਗਸਟਰਾਂ ਤੇ ਸਮੱਗਲਰਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਮਸ਼ੇਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਪੁਲਿਸ ਨੇ ਐਨਕਾਊਂਟਰ ਵਿੱਚ ਕਾਬੂ ਕਰ ਲਿਆ ਹੈ। ਸੂਤਰਾਂ ਮੁਤਾਬਕ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ‘ਚ ਕਰੀਬ 15 ਗੋਲੀਆਂ ਚਲਾਈਆਂ ਗਈਆਂ। ਘਟਨਾ ‘ਚ ਜ਼ਖਮੀ ਹੋਏ ਦੋਸ਼ੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਬੀਤੇ ਦਿਨੀਂ ‘ਆਪ’ ਵਰਕਰਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਮਨਜੀਤ ਸਿੰਘ ਭਾਪਾ ਅਤੇ ਅਮਨਦੀਪ ਬਿੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਦਵਿੰਦਰ ਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪਿਸਤੌਲ ਬਰਾਮਦ ਕਰਨ ਲਈ ਮੌਕੇ ‘ਤੇ ਗਈ। ਜਿੱਥੇ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਬਚਾਅ ‘ਚ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਗੁਰਗੇ ਨੂੰ ਗੋਲੀ ਮਾਰ ਦਿੱਤੀ ਅਤੇ ਉਹ ਇਸ ਦੌਰਾਨ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਮੁੱਠਭੇੜ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਜਖਮੀ ਮੁਲਜ਼ਮ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਦਿੱਤਾ ਹੈ, ਪੁਲਿਸ ਨੇ ਮੌਕੇ ਤੋਂ 6 ਹਥਿਆਰ, ਗੋਲੀਆਂ ਵੀ ਬਰਾਮਦ ਕੀਤੇ ਹਨ। ਮੁਕਾਬਲੇ ਵਿੱਚ 15 ਗੋਲੀਆਂ ਚਲਾਈਆਂ- CPਸਵਪਨ ਸ਼ਰਮਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਟੀਮ ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕਰਨ ਲਈ ਪੁੱਜੀ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ‘ਚ ਮੁਲਜ਼ਾ ਦੀ ਲੱਤ ‘ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 15 ਗੋਲੀਆਂ ਚਲਾਈਆਂ ਗਈਆਂ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ ਛੇ ਹਥਿਆਰ ਤੇ ਗੋਲੀਆਂ ਸਿੱਕੇ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ, ਹਥਿਆਰਾਂ ਦੇ ਵਪਾਰ ਅਤੇ ਫਿਰੌਤੀ ਦੇ ਰੈਕੇਟ ਨਾਲ ਜੁੜੇ ਹੋਏ ਹਨ।