Home Desh ਅੱਜ ਡੱਲੇਵਾਲ ਨਾਲ ਹੋਵੇਗੀ ‘ਸੁਪਰੀਮ’ ਗੱਲਬਾਤ, ਪੰਜਾਬ ਸਰਕਾਰ ਵੀ ਰੱਖੇਗੀ ਆਪਣਾ ਪੱਖ Deshlatest NewsPanjabRajniti ਅੱਜ ਡੱਲੇਵਾਲ ਨਾਲ ਹੋਵੇਗੀ ‘ਸੁਪਰੀਮ’ ਗੱਲਬਾਤ, ਪੰਜਾਬ ਸਰਕਾਰ ਵੀ ਰੱਖੇਗੀ ਆਪਣਾ ਪੱਖ By admin - December 28, 2024 31 0 FacebookTwitterPinterestWhatsApp ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਪਿਛਲੇ 33 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗੀ। ਉਹਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਿਲ ਕੀਤਾ ਜਾਵੇਗੀ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ ਡੱਲੇਵਾਲ ਖਨੌਰੀ ਸਰਹੱਦ ਤੇ ਭੁੱਖ ਹੜਤਾਲ ਕਰ ਰਹੇ ਹਨ। ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਸੁਪਰੀਮ ਕੋਰਟ ਨੇ ਉਸ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਸਬੰਧੀ ਕੰਪਟੇਂਟ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਜੇਕਰ ਜਾਨ ਦਾਅ ਤੇ ਹੈ ਤਾਂ ਗੰਭੀਰਤਾ ਨਾਲ ਨਿੱਪਟਣਾ ਪਵੇਗਾ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਜੇਕਰ ਕੋਈ ਅਮਨ ਕਾਨੂੰਨ ਦੀ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਪਵੇਗਾ। ਪੰਜਾਬ ਸਰਕਾਰ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਚੁੱਕੇ ਸਵਾਲ ਦੂਜੇ ਪਾਸੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੇ ਕੀਟੋਨ ਬਾਡੀ ਟੈਸਟ ਦੀ ਰਿਪੋਰਟ ਕਿਸਾਨ ਆਗੂਆਂ ਨੂੰ ਸੌਂਪ ਦਿੱਤੀ ਹੈ। ਦੋਵਾਂ ਰਿਪੋਰਟਾਂ ਵਿੱਚ ਡੱਲੇਵਾਲ ਦੇ ਕੀਟੋਨ ਬਾਡੀ ਦੇ ਨਤੀਜਿਆਂ ਵਿੱਚ ਕਾਫ਼ੀ ਫਰਕ ਹੈ। ਪ੍ਰਾਈਵੇਟ ਡਾਕਟਰਾਂ ਦੀ ਰਿਪੋਰਟ ਵਿੱਚ ਇਹ 6.8 ਅਤੇ ਸਰਕਾਰੀ ਡਾਕਟਰਾਂ ਦੀ ਰਿਪੋਰਟ ਵਿੱਚ 5.8 ਹੈ, ਜੋ ਕਿ ਬਹੁਤ ਚਿੰਤਾਜਨਕ ਹੈ। ਰਿਪੋਰਟਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਡੱਲੇਵਾਲ ਦਾ ਸਰੀਰ ਹੀ ਸਰੀਰ ਨੂੰ ਅੰਦਰੋਂ ਅੰਦਰੋਂ ਹੀ ਖਾ ਰਿਹਾ ਹੈ। ਹਿਸਾਰ ‘ਚ ਭਲਕੇ ਖਾਪ ਮਹਾਪੰਚਾਇਤ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਜਾਇਜ਼ ਠਹਿਰਾਉਂਦੇ ਹੋਏ 29 ਦਸੰਬਰ ਨੂੰ ਹਿਸਾਰ ‘ਚ ਖਾਪ ਮਹਾਪੰਚਾਇਤ ਬੁਲਾਈ ਹੈ। 30 ਤਰੀਕ ਨੂੰ ਪੰਜਾਬ ਵਿੱਚ ਰੇਲਾਂ ਅਤੇ ਬੱਸਾਂ ਨੂੰ ਰੋਕਣਗੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸ-ਟਰੇਨਾਂ ਬੰਦ ਰਹਿਣਗੀਆਂ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ।