Home Desh ਧੁੰਦ ਚ ਡੁੱਬਿਆ ਪੰਜਾਬ, ਕਈ ਥਾਵਾਂ ਤੇ ਵਿਜ਼ੀਬਿਲਟੀ ਜ਼ੀਰੋ

ਧੁੰਦ ਚ ਡੁੱਬਿਆ ਪੰਜਾਬ, ਕਈ ਥਾਵਾਂ ਤੇ ਵਿਜ਼ੀਬਿਲਟੀ ਜ਼ੀਰੋ

20
0

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਪੰਜਾਬ ਚੰਡੀਗੜ੍ਹ ‘ਚ ਅੱਜ ਵੀ ਭਾਰੀ ਧੁੰਦ ਪੈ ਰਹੀ ਹੈ। ਅੰਮ੍ਰਿਤਸਰ ‘ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਰਾਤ 10 ਵਜੇ ਤੋਂ ਬਾਅਦ ਕੋਈ ਵੀ ਫਲਾਈਟ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਹੀਂ ਉਤਰੀ ਹੈ। ਰਾਤ 10.15 ਵਜੇ ਕੁਆਲਾਲੰਪੁਰ ਜਾਣ ਵਾਲੀ ਫਲਾਈਟ ਨੂੰ ਦਿੱਲੀ ਵੱਲ ਮੋੜਨਾ ਪਿਆ।
ਅਗਲੇ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਈਰਾਨ ਵਿੱਚ ਇੱਕ ਵੈਸਟਨ ਡਿਸਟਰਵੈਂਸ ਐਕਟਿਵ ਹੋ ਗਿਆ ਹੈ ਅਤੇ ਜੰਮੂ-ਕਸ਼ਮੀਰ ਵਿੱਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿੱਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਖਦਸ਼ਾ ਪ੍ਰਗਟਾਇਆ ਗਿਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿ ਸਕਦੀ ਹੈ। ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ਚ ਵਧਿਆ ਤਾਪਮਾਨ
ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਰ, ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 8.6 ਡਿਗਰੀ ਦਰਜ ਕੀਤਾ ਗਿਆ ਹੈ।
ਅੱਜ ਪੌਣੇ 9 ਘੰਟਿਆਂ ਦਾ ਰਹੇਗਾ ਦਿਨ
ਅੱਜ ਸਵੇਰੇ ਸੂਰਜ 7 ਵਜ ਕੇ 25 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 5 ਵਜ ਕੇ 38 ਮਿੰਟ ਤੇ ਛਿਪ ਜਾਵੇਗਾ। ਇਸ ਅਨੁਸਾਰ ਅੱਜ ਪੰਜਾਬ ਵਿੱਚ ਕਰੀਬ ਪੌਣੇ 9 ਘੰਟਿਆਂ ਦਾ ਦਿਨ ਦਿਖਾਈ ਦੇਵੇਗਾ। ਜੇਕਰ ਗੱਲ ਤਾਪਮਾਨ ਦੀ ਕਰੀਏ ਤਾਂ ਸਵੇਰ ਸਮੇਂ ਤਾਪਮਾਨ 13 ਡਿਗਰੀ ਰਿਹਾ ਜੋ ਦੁਪਿਹਰ ਸਮੇਂ 21 ਡਿਗਰੀ ਅਤੇ ਸ਼ਾਮ ਨੂੰ 22 ਡਿਗਰੀ ਜਾ ਸਕਦਾ ਹੈ। ਇਸ ਤੋਂ ਇਲਾਵਾ ਰਾਤ ਸਮੇਂ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਇਹ 14 ਡਿਗਰੀ ਦੇ ਆਸ ਪਾਸ ਰਹੇਗਾ।
Previous articleਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ 3 ਦਿਨਾਂ ਦੀ ਹੜਤਾਲ ਕਰਨ ਦਾ ਕੀਤਾ ਐਲਾਨ
Next articleJammu-Kashmir ਦੇ ਰਾਮਬਨ ‘ਚ ਬੱਸ ‘ਤੇ ਹਮਲਾ, ਕੁੱਟਮਾਰ ‘ਚ ਇਕ ਕੰਪਨੀ ਦੇ 4 ਲੋਕ ਜ਼ਖਮੀ

LEAVE A REPLY

Please enter your comment!
Please enter your name here