ਦਿੱਲੀ ਵਿਧਾਨਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਵਿਧਾਨਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਵਿਧਾਨਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ ਜਦਕਿ 8 ਫਰਵਰੀ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਰਵਾਇਤੀ ਤੌਰ ‘ਤੇ ਇੱਕੋ ਪੜਾਅ ਵਿੱਚ ਹੁੰਦੀਆਂ ਰਹੀਆਂ ਹਨ ਅਤੇ ਇਸ ਵਾਰ ਵੀ ਇੱਕ ਹੀ ਪੜਾਅ ਵਿੱਚ ਵੋਟਿੰਗ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਇਕੋ ਪੜਾਅ ‘ਚ ਵੋਟਿੰਗ ਹੋਵੇਗੀ।
85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਅਪੰਗ ਵੋਟਰਾਂ ਲਈ ਘਰ ਤੋਂ ਵੋਟ ਪਾਉਣ ਦੀ ਸਹੂਲਤ ਹੋਵੇਗੀ। ਵੋਟਿੰਗ ਦੀ ਸੌਖ ਲਈ ਪੋਲਿੰਗ ਸਟੇਸ਼ਨਾਂ ‘ਤੇ ਵਾਲੰਟੀਅਰ, ਵ੍ਹੀਲਚੇਅਰ ਅਤੇ ਰੈਂਪ ਬਣਾਏ ਜਾਣਗੇ।
ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਸਲਾਹ ਵੀ ਦਿੱਤੀ ਹੈ। ਚੋਣ ਪ੍ਰਚਾਰ ਵਿੱਚ ਭਾਸ਼ਾ ਦਾ ਧਿਆਨ ਰੱਖੋ। ਔਰਤਾਂ ਪ੍ਰਤੀ ਭੱਦੀ ਭਾਸ਼ਾ ਨਾ ਵਰਤੋ।
’13 ਹਜ਼ਾਰ ਤੋਂ ਵੱਧ ਪੋਲਿੰਗ ਬੂਥ’
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ 13 ਹਜ਼ਾਰ ਤੋਂ ਵੱਧ ਪੋਲਿੰਗ ਬੂਥ ਹਨ। ਦਿੱਲੀ ਵਿੱਚ ਕੁੱਲ 1 ਕਰੋੜ 55,24,858 ਵੋਟਰ ਹਨ। ਇਸ ਵਿੱਚ ਪੁਰਸ਼ ਵੋਟਰ 85,49,645 ਹਨ, ਜਦੋਂ ਕਿ 71,73,952 ਮਹਿਲਾ ਵੋਟਰ ਹਨ। ਦਿੱਲੀ ਵਿੱਚ ਦੋ ਲੱਖ ਫਰਸਟ ਟਾਇਮ ਵੋਟਰ ਹਨ।


![rajeev-kumar-delhi-election-comission[1]](https://punjabprotv.com/Punjabi/wp-content/uploads/2025/01/rajeev-kumar-delhi-election-comission1-640x360.jpg)






