Home Desh 26 March ਨੂੰ Tractor ਮਾਰਚ ਕੱਢਣਗੇ ਕਿਸਾਨ, Dallewal ਦੀ ਹਾਲਤ ਨਾਜ਼ੁਕ

26 March ਨੂੰ Tractor ਮਾਰਚ ਕੱਢਣਗੇ ਕਿਸਾਨ, Dallewal ਦੀ ਹਾਲਤ ਨਾਜ਼ੁਕ

17
0

ਕਿਸਾਨ ਆਗੂਆਂ ਵੱਲੋਂ 26 March ਨੂੰ Tractor ਮਾਰਚ ਕੱਢਣ ਦਾ ਐਲਾਨ ਕੀਤਾ ਹੈ।

ਪੰਜਾਬ- ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਵੀ ਗੱਲ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਨੂੰ ਬੋਲਣ ਵਿੱਚ ਕਾਫੀ ਦਿੱਕਤ ਹੋ ਰਹੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਨੇ 26 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।

ਸਿਹਤ ਵਿਭਾਗ ਨੇ ਰਾਤ ਨੂੰ ਤਿੰਨ ਵਾਰ ਕੀਤਾ ਚੈਕਅੱਪ

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8.15 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 77/45 ਤੋਂ ਹੇਠਾਂ ਤੇ ਨਬਜ਼ ਦੀ ਦਰ 38 ਤੋਂ ਹੇਠਾਂ ਆ ਗਈ ਸੀ। ਰਾਤ ਢਾਈ ਵਜੇ ਡਾਕਟਰਾਂ ਦੇ ਯਤਨਾਂ ਸਦਕਾ ਬਲੱਡ ਪ੍ਰੈਸ਼ਰ 95/70 ‘ਤੇ ਥੋੜ੍ਹਾ ਸਥਿਰ ਹੋ ਗਿਆ। ਇਸ ਵੇਲੇ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਅਧਿਕਾਰੀਆਂ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਮੰਗਲਵਾਰ ਸਵੇਰੇ ਸੀਨੀਅਰ ਪੁਲਿਸ ਅਧਿਕਾਰੀ ਨਰਿੰਦਰ ਭਾਰਗਵ ਤੇ ਐਸਐਸਪੀ ਪਟਿਆਲਾ ਨਾਨਕ ਸਿੰਘ ਖਨੌਰੀ ਪਹੁੰਚੇ। ਇੱਥੇ ਉਹ ਕਿਸਾਨ ਆਗੂਆਂ ਨੂੰ ਮਿਲੇ। ਉਨ੍ਹਾਂ ਨੇ ਦੱਸਿਆ ਕਿ ਜਦੋਂ ਡੱਲੇਵਾਲ ਦੀ ਸਿਹਤ ਵਿਗੜ ਗਈ ਤਾਂ ਮੌਕੇ ‘ਤੇ ਸਰਕਾਰੀ ਡਾਕਟਰਾਂ ਦੀ ਟੀਮ ਮੌਜੂਦ ਸੀ। ਰਾਤ ਨੂੰ 3 ਵਾਰ ਜਾਂਚ ਕੀਤੀ ਗਈ।
ਹਾਲਾਂਕਿ ਡੱਲੇਵਾਲ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 6 ਜਨਵਰੀ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਖਨੌਰੀ ਸਰਹੱਦ ਵਿਖੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

13 ਜਨਵਰੀ ਨੂੰ ਸਾੜਨਗੇ ਡਰਾਫ ਦੀ ਕਾਪੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿਆਰ ਕੀਤੀ ਗਈ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਦਾ ਹੀ ਰੂਪ ਹੈ। ਹੁਣ ਇਸ ਨੂੰ ਨਵੇਂ ਰੂਪ ਵਿੱਚ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਦੇਸ਼ ਭਰ ਵਿੱਚ ਇਸ ਖਰੜੇ ਨੂੰ ਸਾੜਿਆ ਜਾਵੇਗਾ। ਇਸ ਦੇ ਨਾਲ ਹੀ 10 ਜਨਵਰੀ ਨੂੰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਗਿਆ ਹੈ।

ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ 28 ਦਿਨਾਂ ‘ਚ 8 ਸੁਣਵਾਈਆਂ ਹੋ ਚੁੱਕੀਆਂ ਹਨ। ਪਹਿਲੀ ਸੁਣਵਾਈ 13 ਦਸੰਬਰ ਨੂੰ ਹੋਈ ਸੀ। ਇਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ।
ਇੱਥੋਂ ਤੱਕ ਕਿ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਨ ਦਾ ਸਮਾਂ ਦਿੱਤਾ ਗਿਆ। ਇਸ ਲਈ ਕੇਂਦਰ ਤੋਂ ਮਦਦ ਲੈਣ ਲਈ ਵੀ ਕਿਹਾ ਗਿਆ ਹੈ। ਇੰਨਾ ਹੀ ਨਹੀਂ ਅਦਾਲਤ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।
Previous articleAustralia ਵਿੱਚ ਕਿਉਂ ਹਾਰ ਗਏ? BCCI ਕਰ ਸਕਦੀ ਹੈ ਗੌਤਮ ਗੰਭੀਰ ਤੋਂ ਸਵਾਲ
Next articleChandigarh ਸਣੇ Punjab ਦੇ 12 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ: ਸੰਘਣੀ ਧੁੰਦ ਛਾਈ ਰਹੇਗੀ

LEAVE A REPLY

Please enter your comment!
Please enter your name here