Home Desh Moga ‘ਚ ਅੱਜ ਕਿਸਾਨ ਮਹਾਪੰਚਾਇਤ: Rakesh Tikait ਵੀ ਹੋਣਗੇ ਸ਼ਾਮਲ

Moga ‘ਚ ਅੱਜ ਕਿਸਾਨ ਮਹਾਪੰਚਾਇਤ: Rakesh Tikait ਵੀ ਹੋਣਗੇ ਸ਼ਾਮਲ

16
0

 ਅੱਜ ਮੋਗਾ ਵਿੱਚ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ।

ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਪਹੁੰਚਣਗੇ। ਇਸ ਮਹਾਂਪੰਚਾਇਤ ਵਿੱਚ ਰਾਕੇਸ਼ ਟਿਕੈਤ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਮਹਾਂਪੰਚਾਇਤ ਵਿੱਚ 40 ਤੋਂ 50 ਹਜ਼ਾਰ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆਏ ਹਾਂ ਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।
Previous articleJalandhar ਦੀ Harsirat ਬਣੀ Junior Miss India
Next articlePunjab ‘ਚ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ, Chandigarh ਸਣੇ 9 ਜ਼ਿਲ੍ਹਿਆਂ ‘ਚ ਕੋਲਡ ਵੇਵ ਅਲਰਟ

LEAVE A REPLY

Please enter your comment!
Please enter your name here