Home Desh AAP MLA Gurpreet Gogi ਦੀ ਗੋਲੀ ਲੱਗਣ ਨਾਲ ਮੌਤ: ਪਿਸਤੌਲ ਸਾਫ਼...

AAP MLA Gurpreet Gogi ਦੀ ਗੋਲੀ ਲੱਗਣ ਨਾਲ ਮੌਤ: ਪਿਸਤੌਲ ਸਾਫ਼ ਕਰਦੇ ਸਮੇਂ ਫਾਇਰ, ਜਾਂਚ ਜਾਰੀ

33
0

Ludhiana ਪੱਛਮੀ ਤੋਂ ਆਮ ਆਦਮੀ ਪਾਰਟੀ ਦੇ AAP MLA Gurpreet Gogi ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। 

ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਦੇਰ ਰਾਤ ਭੇਦ ਭਰੇ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਸਮੇਂ ਡਿਊਟੀ ‘ਤੇ ਤੈਨਾਤ ਸੁਰੱਖਿਆ ਮੁਲਜ਼ਮ ਵੱਲੋਂ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਲੁਧਿਆਣਾ ਦੇ ADCP ਜਸਕੀਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਹੋ ਚੁੱਕੀ ਹੈ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕਾਂ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।

ਗੋਗੀ ਦੇ ਘਰ ਪਹੁੰਚੇ ਅਮਨ ਅਰੋੜਾ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਵੇਰੇ 4.30 ਵਜੇ ਗੋਗੀ ਦੇ ਘਰ ਪਹੁੰਚੇ। ਅਰੋੜਾ ਨੇ ਕਿਹਾ ਕਿ ਗੋਗੀ ਦੇ ਪਰਿਵਾਰ ਤੇ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਗੋਗੀ ਬਹੁਤ ਮਿਹਨਤੀ ਨੇਤਾ ਸਨ। ਪੁਲਿਸ ਸਾਰੀਆਂ ਥਿਊਰੀਆਂ ‘ਤੇ ਕੰਮ ਕਰ ਰਹੀ ਹੈ। ਪਰਿਵਾਰ ਨਾਲ ਉਨ੍ਹਾਂ ਦੀ ਅਤੇ ਪਾਰਟੀ ਦੀ ਪੂਰੀ ਹਮਦਰਦੀ ਹੈ।

ਗੁਰਪ੍ਰੀਤ ਗੋਗੀ ਬਾਰੇ ਜਾਣੋ

ਗੁਰਪ੍ਰੀਤ ਬੱਸੀ ਗੋਗੀ ਆਪਣੇ ਸਮਰਥਕਾਂ ਵਿੱਚ ਗੋਗੀ ਦੇ ਨਾਂ ਨਾਲ ਮਸ਼ਹੂਰ ਹਨ। ਉਹ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਜਿੱਤੇ ਸਨ। 2022 ਚੋਣਾਂ ਵਿੱਚ ਗੁਰਪ੍ਰੀਤ ਗੋਗੀ ਨੂੰ ਕਰੀਬ 40 ਹਜ਼ਾਰ ਵੋਟਾਂ ਮਿਲੀਆਂ ਸਨ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਦੂਜੇ ਸਥਾਨ ‘ਤੇ ਰਹੇ, ਜਦਕਿ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ ਤੀਜੇ ਸਥਾਨ ‘ਤੇ ਰਹੇ।
Previous articleਖਰਾਬ ਫਾਰਮ ਤੋਂ ਬਾਅਦ Premanand Maharaj ਕੋਲ ਪਹੁੰਚੇ Virat Kohli
Next article30 ਸਾਲ ਬਾਅਦ Badal Family ਹੱਥੋਂ ਗਈ Party ਦੀ ਕਮਾਨ

LEAVE A REPLY

Please enter your comment!
Please enter your name here