Home Desh Chandigarh ਸਣੇ Punjab ਦੇ 11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਚੇਤਾਵਨੀ

Chandigarh ਸਣੇ Punjab ਦੇ 11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਚੇਤਾਵਨੀ

16
0

ਪਿਛਲੇ 24 ਘੰਟਿਆਂ ਵਿੱਚ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ।

ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜੀਵਿਲੀਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਠੰਡ ਵਧਣ ਦੀ ਵੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ ਪੰਜਾਬ ਦੇ ਆਲੇ-ਦੁਆਲੇ ਦੋ ਪੱਛਮੀ ਗੜਬੜੀਆਂ ਸਰਗਰਮ ਹੋਣ ਕਾਰਨ, ਪਿਛਲੇ 24 ਘੰਟਿਆਂ ਵਿੱਚ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ – ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਸਬੰਧ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।
ਜਦੋਂ ਕਿ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਬੀਤੇ 24 ਘੰਟਿਆਂ ਵਿੱਚ ਗੁਰਦਾਸਪੁਰ ਸਭ ਤੋਂ ਠੰਡਾ ਰਿਹਾ
ਐਤਵਾਰ ਦੀ ਗੱਲ ਕਰੀਏ ਤਾਂ ਪੰਜਾਬ ਦਾ ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 19.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 18.4 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਐਤਵਾਰ ਸਵੇਰੇ ਇੱਥੇ 5.5 ਮਿਲੀਮੀਟਰ ਬਾਰਿਸ਼ ਵੀ ਹੋਈ।
ਐਤਵਾਰ ਸਵੇਰੇ 8.30 ਵਜੇ ਤੋਂ ਬਾਅਦ, ਪਟਿਆਲਾ ਵਿੱਚ 5 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 11 ਮਿਲੀਮੀਟਰ, ਮੋਹਾਲੀ ਵਿੱਚ 4 ਮਿਲੀਮੀਟਰ, ਰੋਪੜ ਵਿੱਚ 1 ਮਿਲੀਮੀਟਰ ਅਤੇ ਸੰਗਰੂਰ, ਰੂਪਨਗਰ, ਹੁਸ਼ਿਆਰਪੁਰ, ਬਰਨਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
14 ਜਨਵਰੀ ਨੂੰ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 14 ਜਨਵਰੀ ਦੀ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 15 ਤੇ 16 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਵੇਗਾ। ਜਿਸ ਕਾਰਨ ਇੱਕ ਵਾਰ ਫਿਰ ਮੀਂਹ ਦੀ ਭਵਿੱਖਬਾਣੀ ਕੀਤੀ ਜਾ ਸਕਦੀ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ
  • ਚੰਡੀਗੜ੍ਹ ਵਿੱਚ ਸਵੇਰੇ ਧੁੰਦ ਰਹੇਗੀ। ਦੁਪਹਿਰ ਨੂੰ ਅਸਮਾਨ ਸਾਫ਼ ਰਹੇਗਾ। ਤਾਪਮਾਨ 11 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਅੰਮ੍ਰਿਤਸਰ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਜਲੰਧਰ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਲੁਧਿਆਣਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 9 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਪਟਿਆਲਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 9 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਮੁਹਾਲੀ ਵਿੱਚ ਸਵੇਰੇ ਧੁੰਦ ਰਹੇਗੀ। ਦੁਪਹਿਰ ਨੂੰ ਅਸਮਾਨ ਸਾਫ਼ ਰਹੇਗਾ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
Previous articleJalandhar Municipal Corporation ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ
Next articleਪਟਿਆਲਾ ਦੇ ਕਿਲਾ ਮੁਬਾਰਕ ਵਿੱਚ ਸ਼ੁਰੂ ਹੋਵੇਗਾ ਹੈਰੀਟੇਜ ਹੋਟਲ, ਮੁੱਖ ਮੰਤਰੀ ਮਾਨ ਅੱਜ ਕਰਨਗੇ ਉਦਘਾਟਨ

LEAVE A REPLY

Please enter your comment!
Please enter your name here