Home Desh Punjab Police: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀ ਰੱਦ, DGP ਨੇ ਦਿੱਤੇ...

Punjab Police: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀ ਰੱਦ, DGP ਨੇ ਦਿੱਤੇ ਹੁਕਮ

29
0

 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਗਣਤੰਤਰ ਦਿਵਸ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤਾ ਹੈ। ਜਿਸ ਵਿੱਚ ਡੀਜੀਪੀ ਯਾਦਵ ਨੇ ਕਿਹਾ ਕਿ 27 ਜਨਵਰੀ ਤੱਕ ਪੰਜਾਬ ਵਿੱਚ ਕਿਸੇ ਵੀ ਪੁਲਿਸ ਵਾਲੇ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।
ਇਸ ਬਾਰੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ – ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲਿਸ ਕਰਮਚਾਰੀ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਚੌਕਸ ਰਹੇਗੀ।
ਗਣਤੰਤਰ ਦਿਹਾੜੇ ਮੌਕੇ ਹੋਣਗੇ ਪ੍ਰਦਰਸ਼ਨ
ਗਣਤੰਤਰ ਦਿਵਸ (26 ਜਨਵਰੀ) ਮੌਕੇ ‘ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸਭ ਤੋਂ ਵੱਡੇ ਪ੍ਰੋਗਰਾਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਹੋਣਗੇ। ਹਰ ਜਗ੍ਹਾ ਕੋਈ ਨਾ ਕੋਈ ਵੱਡਾ ਲੀਡਰ ਪਹੁੰਚ ਕੇ ਤਿਰੰਗਾ ਝੰਡਾ ਲਹਿਰਾਏਗਾ। ਇਸ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ। ਪੁਲਿਸ ਵਿਭਾਗ ਵੱਲੋਂ ਛੁੱਟੀਆਂ ਰੱਦ ਕਰਨ ਦਾ ਇਹ ਫੈਸਲਾ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
26 ਜਨਵਰੀ ਮੌਕੇ ਅਲਰਟ
ਕੌਮੀ ਗਣਤੰਤਰ ਦਿਹਾੜੇ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੂੰ ਅਲਰਟ ਤੇ ਰੱਖਿਆ ਜਾਂਦਾ ਹੈ। ਕਿਉਂਕਿ ਇਹਨਾਂ ਦਿਨ ਵਿੱਚ ਵਿਦੇਸ਼ਾਂ ਵਿੱਚੋਂ ਮਹਿਮਾਨ ਸਾਡੇ ਕੌਮੀ ਸਮਾਗਮਾਂ ਵਿੱਚ ਹਿੱਸਾ ਲੈਣ ਆਉਂਦੇ ਹਨ। ਤਾਂ ਉੱਥੇ ਹੀ ਦੇਸ਼ ਵਿੱਚ ਵੱਖ ਵੱਖ ਥਾਵਾਂ ਤੇ ਵੱਡੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਅਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਤਿਰੰਗਾ ਲਹਿਰਾਇਆ ਸੀ ਅਤੇ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲਿਆ ਸੀ।
ਇਸ ਤੋਂ ਇਲਾਵਾ ਪਿਛਲੇ ਸਮੇਂ ਸੂਬੇ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਵੀ ਸੂਬੇ ਦੀ ਪੁਲਿਸ ਪਹਿਲਾਂ ਹੀ ਅਲਰਟ ਤੇ ਹੈ। ਸਾਰੇ ਪੁਲਿਸ ਮੁਲਾਜ਼ਮ ਫੀਲਡ ਵਿੱਚ ਸੇਵਾਵਾਂ ਦੇਣਗੇ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
Previous article26 January ਨੂੰ Faridkot ਜਾਣਗੇ Bhagwant Mann, ਜਾਣੋਂ ਬਾਕੀ ਮੰਤਰੀ ਕਿਹੜੇ ਸ਼ਹਿਰਾਂ ਵਿੱਚ ਲਹਿਰਾਉਣਗੇ ਤਿਰੰਗਾ
Next articleਨਵੀਂ ਪਾਰਟੀ ਦਾ ਐਲਾਨ, ਅੰਮ੍ਰਿਤਪਾਲ ਸਿੰਘ ਨੂੰ ਚੁਣਿਆ ਗਿਆ ਪ੍ਰਧਾਨ

LEAVE A REPLY

Please enter your comment!
Please enter your name here