Home Desh PM ਦੀ ਸੁਰੱਖਿਆ ਦਾ ਮਾਮਲਾ, ਰਾਹ ਰੋਕਣ ਵਾਲੇ ਪ੍ਰਦਰਸ਼ਨਕਾਰੀਆਂ ਤੇ ਲਗਾਈ ਗਈ... Deshlatest NewsPanjabRajniti PM ਦੀ ਸੁਰੱਖਿਆ ਦਾ ਮਾਮਲਾ, ਰਾਹ ਰੋਕਣ ਵਾਲੇ ਪ੍ਰਦਰਸ਼ਨਕਾਰੀਆਂ ਤੇ ਲਗਾਈ ਗਈ ਧਾਰਾ 302 By admin - January 16, 2025 15 0 FacebookTwitterPinterestWhatsApp ਮਾਮਲਾ ਇਹ ਹੈ ਕਿ 5 ਜਨਵਰੀ, 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲੇ ਮੁਲਜ਼ਮਾਂ ਖ਼ਿਲਾਫ਼ ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਮੁਲਜ਼ਮਾਂ ‘ਤੇ ਧਾਰਾ 307 ਵੀ ਲਗਾਈ ਗਈ ਹੈ। ਜਿਸ ਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਮਾਮਲੇ ਵਿੱਚ ਸੰਮਨ ਭੇਜੇ ਜਾ ਰਹੇ ਹਨ। ਮਾਮਲਾ ਇਹ ਹੈ ਕਿ 5 ਜਨਵਰੀ, 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ, ਪਰ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਦਿੱਤਾ, ਜਿਸ ਕਾਰਨ ਪ੍ਰਧਾਨ ਮੰਤਰੀ ਨੂੰ ਖੜ੍ਹੇ ਹੋਣਾ ਪਿਆ। ਪਿੰਡ ਪਿਆਰੇਆਣਾ ਦੇ ਪੁਲ ਨੂੰ ਲਗਭਗ 15 ਮਿੰਟਾਂ ਲਈ ਬੰਦ ਰੱਖਿਆ ਗਿਆ। ਉਹਨਾਂ ਨੂੰ ਪ੍ਰੋਗਰਾਮ ਦਾ ਉਦਘਾਟਨ ਕੀਤੇ ਬਿਨਾਂ ਹੀ ਵਾਪਸ ਜਾਣਾ ਪਿਆ ਅਤੇ ਪੁਲਿਸ ਨੇ 25 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਸੀ। ਧਰਾਵਾਂ ਚ ਹੋਇਆ ਵਾਧਾ ਪੁਲਿਸ ਨੇ ਆਈਪੀਸੀ ਦੀ ਧਾਰਾ 283 ਲਗਾਈ ਸੀ ਜੋ ਕਿ ਜ਼ਮਾਨਤਯੋਗ ਸੀ ਪਰ ਬਾਅਦ ਵਿੱਚ ਫਿਰੋਜ਼ਪੁਰ ਪੁਲਿਸ ਨੇ ਉਹਨਾਂ ਦੇ ਵਿਰੁੱਧ ਕੇਸ ਦੀਆਂ ਧਾਰਾਵਂ ਵਿੱਚ ਵਾਧਾ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ 20/12/2022 ਨੂੰ ਕੁੱਝ ਹੋਰ ਧਰਾਵਾਂ ਜੋੜ ਦਿੱਤੀਆਂ ਗਈਆਂ। ਇਸ 307,353,341,186,149 ਅਤੇ 8B ਨੈਸ਼ਨਲ ਹਾਈਵੇਅ ਐਕਟ ਤੱਕ ਸ਼ਾਮਿਲ ਸੀ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਇੱਕ ਵਿਅਕਤੀ ਕਮਲਜੀਤ ਪੁੱਤਰ ਬਲਜਿੰਦਰ ਸਿੰਘ ਵਾਸੀ ਪਿਆਰੇ ਵਾਲਾ ਪਿੰਡ ਅਦਾਲਤ ਵਿੱਚ ਜ਼ਮਾਨਤ ਲਈ ਪੇਸ਼ ਹੋਇਆ। ਫਿਰੋਜ਼ਪੁਰ ਦੀ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ ਜਿਸਨੂੰ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਰੱਦ ਕਰ ਦਿੱਤਾ। ਉਹਨਾਂ ਨੇ ਕਿਹਾ ਹੈ ਕਿ ਪੁਲਿਸ ਨੇ ਇਸ ਵਿੱਚ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਇਸ ਮਾਮਲੇ ਵਿੱਚ ਕੁਝ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 3 ਸਾਲ ਬਾਅਦ ਵੀ ਫਿਰੋਜ਼ਪੁਰ ਪੁਲਿਸ ਨੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਨਾ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਕਿਸਾਨਾਂ ਨੂੰ ਆਏ ਸੰਮਨ- ਪੰਧੇਰ ਇਸ ਦੌਰਾਨ ਸਰਵਣ ਪੰਧੇਰ ਨੇ 5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮੁੱਦਾ ਉਠਾਇਆ। ਪੰਧੇਰ ਨੇ ਕਿਹਾ ਕਿ 2022 ਦੀ ਘਟਨਾ ਵਿੱਚ, ਪੰਜਾਬ ਸਰਕਾਰ ਹੁਣ ਕੇਂਦਰ ਦੇ ਦਬਾਅ ਅੱਗੇ ਝੁਕ ਗਈ ਹੈ ਅਤੇ ਲਗਭਗ 25 ਕਿਸਾਨਾਂ ਵਿਰੁੱਧ ਸੰਮਨ ਜਾਰੀ ਕਰ ਦਿੱਤੇ ਹਨ। ਹੁਣ ਇਸ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਜੁੜ ਗਿਆ ਹੈ। ਅਸੀਂ ਇਸਦਾ ਵਿਰੋਧ ਕਰਦੇ ਹਾਂ।