Home Desh 21 January ਨੂੰ ਦਿੱਲੀ ਕੂਚ ਦੀ ਤਿਆਰੀ, ਸਰਵਣ ਪੰਧੇਰ ਨੇ ਕੀਤਾ ਐਲਾਨ

21 January ਨੂੰ ਦਿੱਲੀ ਕੂਚ ਦੀ ਤਿਆਰੀ, ਸਰਵਣ ਪੰਧੇਰ ਨੇ ਕੀਤਾ ਐਲਾਨ

15
0

ਕਿਸਾਨ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ।

ਸ਼ੰਭੂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉਹਨਾਂ ਕਿਹਾ ਕਿ 21 ਜਨਵਰੀ ਨੂੰ 101 ਕਿਸਾਨ ਦਿੱਲੀ ਵੱਲ ਪੈਦਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਜਿਵੇਂ ਹੀ ਉਹਨਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਦੇਸ਼ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਆਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿੱਚ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
ਕਿਸਾਨ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਕਿਸਾਨ 6 ਦਸੰਬਰ, 8 ਦਸੰਬਰ ਅਤੇ 14 ਦਸੰਬਰ 2024 ਨੂੰ ਦਿੱਲੀ ਲਈ ਰਵਾਨਾ ਹੋਏ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ ‘ਤੇ ਰੋਕ ਲਿਆ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਐਮਐਸਪੀ ਗਾਰੰਟੀ ਕਾਨੂੰਨ ਨੂੰ ਲੈ ਕੇ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਹਨਾਂ ਦੀ ਹਾਲਤ ਅਜੇ ਵੀ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ, 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ ‘ਤੇ ਹਨ।
ਕਿਸਾਨਾਂ ਨੂੰ ਆਏ ਸੰਮਨ- ਪੰਧੇਰ
ਇਸ ਦੌਰਾਨ ਸਰਵਣ ਪੰਧੇਰ ਨੇ 5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮੁੱਦਾ ਉਠਾਇਆ। ਪੰਧੇਰ ਨੇ ਕਿਹਾ ਕਿ 2022 ਦੀ ਘਟਨਾ ਵਿੱਚ, ਪੰਜਾਬ ਸਰਕਾਰ ਹੁਣ ਕੇਂਦਰ ਦੇ ਦਬਾਅ ਅੱਗੇ ਝੁਕ ਗਈ ਹੈ ਅਤੇ ਲਗਭਗ 25 ਕਿਸਾਨਾਂ ਵਿਰੁੱਧ ਸੰਮਨ ਜਾਰੀ ਕਰ ਦਿੱਤੇ ਹਨ। ਹੁਣ ਇਸ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਜੁੜ ਗਿਆ ਹੈ। ਅਸੀਂ ਇਸਦਾ ਵਿਰੋਧ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਮੋਦੀ 5 ਜਨਵਰੀ, 2022 ਨੂੰ ਹਵਾਈ ਜਹਾਜ਼ ਰਾਹੀਂ ਆ ਰਹੇ ਸਨ, ਪਰ ਅਚਾਨਕ ਉਨ੍ਹਾਂ ਦਾ ਰਸਤਾ ਬਦਲ ਦਿੱਤਾ ਗਿਆ। ਉਹ ਸੜਕ ਰਾਹੀਂ ਆਏ ਸਨ। ਪ੍ਰਧਾਨ ਮੰਤਰੀ ਦਾ ਕਾਫਲਾ 15-20 ਮਿੰਟ ਲਈ ਰੁਕਿਆ ਰਿਹਾ। ਕਿਸੇ ਵੀ ਕਿਸਾਨ ਨੇ ਪ੍ਰਧਾਨ ਮੰਤਰੀ ਵੱਲ ਫੁੱਲ ਵੀ ਨਹੀਂ ਸੁੱਟਿਆ।
Previous articleKangana’ ਦੀ ਫਿਲਮ ਦਾ ਹੋਇਆ ਵਿਰੋਧ, SGPC ਨੇ ਪੰਜਾਬ ਵਿੱਚ ਬੈਨ ਕਰਨ ਦੀ ਕੀਤੀ ਮੰਗ
Next articlePM ਦੀ ਸੁਰੱਖਿਆ ਦਾ ਮਾਮਲਾ, ਰਾਹ ਰੋਕਣ ਵਾਲੇ ਪ੍ਰਦਰਸ਼ਨਕਾਰੀਆਂ ਤੇ ਲਗਾਈ ਗਈ ਧਾਰਾ 302

LEAVE A REPLY

Please enter your comment!
Please enter your name here