ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਤੇ ਬਣੀ ਫਿਲਮ Punjab 95 ਫਿਲਹਾਲ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ।
ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਤੇ ਬਣੀ ਫਿਲਮ Punjab 95 ਫਿਲਹਾਲ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਦੇਸ਼ ਵਿੱਚ ਅਜੇ ਇਸ ਨੂੰ ਰਿਲੀਜ਼ ਕੀਤੇ ਜਾਣ ਦੀ ਜਾਣਕਾਰੀ ਨਹੀਂ ਮਿਲੀ ਹੈ। ਜਦੋਂ ਕਿ ਵਿਸ਼ਵ ਪੱਧਰ ਤੇ ਫਿਲਮ ਬਿਨਾਂ ਕਿਸੇ ਕੱਟ ਤੋਂ 7 ਫਰਬਰੀ ਨੂੰ ਰਿਲੀਜ਼ ਹੋਵੇਗੀ।
ਬੀਤੇ ਕੱਲ੍ਹ ਦਿਲਜੀਤ ਦੋਸਾਂਝ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ ਰਾਹੀਂ ਜਾਣਕਾਰੀ ਦਿੱਤੀ ਸੀ ਫਿਲਮ ਨੂੰ ਬਿਨਾਂ ਕਿਸੇ ਕੱਟ ਤੋਂ ਰਿਲੀਜ਼ ਕੀਤਾ ਜਾਵੇਗਾ। ਜਦੋਂ ਕਿ ਭਾਰਤ ਵਿੱਚ ਸੈਂਸਰ ਬੋਰਡ ਨੇ ਫਿਲਮ ਤੇ 120 ਕੱਟ ਲਗਾਉਣ ਲਈ ਕਿਹਾ ਸੀ। ਪਰ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਤਿਆਰ ਨਹੀਂ ਸਨ। ਜਿਸ ਕਾਰਨ ਭਾਰਤ ਵਿੱਚ ਫਿਲਮ ਦੀ ਰਿਲੀਜ਼ ਰੋਕ ਦਿੱਤੀ ਗਈ ਹੈ। ਇਸ ਫਿਲਮ ਨੂੰ ਰਿਲੀਜ਼ ਹੋਣ ਲਈ ਲਗਭਗ 1 ਸਾਲ ਇੰਤਜ਼ਾਰ ਕਰਨਾ ਪਿਆ।
ਫਿਲਮ ਦੀ ਰਿਲੀਜ਼ ਬਾਰੇ ਜਾਣਕਾਰੀ ਦਿੰਦੇ ਹੋਏ ਦਿਲਜੀਤ ਨੇ ਲਿਖਿਆ – ਪੂਰੀ ਫਿਲਮ, ਕੋਈ ਕੱਟ ਨਹੀਂ। ਹਾਲਾਂਕਿ, ਇਹ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋ ਰਹੀ ਹੈ।
ਯੂ-ਟਿਊਬ ਤੋਂ ਹਟਾਇਆ ਗਿਆ ਟੀਜਰ
ਫਿਲਮ ਦੇ ਟੀਜਰਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। youtube ਤੇ ਲਿਖਿਆ ਜਾ ਰਿਹਾ ਹੈ ਕਿ ਇਹ ਵੀਡੀਓ ਭਾਰਤ ਵਿੱਚ ਨਹੀਂ ਦਿਖਾਈ ਜਾ ਸਕਦੀ।
ਫਿਲਮ ਵਿੱਚ ਕੀ ਹੈ ?
ਫਿਲਮ ਸਾਲ 1990 ਤੋਂ ਬਾਅਦ ਬਣੇ ਹਲਾਤਾਂ ਨੂੰ ਦਰਸਾਉਂਦੀ ਹੈ। ਜਿੱਥੇ ਖਾੜਕੂਵਾਦ ਦੀ ਆੜ ਵਿੱਚ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ। ਜਿਨ੍ਹਾਂ ਦੀ ਜਾਂਚ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੇ ਕੀਤੀ। ਜਿਸ ਤੋਂ ਬਾਅਦ ਇੱਕ ਦਿਨ ਖਾਲੜਾ ਗੁੰਮਸ਼ੁਦਾ ਹੋ ਜਾਂਦੇ ਹਨ ਅਤੇ ਮੁੜ ਕੇ ਵਾਪਿਸ ਨਹੀਂ ਮਿਲਦੇ।
ਇਸ ਤੋਂ ਪਹਿਲਾਂ ਦਿਲਜੀਤ ਨੇ ਫਿਲਮ ਪੰਜਾਬ 84 ਵਿੱਚ ਵੀ ਅਜਿਹੇ ਹੀ ਇੱਕ ਸਿੱਖ ਨੌਜਵਾਨ ਦਾ ਕਿਰਦਾਰ ਨਿਭਾਇਆ ਸੀ ਜੋ ਨਾ ਚਾਹੁੰਦੇ ਹੋਏ ਵੀ ਗਲਤ ਰਾਹ ਤੇ ਪੈਂਦਾ ਹੈ ਅਖੀਰ ਅੰਤ ਮੌਤ ਦੇ ਨਾਲ ਹੁੰਦਾ ਹੈ।