Home Desh ਪਿੰਡ ਚੁਗਾਵਾਂ ਦੀ Sarpanch Narinder Kaur ਦਿੱਲੀ ਗਣਤੰਤਰ ਦਿਵਸ ਸਮਾਗਮ ‘ਚ...

ਪਿੰਡ ਚੁਗਾਵਾਂ ਦੀ Sarpanch Narinder Kaur ਦਿੱਲੀ ਗਣਤੰਤਰ ਦਿਵਸ ਸਮਾਗਮ ‘ਚ ਮਹਿਮਾਨ ਵਜੋਂ ਹੋਵੇਗੀ ਸ਼ਾਮਲ

13
0

ਡੀਸੀ ਵਿਸ਼ੇਸ਼ ਸਾਰੰਗਲ ਨੇ ਕਿਹਾ ਨਰਿੰਦਰ ਕੌਰ ਦੇ ਸਮਰਪਣ ਅਤੇ ਅਗਵਾਈ ਨੇ ਚੁਗਾਵਾਂ ਪਿੰਡ ਦੇ ਵਸਨੀਕਾਂ ਦੇ ਜੀਵਨ ‘ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ।

ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਨ੍ਹਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਗਮ ’ਚ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੁਣਿਆ ਗਿਆ ਹੈ।
ਇੰਜੀਨੀਅਰ ਆਦਰਸ਼ ਨਿਰਮਲ ਨੇ ਦੱਸਿਆ ਕਿ ਨਰਿੰਦਰ ਕੌਰ ਦੀ ਅਗਵਾਈ ’ਚ ਕਮੇਟੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਪਿੰਡ ਚੁਗਾਵਾਂ ‘ਚ ਜਲ ਸਪਲਾਈ ਸਕੀਮ ਨੂੰ ਬੜੇ ਹੀ ਵਧੀਆ ਢੰਗ ਨਾਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਘਰਾਂ ਦੀ ਗਿਣਤੀ ਲਗਪਗ 497 ਹੈ ਤੇ 2700 ਦੇ ਕਰੀਬ ਆਬਾਦੀ ਹੈ ਤੇ ਪਿੰਡ ਵਿਚ 3 ਆਂਗਨਵਾੜੀ ਸੈਂਟਰ ਅਤੇ 2 ਸਰਕਾਰੀ ਸਕੂਲ ਵੀ ਹਨ।
ਉਨ੍ਹਾਂ ਕਿਹਾ ਕਿ ਨਰਿੰਦਰ ਕੌਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਦੇ ਚੇਅਰਪਰਸਨ ਤੇ ਪਿੰਡ ਦੀ ਸਰਪੰਚ ਹੋਣ ਕਰ ਕੇ ਉਨ੍ਹਾਂ ਵੱਲੋਂ ਅਣਥੱਕ ਯਤਨ ਕੀਤੇ ਜਾਂਦੇ ਹਨ ਤਾਂ ਕਿ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਪੇਸ਼ ਆਵੇ। ਪਿੰਡ ਦੇ ਵਾਟਰ ਵਰਕਸ ਨੂੰ ਸੁੰਦਰ ਦਿੱਖ ਦੇਣ ਲਈ ਉਨ੍ਹਾਂ ਵੱਲੋਂ ਵਾਟਰ ਵਰਕਸ ਤੇ ਸੁੰਦਰ ਪਾਰਕ ਬਣਾਇਆ ਗਿਆ ਹੈ।
ਇਸ ਪਾਰਕ ’ਚ ਸਮੁੱਚੇ ਪਿੰਡ ਦੇ ਲੋਕ ਸੈਰ ਕਰਨ ਲਈ ਆਉਂਦੇ ਹਨ ਅਤੇ ਉਨ੍ਹਾਂ ਵੱਲੋਂ ਪਿੰਡ ਦੇ ਸਾਰੇ ਘਰਾਂ ਅੱਗੇ ਘਰ ਦੇ ਮੁਖੀ ਦੇ ਨਾਮ ਦੀ ਨੇਮ ਪਲੇਟ ਵੀ ਲਗਾਈ ਗਈ ਹੈ, ਜਿਸ ਉਪਰ ਮੁਖੀ ਦੇ ਨਾਮ ਦੇ ਨਾਲ ਵਾਟਰ ਸਪਲਾਈ ਦੇ ਕੁਨੈਕਸ਼ਨ ਦਾ ਨੰਬਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮੇਟੀ ਦੀ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।
ਡੀਸੀ ਮੋਗਾ ਨੇ ਸਰਪੰਚ ਨਰਿੰਦਰ ਕੌਰ ਦੀ ਕੀਤੀ ਸ਼ਲਾਘਾ
ਡੀਸੀ ਵਿਸ਼ੇਸ਼ ਸਾਰੰਗਲ ਨੇ ਕਿਹਾ ਨਰਿੰਦਰ ਕੌਰ ਦੇ ਸਮਰਪਣ ਅਤੇ ਅਗਵਾਈ ਨੇ ਚੁਗਾਵਾਂ ਪਿੰਡ ਦੇ ਵਸਨੀਕਾਂ ਦੇ ਜੀਵਨ ‘ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ।
ਸਾਨੂੰ ਮਾਣ ਹੈ ਕਿ ਉਹ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਰੋਹ ’ਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰ ਰਹੀ ਹੈ। ਉਨ੍ਹਾਂ ਸਰਪੰਚ ਨਰਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਤੇ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਚੇਅਰਪਰਸਨ ਤੇ ਸਰਪੰਚ ਨਰਿੰਦਰ ਕੌਰ ਨੇ ਡੀਸੀ ਵਿਸ਼ੇਸ਼ ਸਾਰੰਗਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹੈ ਕਿ ਉਸਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਣ ਲਈ ਚੁਣਿਆ ਗਿਆ ਹੈ।
Previous articleDelhi Election 2025: ‘ਭਾਜਪਾ ਨੇ ਪੰਜਾਬੀਆਂ ਦਾ ਅਪਮਾਨ ਕੀਤਾ’, Kejriwal ਬੋਲੇ – Amit Shah ਨੂੰ ਮੰਗਣੀ ਚਾਹੀਦੀ ਮੁਆਫ਼ੀ
Next articleKapil Sharma ਨੂੰ Pakistan ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

LEAVE A REPLY

Please enter your comment!
Please enter your name here