Home Desh ਸੁੱਕਾ ਰਿਹਾ ਜਨਵਰੀ, ਮੀਂਹ ਵੀ ਪਿਆ ਘੱਟ, ਰੈੱਡ ਜੋਨ ਵਿੱਚ ਪੰਜਾਬ, ਜਾਣੋ...

ਸੁੱਕਾ ਰਿਹਾ ਜਨਵਰੀ, ਮੀਂਹ ਵੀ ਪਿਆ ਘੱਟ, ਰੈੱਡ ਜੋਨ ਵਿੱਚ ਪੰਜਾਬ, ਜਾਣੋ ਮੌਸਮ ਦਾ ਹਾਲ

25
0

ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ, 21 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ।

ਜਿਵੇਂ ਜਿਵੇਂ ਜਨਵਰੀ ਦਾ ਮਹੀਨਾ ਖ਼ਤਮ ਹੋਣ ਨੂੰ ਆ ਰਿਹਾ ਹੈ ਉਸੇ ਤਰ੍ਹਾਂ ਪੰਜਾਬ ਵਿੱਚੋਂ ਠੰਡ ਵੀ ਘੱਟ ਹੋ ਰਹੀ ਹੈ। ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਸੂਬੇ ਵਿੱਚ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨ ਵੀ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਸ ਸਮੇਂ ਪਾਕਿਸਤਾਨ ਸਰਹੱਦ ‘ਤੇ ਇੱਕ ਵੈਸਟਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਜਿਸਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦਿਖਾਈ ਦੇ ਰਿਹਾ ਹੈ। ਧੁੰਦ ਦੇ ਨਾਲ-ਨਾਲ, ਸ਼ੀਤ ਲਹਿਰ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਤੋਂ ਆ ਰਹੀਆਂ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਵਗ ਰਹੀਆਂ ਹਨ।
ਆਉਣ ਵਾਲੇ 3 ਦਿਨਾਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ ਉਸ ਤੋਂ ਬਾਅਦ ਵੀ ਮੌਸਮ ਅਤੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।
ਉਮੀਦ ਮੁਤਾਬਕ ਨਹੀਂ ਪਿਆ ਮੀਂਹ
ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ, 21 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ। ਪਰ ਪਿਛਲੇ ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਪੰਜਾਬ ਵਿੱਚ ਨਹੀਂ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ 1 ਜਨਵਰੀ ਤੋਂ 22 ਜਨਵਰੀ ਤੱਕ ਪੰਜਾਬ ਵਿੱਚ 37 ਪ੍ਰਤੀਸ਼ਤ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਪਾ ਦਿੱਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਜਨਵਰੀ ਦੇ ਪਹਿਲੇ 22 ਦਿਨਾਂ ਵਿੱਚ ਪੰਜਾਬ ਵਿੱਚ 12.3 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਇਸ ਸਾਲ ਵੀ ਬਾਰਿਸ਼ ਆਮ ਨਾਲੋਂ ਬਹੁਤ ਘੱਟ ਹੋਈ ਹੈ। ਇਸ ਸਾਲ ਹੁਣ ਤੱਕ ਪੰਜਾਬ ਵਿੱਚ 8.3 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 32 ਪ੍ਰਤੀਸ਼ਤ ਘੱਟ ਹੈ। ਪਿਛਲੇ ਸਾਲ ਵਾਂਗ, ਇਸ ਸਾਲ ਵੀ ਪੰਜਾਬ ਵਿੱਚ ਘੱਟ ਮੀਂਹ ਨਾਲ ਸ਼ੁਰੂਆਤ ਹੋਈ ਹੈ।
Previous articleਡੱਲੇਵਾਲ ਦੇ ਮਰਨ ਵਰਤ ਦੇ 60ਵੇਂ ਦਿਨ ਪੂਰੇ, ਜਾਣੋ ਹੁਣ ਕਿਵੇਂ ਹੈ ਡੱਲੇਵਾਲ ਦੀ ਸਿਹਤ
Next articleਪੰਜਾਬ ‘ਚ ਨਸ਼ਿਆਂ ਪਿੱਛੇ ਪਾਕਿਸਤਾਨ ਦਾ ਹੱਥ: ਰਾਜਪਾਲ ਬੋਲੇ- ਨੌਜਵਾਨਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ, ਬਗਾਵਤ ਕਰਨ ਦੀ ਹੋ ਰਹੀ ਹੈ ਕੋਸ਼ਿਸ਼

LEAVE A REPLY

Please enter your comment!
Please enter your name here