Home Desh BSP ਲੀਡਰ ਦਾ ਗੋਲੀਆਂ ਮਾਰ ਕੇ ਕਤਲ, ਲੜੀ ਸੀ ਵਿਧਾਨ ਸਭਾ ਚੋਣਾਂ,...

BSP ਲੀਡਰ ਦਾ ਗੋਲੀਆਂ ਮਾਰ ਕੇ ਕਤਲ, ਲੜੀ ਸੀ ਵਿਧਾਨ ਸਭਾ ਚੋਣਾਂ, ਕੌਣ ਸੀ ਹਰਵਿਲਾਸ ਰੱਜੂਮਾਜਰਾ?

11
0

ਅੰਬਾਲਾ ਦੇ ਨਾਰਾਇਣਗੜ੍ਹ ਵਿੱਚ ਅਣਪਛਾਤੇ ਮੁਲਜ਼ਮਾਂ ਨੇ ਬਸਪਾ ਆਗੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਹਰਿਆਣਾ ਦੇ ਅੰਬਾਲਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਬਹੁਜਨ ਸਮਾਜ ਪਾਰਟੀ ਦੇ ਆਗੂ ਨੂੰ ਗੋਲੀਆਂ ਮਾਰ ਦਿੱਤੀਆਂ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ। ਇਸ ਘਟਨਾ ਨੇ ਜ਼ਿਲ੍ਹੇ ਵਿੱਚ ਸਨਸਨੀ ਫੈਲਾ ਦਿੱਤੀ। ਨਾਰਾਇਣਗੜ੍ਹ ਦੇ ਆਹਲੂਵਾਲੀਆ ਪਾਰਕ ਨੇੜੇ ਅਣਪਛਾਤੇ ਹਮਲਾਵਰਾਂ ਨੇ ਤਿੰਨ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਬਸਪਾ ਨੇਤਾ ਹਰਵਿਲਾਸ ਰੱਜੂਮਾਜਰਾ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਹਰਵਿਲਾਸ ਰੱਜੂਮਾਜਰਾ ਇੱਕ ਬਸਪਾ ਦਾ ਲੀਡਰ ਹੈ ਅਤੇ ਪਾਰਟੀ ਦੇ ਨਿਸ਼ਾਨ ‘ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਹਮਲੇ ਵਿੱਚ ਜ਼ਖਮੀ ਹੋਏ ਦੋ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਤਿੰਨੋਂ ਇੱਕੋ ਕਾਰ ਵਿੱਚ ਸਫ਼ਰ ਕਰ ਰਹੇ ਸਨ।
ਗੋਲੀਬਾਰੀ ਦੀ ਆਵਾਜ਼ ਨਾਲ ਗੂੰਜਿਆਂ ਇਲਾਕਾ
ਅੰਬਾਲਾ ਪੁਲਿਸ ਨੇ ਵੀ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਘਟਨਾ ਅਨੁਸਾਰ ਹਰਵਿਲਾਸ ਰੱਜੂਮਾਜਰਾ ਆਪਣੇ ਦੋ ਦੋਸਤਾਂ ਹਰਵਿਲਾਸ ਪੁਨੀਤ ਅਤੇ ਗੂਗਲ ਨਵਾਬ ਸਿੰਘ ਨਾਲ ਇੱਕ ਕਾਰ ਵਿੱਚ ਜਾ ਰਿਹਾ ਸੀ। ਸ਼ੁੱਕਰਵਾਰ ਦੇਰ ਸ਼ਾਮ ਕਰੀਬ 7:20 ਵਜੇ ਜਦੋਂ ਉਹ ਆਹਲੂਵਾਲੀਆ ਪਾਰਕ ਦੇ ਗੇਟ-1 ਦੇ ਸਾਹਮਣੇ ਪਹੁੰਚੇ ਤਾਂ ਅਚਾਨਕ ਕੁਝ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਦੀ ਕਾਰ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਲਾਕਾ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਗੋਲੀਆਂ ਲੱਗਣ ਕਾਰਨ ਤਿੰਨੋਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਹਮਲਾਵਰ ਮੌਕੇ ਤੋਂ ਭੱਜ ਗਏ।
ਇਲਾਜ ਦੌਰਾਨ ਮੌਤ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਪਹਿਲਾਂ ਨਾਰਾਇਣਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਫਿਰ ਉਹਨਾਂ ਨੂੰ ਪੀਜੀਆਈ, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਰਵਿਲਾਸ ਰੱਜੂਮਾਜਰਾ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੇ ਸਮਰਥਕਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਹਸਪਤਾਲ ਪਹੁੰਚ ਗਏ। ਹਰਵਿਲਾਸ ਰਾਜੂਮਾਜਰਾ ਨੇ ਬਹੁਜਨ ਸਮਾਜ ਪਾਰਟੀ ਤੋਂ ਨਾਰਾਇਣ ਵਿਧਾਨ ਸਭਾ ਚੋਣਾਂ ਲੜੀਆਂ ਸਨ। ਉਹ ਰੱਜੂ ਮਾਜਰਾ ਪਿੰਡ ਦਾ ਰਹਿਣ ਵਾਲੇ ਸਨ। ਉਹਨਾਂ ਦਾ ਰਾਧੇ ਫਾਰਮ ਨਾਮ ਦਾ ਇੱਕ ਬੈਂਕੁਇਟ ਹਾਲ ਹੈ ਅਤੇ ਉਹ ਖੇਤੀਬਾੜੀ ਵੀ ਕਰਦੇ ਸਨ।
Previous article61ਵੇਂ ਦਿਨ ਵਿੱਚ ਦਾਖਿਲ ਹੋਇਆ ਮਰਨ ਵਰਤ, ਭਲਕੇ ਟਰੈਕਟਰ ਮਾਰਚ ਕਰਨਗੇ ਕਿਸਾਨ
Next articleਕ੍ਰਿਕਟ ਨੂੰ ਦਿਲਚਸਪ ਬਣਾਉਣ ਅਤੇ ਖੇਡ ਦੀ ਗਤੀ ਵਧਾਉਣ ਲਈ ਕਈ ਵੱਡੇ ਨਿਯਮਾਂ ‘ਤੇ ਚਰਚਾ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here