Home Desh ਪੰਜਾਬ ‘ਚ ਕਿਸਾਨ ਕਰਨਗੇ 3 ਮਹਾਪੰਚਾਇਤਾਂ: ਭਲਕੇ ਆਰੰਭ ਹੋਣਗੇ ਅਖੰਡ ਪਾਠ, ਡੱਲੇਵਾਲ...

ਪੰਜਾਬ ‘ਚ ਕਿਸਾਨ ਕਰਨਗੇ 3 ਮਹਾਪੰਚਾਇਤਾਂ: ਭਲਕੇ ਆਰੰਭ ਹੋਣਗੇ ਅਖੰਡ ਪਾਠ, ਡੱਲੇਵਾਲ ਦੇ ਮਰਨ ਵਰਤ ਦਾ 63ਵਾਂ ਦਿਨ

17
0

ਕਿਸਾਨ ਸੰਘਰਸ਼-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ।

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ (ਸੋਮਵਾਰ) 63ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਦੱਸ ਦਈਏ ਕਿ ਹੁਣ ਉਨ੍ਹਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋ ਰਿਹਾ ਹੈ। ਕਿਸਾਨ ਸੰਘਰਸ਼-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਦੀ ਯਾਦ ਵਿੱਚ ਕਿਸਾਨਾਂ ਨੇ ਹੁਣ 11 ਤੋਂ 13 ਫਰਵਰੀ ਤੱਕ ਤਿੰਨ ਵੱਡੀਆਂ ਮਹਾਂਪੰਚਾਇਤਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। ਇਸ ‘ਚ ਹਜ਼ਾਰਾਂ ਲੋਕ ਮੋਰਚੇ ‘ਤੇ ਪਹੁੰਚਣਗੇ।
ਪਹਿਲੇ ਪੜਾਅ ਵਿੱਚ ਕਿਸਾਨ 29 ਜਨਵਰੀ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ, ਜਦਕਿ 30 ਨੂੰ ਸ਼ੰਭੂ ਪਹੁੰਚਣਗੇ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ ਪੂਰੀ ਤਰ੍ਹਾਂ ਸਫ਼ਲ ਰਿਹਾ।
11 ਫਰਵਰੀ ਤੋਂ ਸ਼ੁਰੂ ਹੋਵੇਗੀ ਮਹਾਪੰਚਾਇਤ
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਇਹ ਮਹਾਂਪੰਚਾਇਤਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਹੋਣਗੀਆਂ। 11 ਫਰਵਰੀ ਨੂੰ ਰਤਨਾਪੁਰਾ ਮੋਰਚੇ, 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਮੋਰਚੇ ਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ‘ਤੇ ਕਿਸਾਨਾਂ ਦੀਆਂ ਵੱਡੀਆਂ ਮਹਾਂਪੰਚਾਇਤਾਂ ਹੋਣਗੀਆਂ।
ਇਸ ਤੋਂ ਬਾਅਦ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਵੱਡੀ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ ਮੀਟਿੰਗਾਂ ਦਾ ਇਹ ਦੌਰ ਹੋਇਆ ਸੀ। ਚਾਰ ਦੇ ਕਰੀਬ ਮੀਟਿੰਗਾਂ ਹੋਈਆਂ। ਪਰ ਇਸੇ ਦੌਰਾਨ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ। ਇਸ ਤੋਂ ਬਾਅਦ ਇਹ ਪ੍ਰਕਿਰਿਆ ਅਧੂਰੀ ਰਹਿ ਗਈ।
ਭਲਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ
ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਦੀ ਸਫ਼ਲਤਾ ਲਈ 28 ਜਨਵਰੀ ਨੂੰ ਖਨੌਰੀ ਕਿਸਾਨ ਮੋਰਚਾ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, ਜਦਕਿ 30 ਜਨਵਰੀ ਨੂੰ ਅਰਦਾਸ ਕੀਤੀ ਜਾਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਮੋਰਚੇ ਦੀ ਹੁਣ ਤੱਕ ਦੀ ਸਫ਼ਲਤਾ ਪ੍ਰਮਾਤਮਾ, ਵਾਹਿਗੁਰੂ ਅਤੇ ਗੁਰੂ ਸਾਹਿਬਾਨ ਨੂੰ ਸਮਰਪਿਤ ਹੈ, ਭਵਿੱਖ ਵਿੱਚ ਵੀ ਉਨ੍ਹਾਂ ਦੇ ਆਸ਼ੀਰਵਾਦ ਨਾਲ ਮੋਰਚਾ ਪੂਰਨ ਸਫ਼ਲਤਾ ਦੇ ਮੁਕਾਮ ‘ਤੇ ਪਹੁੰਚੇਗਾ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਿਹਤ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
Previous articlePunjab ‘ਚ ਗ੍ਰੀਨ ਏਨਰਜੀ ਦਾ ਦਿਖੀਆ ਅਸਰ, 300 ਯੂਨਿਟ ਮੁਫ਼ਤ ਬਿਜਲੀ, ਭਗਵੰਤ ਮਾਨ ਦਾ ਐਲਾਨ – ਕਿਸਾਨਾਂ ਨੂੰ ਵੀ ਮਿਲੇਗਾ ਲਾਭ
Next articleਅੱਜ ਅੰਮ੍ਰਿਤਸਰ ਬੰਦ ਦੀ ਕਾਲ, ਡਾ: ਅੰਬੇਡਕਰ ਦਾ ਬੁੱਤ ਤੋੜਨ ਤੇ ਦਲਿਤ ਜਥੇਬੰਦੀਆਂ ਵਿੱਚ ਰੋਸ, ਗ੍ਰਿਫ਼ਤ ‘ਚ ਮੁਲਜ਼ਮ

LEAVE A REPLY

Please enter your comment!
Please enter your name here