Home Desh Amritsar ਦੇ ਮੇਅਰ ਦੀ ਚੋਣ ਰੱਦ ਕਰਨ ਦੀ ਮੰਗ ਖਾਰਜ, ਹਾਈ ਕੋਰਟ... Deshlatest NewsPanjabRajniti Amritsar ਦੇ ਮੇਅਰ ਦੀ ਚੋਣ ਰੱਦ ਕਰਨ ਦੀ ਮੰਗ ਖਾਰਜ, ਹਾਈ ਕੋਰਟ ਨੇ ਕਿਹਾ- ਇਲੈਕਸ਼ਨ ਟ੍ਰਿਬਿਊਨਲ ਕੋਲ ਜਾਓ By admin - January 29, 2025 10 0 FacebookTwitterPinterestWhatsApp ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਵਿਚਾਰਨਯੋਗ ਨਹੀਂ ਹੈ, ਤੁਸੀਂ ਇਲੈਕਸ਼ਨ ਟ੍ਰਿਬਿਊਨਲ ਸਾਹਮਣੇ ਚੋਣ ਪਟੀਸ਼ਨ ਦਾਇਰ ਕਰ ਸਕਦੇ ਹੋ। ਕਾਂਗਰਸ ਦੇ ਵਿਕਾਸ ਸੋਨੀ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਨੇ ਸਦਨ ਵਿੱਚ ਸਭ ਤੋਂ ਵੱਧ 40 ਸੀਟਾਂ ਜਿੱਤੀਆਂ ਸਨ, ਇਸ ਦੇ ਬਾਵਜੂਦ ਸੱਤਾਧਾਰੀ ਪਾਰਟੀ ਨੇ ਬਿਨਾਂ ਕੋਈ ਚੋਣ ਕਰਵਾਏ ਮੇਅਰ ਦੀ ਚੋਣ ਕਰ ਲਈ। ਕਾਂਗਰਸੀ ਕੌਂਸਲਰਾਂ ਨੇ ਇਸ ਵਿਰੁੱਧ ਆਵਾਜ਼ ਵੀ ਉਠਾਈ, ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਲਈ, ਹੁਣ ਇਹ ਚੋਣ ਰੱਦ ਕਰਦਿਆਂ ਕਿਸੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਇੱਕ ਨਵੀਂ ਚੋਣ ਕਰਵਾਈ ਜਾਵੇ। ਇਸ ਤੋਂ ਇਲਾਵਾ, 28 ਜਨਵਰੀ ਨੂੰ ਹੋਈਆਂ ਚੋਣਾਂ ਦੀ ਵੀਡੀਓਗ੍ਰਾਫੀ ਦੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਉਸ ਦਿਨ ਦਾ ਪੂਰਾ ਰਿਕਾਰਡ ਹਾਈ ਕੋਰਟ ਦੇ ਸਾਹਮਣੇ ਪੇਸ਼ ਕਰਨ ਦਾ ਹੁਕਮ ਦੇਣ ਦੀ ਵੀ ਮੰਗ ਕੀਤੀ ਗਈ ਸੀ। ਸਭ ਤੋਂ ਵੱਡੀ ਪਾਰਟੀ ਬਣੀ ਸੀ ਕਾਂਗਰਸ ਸੋਮਵਾਰ ਨੂੰ ਅੰਮ੍ਰਿਤਸਰ ਨਗਰ ਨਿਗਮ ਦੀ ਪਹਿਲੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ ਐਲਾਨਿਆ ਗਿਆ। ਕੌਂਸਲਰ ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਨੂੰ ਡਿਪਟੀ ਮੇਅਰ ਐਲਾਨਿਆ ਗਿਆ। ਇਸ ਤੋਂ ਬਾਅਦ, ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਨੇ ਸੜਕ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। 36 ਦਿਨ ਪਹਿਲਾਂ ਹੋਈਆਂ ਚੋਣਾਂ ਵਿੱਚ ਕਾਂਗਰਸ 40 ਸੀਟਾਂ ਜਿੱਤ ਕੇ ਪਹਿਲੇ ਸਥਾਨ ‘ਤੇ ਰਹੀ ਸੀ। ਪਾਰਟੀ ਨੇ ਆਪਣੇ ਵਿੱਚ ਇੱਕ ਆਜ਼ਾਦ ਕੌਂਸਲਰ ਵੀ ਸ਼ਾਮਲ ਕੀਤਾ ਹੈ। ਜਦੋਂ ਕਿ ਆਮ ਆਦਮੀ ਪਾਰਟੀ ਨੇ ਆਜ਼ਾਦ ਕੌਂਸਲਰਾਂ ਤੋਂ ਇਲਾਵਾ, ਦੋ ਭਾਜਪਾ ਕੌਂਸਲਰਾਂ ਨੂੰ ਆਪਣੇ ਨਾਲ ਲਿਆ ਕੇ 40 ਦਾ ਅੰਕੜਾ ਛੂਹ ਲਿਆ ਸੀ। ਅਣਪਛਾਤੇ ਕੌਂਸਲਰਾਂ ਖਿਲਾਫ ਦਰਜ ਹੋਈ ਸੀ ਐਫਆਈਆਰ ਉੱਧਰ, ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੁਝ ਅਣਪਛਾਤੇ ਕੌਂਸਲਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਤੇ ਆਰੋਪ ਹੈ ਕਿ ਇਨ੍ਹਾਂ ਨੇ ਮੇਅਰ ਚੋਣਾਂ ਦੌਰਾਨ CCTV ਦੀ ਭੰਨਤੋੜ ਕੀਤੀ ਸੀ। ਪੁਲਿਸ ਥਾਣਾ ਮਜੀਠਾ ਰੋਡ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ‘ਤੇ FIR ਦਰਜ ਕੀਤੀ ਸੀ। ਅਤੇ ਇਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 324, 304 , 190 ਤਹਿਤ ਮਾਮਲਾ ਦਰਜ ਕੀਤਾ ਗਿਆ।