Home Desh ਮੁੜ Finland ਜਾਣਗੇ Punjab ਦੇ ਅਧਿਆਪਕ, 2 ਫਰਵਰੀ ਤੱਕ ਕਰ ਸਕੋਗੇ ਅਪਲਾਈ Deshlatest NewsPanjabRajniti ਮੁੜ Finland ਜਾਣਗੇ Punjab ਦੇ ਅਧਿਆਪਕ, 2 ਫਰਵਰੀ ਤੱਕ ਕਰ ਸਕੋਗੇ ਅਪਲਾਈ By admin - January 31, 2025 28 0 FacebookTwitterPinterestWhatsApp ਮੰਤਰੀ ਬੈਂਸ ਨੇ ਕਿਹਾ- ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਨੂੰ 43 ਸਾਲ ਜਾਂ ਘੱਟ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਦੇ ਯਤਨਾਂ ਦੇ ਹਿੱਸੇ ਵਜੋਂ, ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ ਤਾਂ ਜੋ ਉਹ ਉਸ ਯੂਨੀਵਰਸਿਟੀ ਦੇ ਅਧਿਆਪਨ ਤਰੀਕਿਆਂ ਨੂੰ ਸਮਝ ਸਕਣ ਤਾਂ ਜੋ ਪੰਜਾਬ ਦੇ ਬੱਚੇ ਵੀ ਵਿਦੇਸ਼ਾਂ ਵਾਂਗ ਸਿੱਖਿਆ ਪ੍ਰਾਪਤ ਕਰ ਸਕਣ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀਪੀਈਓ, ਸੀਐਚਟੀ, ਐਚਟੀ) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ। ਇਸ 3 ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ, ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿੱਚ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੋ ਹਫ਼ਤਿਆਂ ਦੀ ਸਿਖਲਾਈ ਫਿਨਲੈਂਡ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਛੁਕ ਅਧਿਆਪਕ 2 ਫਰਵਰੀ, 2025 ਨੂੰ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ‘ਤੇ ਔਨਲਾਈਨ ਅਪਲਾਈ ਕਰ ਸਕਦੇ ਹਨ। ਇਹ ਹਨ ਸ਼ਰਤਾਂ ਮੰਤਰੀ ਬੈਂਸ ਨੇ ਕਿਹਾ- ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਨੂੰ 43 ਸਾਲ ਜਾਂ ਘੱਟ ਹੋਣੀ ਚਾਹੀਦੀ ਹੈ। ਜਦੋਂ ਕਿ HT, CHT ਅਤੇ BPEO ਲਈ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਬਿਨੈਕਾਰਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਉਮੀਦਵਾਰਾਂ ਵਿਰੁੱਧ ਕੋਈ ਐਫਆਈਆਰ, ਜਾਂਚ ਜਾਂ ਅਪਰਾਧਿਕ ਮਾਮਲਾ ਲੰਬਿਤ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਸ਼ੁਰੂ ਕੀਤੀ ਜਾਵੇਗੀ। ਮੰਤਰੀ ਬੈਂਸ ਨੇ ਕਿਹਾ ਕਿ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਜਾਣਗੇ। ਦੂਜੇ ਪੜਾਅ ਵਿੱਚ, ਯੋਗ ਅਧਿਆਪਕਾਂ ਦੀ ਚੋਣ ਵਿਦਿਅਕ ਯੋਗਤਾ, ਤਜਰਬੇ, ਏ.ਸੀ.ਆਰ., ਇੰਟਰਵਿਊ-ਕਮ-ਪ੍ਰਸਤੁਤੀ ਵਿੱਚ ਪ੍ਰਦਰਸ਼ਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਹ ਦੂਜੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਫਿਨਲੈਂਡ ਵਿਖੇ ਸਿੱਖਿਆ ਸਬੰਧੀ ਟ੍ਰੇਨਿੰਗ ਲੈਣ ਲਈ ਜਾਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ 70 ਤੋਂ ਜ਼ਿਆਦਾ ਅਧਿਆਪਕ ਟ੍ਰੇਨਿੰਗ ਲੈਕੇ ਆਏ ਸਨ। ਜਿਸ ਤੋਂ ਬਾਅਦ ਹੁਣ ਅਧਿਆਪਕਾਂ ਨੇ ਹੋਰ ਅਧਿਆਪਕਾਂ ਨੂੰ ਭੇਜਣ ਦਾ ਫੈਸਲਾ ਲਿਆ ਹੈ।