Home Desh CM Mann ਦਾ ਪੁਲਿਸ ‘ਤੇ ਸ਼ਿਕੰਜਾ, ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਸਖਤ... Deshlatest NewsPanjabRajniti CM Mann ਦਾ ਪੁਲਿਸ ‘ਤੇ ਸ਼ਿਕੰਜਾ, ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਸਖਤ ਹੁਕਮ By admin - February 5, 2025 13 0 FacebookTwitterPinterestWhatsApp ਪੰਜਾਬ ਵਿੱਚ ਪੁਲਿਸ ਥਾਣਿਆਂ ਉਪਰ ਹੋ ਰਹੇ ਲਗਾਤਾਰ ਗ੍ਰੇਨਡ ਹਮਲਿਆਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਪੰਜਾਬ ਵਿੱਚ ਪੁਲਿਸ ਥਾਣਿਆਂ ਉਪਰ ਹੋ ਰਹੇ ਲਗਾਤਾਰ ਗ੍ਰੇਨਡ ਹਮਲਿਆਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਦੀ ਬਹਾਲੀ ਲਈ ਚੰਡੀਗੜ੍ਹ ’ਚ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਖਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ, ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦਿਆਂ ਅੰਦਰੂਨੀ ਸੁਰੱਖਿਆ ਸਖ਼ਤ ਤੇ ਸੂਬੇ ਵਿੱਚ ਨਸ਼ਿਆਂ ਤੇ ਵੱਡੀਆਂ ਘਟਨਾਵਾਂ ਨਾਲ ਨਜਿੱਠਣ ਲਈ ਰਣਨੀਤੀ ਵੀ ਤਿਆਰ ਕੀਤੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਪਰਾਧਕ ਗਤੀਵੀਧੀਆਂ ਨਾਲ ਨਜਿੱਠਣ ਲਈ 703 ਥਾਵਾਂ ’ਤੇ 2300 ਦੇ ਕਰੀਬ ਸੀਸੀਟੀਵੀ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸੂਬਾ ਸਰਕਾਰ ਨੇ ਮੁਹਾਲੀ ਪੁਲਿਸ ਨੂੰ 18 ਕਰੋੜ ਰੁਪਏ, ਜਦਕਿ ਹੋਰਨਾਂ ਸ਼ਹਿਰਾਂ ਲਈ 8 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਸਣੇ ਹੋਰਨਾਂ ਵੱਡੇ ਸ਼ਹਿਰਾਂ ਵਿੱਚ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ। ਪੁਲਿਸ ਨੇ ਸੂਬੇ ਵਿੱਚ ਅਧਿਕਾਰੀਆਂ ਦੀ ਗਸ਼ਤ ਵਧਾਉਣ ਲਈ 140 ਹੋਰ ਗੱਡੀਆਂ ਐੱਸਐੱਚਓ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਗੱਡੀਆਂ ਫਰਵਰੀ ਦੇ ਆਖੀਰ ਤੱਕ ਦਿੱਤੀਆਂ ਜਾਣਗੀਆਂ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਥਾਣਿਆਂ ’ਚ ਲੋਕਾਂ ਨੂੰ ਇਨਸਾਫ ਦੇਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਤੇ ਕਾਲਜ ਪੱਧਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਢੁਕਵੀਂ ਰਣਨੀਤੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਾਂ ਤਸਕਰਾਂ ਤੇ ਹੋਰ ਅਪਰਾਧਕ ਗਤੀਵਿਧੀਆਂ ਨਾਲ ਨਜਿੱਠਣ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚੋਂ ਸੰਗਠਿਤ ਅਪਰਾਧ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਲਈ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਸੂਬੇ ਭਰ ’ਚੋਂ ਅਪਰਾਧ ਦਰ ਘਟਾਉਣ ਲਈ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਪਰਾਧ ਖਤਮ ਕਰਨ ’ਚ ਮਦਦ ਮਿਲੇਗੀ, ਜਿਸ ਨਾਲ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਥਾਣਿਆਂ ਤੇ ਹੋਰ ਇਲਾਕਿਆਂ ’ਚ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੁਕਸ ਲੱਭਣਾ ਨਹੀਂ, ਸਗੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣਾ ਹੋਣਾ ਚਾਹੀਦਾ ਹੈ।