Home Desh ਅਮਰੀਕਾ ਤੋਂ ਡਿਪੋਰਟ ਹੋਏ ਹਰਵਿੰਦਰ ਸਿੰਘ ਦੇ ਪਰਿਵਾਰ ਦਾ ਬਿਆਨ, 42 ਲੱਖ... DeshPanjabRajniti ਅਮਰੀਕਾ ਤੋਂ ਡਿਪੋਰਟ ਹੋਏ ਹਰਵਿੰਦਰ ਸਿੰਘ ਦੇ ਪਰਿਵਾਰ ਦਾ ਬਿਆਨ, 42 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼ By admin - February 6, 2025 24 0 FacebookTwitterPinterestWhatsApp 30 ਪੰਜਾਬੀਆਂ ਸਣੇ 104 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ। ਨਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਿਵੇਂ ਹੀ ਸੱਤਾ ਸੰਭਾਲੀ ਉਨ੍ਹਾਂ ਨੇ ਵਿਦੇਸ਼ੀ ਨੀਤੀ ਤਹਿਤ 205 ਭਾਰਤੀਆਂ ਨੂੰ ਡਿਪੋਰਟ ਕਰਨ ਦਾ ਫੈਸਲਾ ਕਰ ਦਿੱਤਾ। ਅੱਜ 104 ਭਾਰਤੀ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਸਨ। ਉਹ ਅਮਰੀਕੀ ਫੌਜੀ ਜਹਾਜ਼ ਸੀ-17 ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਜੇ। ਇਸ ਵਿੱਚ ਜਲੰਧਰ ਦੇ 4 ਯਾਤਰੀ ਸ਼ਾਮਲ ਸਨ।ਜਿਨ੍ਹਾਂ ਵਿੱਚ ਜਲੰਧਰ ਛਾਉਣੀ ਦਾ ਇੱਕ ਯਾਤਰੀ ਪਲਵੀਰ ਸਿੰਘ ਵੀ ਸ਼ਾਮਲ ਸੀ। ਟੀਵੀ9 ਪੰਜਾਬੀ ਦੀ ਟੀਮ ਨੇ ਡਿਪੋਰਟ ਹੋਏ ਪੰਜਾਬੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲ ਕਰਨ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਤੋਂ ਹਿਰਾਸਤ ਵਿੱਚ ਲਏ ਗਏ ਯਾਤਰੀਆਂ ਵਿੱਚ 30 ਪੰਜਾਬੀ ਯਾਤਰੀ ਸ਼ਾਮਲ ਹਨ। ਅਮਰੀਕਾ ਨੇ 104 ਭਾਰਤੀਆਂ ਨੂੰ ਕੀਤਾ ਡਿਪੋਰਟ ਅਮਰੀਕਾ ਵਿੱਚਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਕਾਰਵਾਈ ਕਰਦਿਆਂ ਗੈਰ- ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਭਾਰਤ ਡਿਪੋਰਟ ਕਰ ਦਿੱਤਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਅਮਰੀਕਾ ਵਿੱਚ ਕਿਸੇ ਵੀ ਗੈਰ-ਕਾਨੂੰਨੀ ਵਿਅਕਤੀ ਨੂੰ ਸ਼ਰਣ ਨਹੀਂ ਦਿੱਤੀ ਜਾਵੇਗੀ ਅਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਇਸ ਕਾਰਨ 30 ਪੰਜਾਬੀਆਂ ਸਣੇ 104 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ। ਅਮਰੀਕਾ ਦਾ ਸੀ-17 ਜਹਾਜ਼ ਅੱਜ ਦੁਪਹਿਰ 1.30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇਸ ਵਿੱਚ ਹੁਸ਼ਿਆਰਪੁਰ ਦੇ 2 ਲੋਕ ਸ਼ਾਮਲ ਹਨ। 42 ਲੱਖ ਕਰਜ਼ਾ ਲੈ ਕੇ ਭੇਜੀਆ ਸੀ ਅਮਰੀਕਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਬਲਾਕ ਦੇ ਅਧੀਨ ਆਉਣ ਵਾਲੇ ਟਾਲੀ ਪਿੰਡ ਦੇ ਹਰਵਿੰਦਰ ਸਿੰਘ ਨੂੰ ਵੀ ਅਮਰੀਕਾ ਨੇ ਡਿਪੋਰਟ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਹਰਵਿੰਦਰ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੇ 3 ਬੱਚੇ ਹਨ। ਮਾਪੇ ਬੁੱਢੇ ਹਨ ਅਤੇ ਉਨ੍ਹਾਂ ਨੇ ਆਪਣਾ ਗੁਜ਼ਾਰਾ ਚਲਾਉਣ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲਿਆ ਸੀ। ਪਰ ਜਿਵੇਂ ਹੀ ਇਹ ਖ਼ਬਰ ਆਈ ਕਿ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ, ਇਸ ਮਾਮਲੇ ਦੀ ਪਿੰਡ ਵਿੱਚ ਚਰਚਾ ਹੋਣ ਲੱਗੀ। ਪਰਿਵਾਰ ਨੇ ਦੁੱਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ 42 ਲੱਖ ਰੁਪਏ ਦਾ ਕਰਜ਼ਾ ਲੈ ਕੇ ਹਰਵਿੰਦਰ ਸਿੰਘ ਨੂੰ ਵਿਦੇਸ਼ ਭੇਜੀਆ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਕਰਜ਼ ਦਾ ਕੀ ਹੋਵੇਗਾ। ਇਸ ਪੂਰੀ ਗੱਲ ਨੂੰ ਲੈ ਕੇ ਪਰਿਵਾਰ ਕਾਫੀ ਪ੍ਰੇਸ਼ਾਨ ਹੈ।