ਏਜੰਟ ਵਲੋਂ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਏਜੰਟ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੋਟਲੀ ਖਹਿਰਾ ਖਿਲਾਫ਼ ਮੁਕੱਦਮਾ ਦਰਜਾ ਕੀਤਾ ਗਿਆ ਹੈ।
ਅਮਰੀਕਾ ਤੋਂ ਡਿਪੋਟ ਹੋ ਕੇ ਵਾਪਸ ਪਰਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਥਾਣਾ ਰਾਜਾਸਾਂਸੀ ਨਾਲ ਸੰਬੰਧਿਤ ਦਲੇਰ ਸਿੰਘ ਵਾਸੀ ਸਲੇਮਪੁਰ ਦੇ ਮਾਮਲੇ ਵਿਚ ਏਜੰਟ ਵਲੋਂ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਏਜੰਟ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੋਟਲੀ ਖਹਿਰਾ ਖਿਲਾਫ਼ ਮੁਕੱਦਮਾ ਦਰਜਾ ਕੀਤਾ ਗਿਆ ਹੈ। ਫਿਲਹਾਲ ਅਜੇ ਏਜੰਟ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਅਮਰੀਕਾ ਤੋਂ ਆਉਣ ਤੋਂ ਬਾਅਦ ਦਲੇਰ ਸਿੰਘ ਨਾਲ NRI ਮਾਮਲਿਆਂ ਦੇ ਮੰਤਰੀ ਧਾਲੀਵਾਲ ਨੇ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਹਨਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਵਾਇਆ ਸੀ ਕਿ ਪੰਜਾਬ ਸਰਕਾਰ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰੇਗੀ। ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
