Home Desh Delhi ਦੀ ਹਾਰ ਤੋਂ ਬਾਅਦ ਕੱਲ੍ਹ Punjab ਦੇ MLAs ਨਾਲ ਮੀਟਿੰਗ ਕਰਨਗੇ... Deshlatest NewsPanjabRajniti Delhi ਦੀ ਹਾਰ ਤੋਂ ਬਾਅਦ ਕੱਲ੍ਹ Punjab ਦੇ MLAs ਨਾਲ ਮੀਟਿੰਗ ਕਰਨਗੇ ਅਰਵਿੰਦ ਕੇਜਰੀਵਾਲ By admin - February 10, 2025 24 0 FacebookTwitterPinterestWhatsApp ਦਿੱਲੀ ਚੋਣਾਂ ਵਿੱਚ ਭਾਜਪਾ ਹੱਥੋਂ ਮਿਲੀ ਹਾਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਹਾਰ ਦੇ ਕਾਰਨਾਂ ਉੱਪਰ ਮੰਥਨ ਕਰ ਰਹੀ ਹੈ। ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਉਸ ਦੇ ਵੱਡੇ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਹਾਰ ਦੇ ਕਾਰਨਾਂ ਦੀ ਤਲਾਸ਼ ਵਿੱਚ ਜੁੱਟ ਗਈ ਹੈ। ਜਿੱਥੇ ਬੀਤੇ ਦਿਨ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਤਾਂ ਉੱਥੇ ਹੀ ਹੁਣ ਭਲਕੇ (11 ਫਰਵਰੀ ਨੂੰ) ਕੇਜਰੀਵਾਲ ਪੰਜਾਬ ਇਕਾਈ ਦੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਉਹ ਵਿਧਾਇਕ ਸ਼ਾਮਿਲ ਹੋਣਗੇ। ਜਿਨ੍ਹਾਂ ਦੀ ਡਿਊਟੀ ਪਾਰਟੀ ਵੱਲੋਂ ਦਿੱਲੀ ਚੋਣਾਂ ਵਿੱਚ ਲਗਾਈ ਗਈ ਸੀ। ਦਰਅਸਲ ਪਾਰਟੀ ਉਹਨਾਂ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸਿਆਸੀ ਹਾਲਾਤਾਂ ਸਬੰਧੀ ਵੀ ਚਰਚਾ ਕੀਤੀ ਜਾਵੇਗੀ। CM ਸਮੇਤ ਕੈਬਨਿਟ ਮੰਤਰੀਆਂ ਨੇ ਕੀਤਾ ਸੀ ਪ੍ਰਚਾਰ ਦਿੱਲੀ ਚੋਣਾਂ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕਈ ਮੰਤਰੀ ਅਤੇ ਵਿਧਾਇਕ ਵੀ ਪਹੁੰਚੇ ਸਨ। ਇਹਨਾਂ ਲੀਡਰਾਂ ਨੇ ਕਈ ਦਿਨ ਦਿੱਲੀ ਵਿੱਚ ਗਰਾਉਂਡ ਉੱਪਰ ਰਹਿ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਸੀ। 13 ਨੂੰ ਹੋਵੇਗੀ ਕੈਬਨਿਟ ਦੀ ਬੈਠਕ ਅੱਜ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਸੀ, ਪਰ ਦੇਰ ਸ਼ਾਮ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਵੀ ਇੱਕ ਵਾਰ ਕੈਬਨਿਟ ਮੀਟਿੰਗ ਦਾ ਸ਼ਡਿਊਲ ਬਦਲਿਆ ਜਾ ਚੁੱਕਾ ਹੈ। ਪਹਿਲਾਂ ਇਹ ਮੀਟਿੰਗ 5 ਫਰਵਰੀ ਨੂੰ ਹੋਣੀ ਸੀ। ਪੰਜਾਬ ਦੀਆਂ ਚੋਣਾਂ ਤੇ ਧਿਆਨ ਕ੍ਰੇਂਦਰਿਤ ਦਿੱਲੀ ਚੋਣਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੇ ਧਿਆਨ ਕ੍ਰੇਂਦਰਿਤ ਕਰੇਗੀ। ਕਿਉਂਕਿ ਦਿੱਲੀ ਤੋਂ ਬਾਅਦ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿੱਥੇ ਆਮ ਆਦਮੀ ਪਾਰਟੀ ਦਾ ਸਭ ਤੋਂ ਮਜ਼ਬੂਤ ਅਧਾਰ ਹੈ। ਜਿਸ ਦੇ ਕਾਰਨ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ 92 ਸੀਟਾਂ ਤੇ ਜਿੱਤ ਹਾਸਿਲ ਹੋਈ ਸੀ। ਜਦੋਂ ਕਿ 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲੀ ਵਾਰ ਵਿਰੋਧੀਧਿਰ ਵਿੱਚ ਆਈ ਸੀ।ਹੁਣ ਆਮ ਆਦਮੀ ਪਾਰਟੀ ਦਿੱਲੀ ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਆਪਣੇ ਜੇਤੂ ਰੱਥ ਨੂੰ ਜਾਰੀ ਰੱਖਣਾ ਚਾਹੇਗੀ।