Home Desh ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਨ, ਜੱਦੀ ਪਿੰਡ ਵਿਖੇ ਦਿੱਤੀਆਂ ਗਈਆਂ ਸ਼ਰਧਾਂਜ਼ਲੀਆਂ Deshlatest NewsPanjab ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਨ, ਜੱਦੀ ਪਿੰਡ ਵਿਖੇ ਦਿੱਤੀਆਂ ਗਈਆਂ ਸ਼ਰਧਾਂਜ਼ਲੀਆਂ By admin - February 10, 2025 10 0 FacebookTwitterPinterestWhatsApp ਡਿਪਟੀ ਕਮਿਸ਼ਨਰ ਸ਼ਾਹਨੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਦੇ ਬਾਰੇ ਪਤਾ ਲੱਗੇ। ਅੰਮ੍ਰਿਤਸਰ ਵਿੱਚ ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਰਾਜ ਪੱਧਰੀ ਸਮਾਗਮ ਅੱਜ ਉਨ੍ਹਾਂ ਦੇ ਜਨਮ ਅਸਥਾਨ ਅਟਾਰੀ ਵਿਖੇ ਕਰਵਾਇਆ ਗਿਆ। ਸ਼ਾਮ ਸਿੰਘ ਅਟਾਰੀਵਾਲਾ ਦੇ 179 ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ਉਹਨਾਂ ਨੂੰ ਸ਼ਰਧਾਜ਼ਲੀਆਂ ਦੇਣ ਲਈ ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀ ਵਿਸੇਸ਼ ਤੌਰ ਤੇ ਪਹੁੰਚੇ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਅੰਮ੍ਰਿਤਸਰ ਦੇ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੱਲੋਂ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ਤੇ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਏ ਆਰਮੀ ਦੇ ਰਿਟਾਇਰ ਸਾਬਕਾ ਅਧਿਕਾਰੀਆਂ ਵੱਲੋਂ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਇੱਕ ਸਾਈਕਲ ਰੈਲੀ ਵੀ ਕੱਢੀ ਗਈ ਸੀ। ਕਰਵਾਇਆ ਗਿਆ ਸੂੂਬਾ ਪੱਧਰੀ ਸਮਾਗਮ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹੀਦ ਦੇਸ਼ ਦੇ ਸਰਮਾਏ ਹੁੰਦੇ ਹਨ ਇਹਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਥੇ ਉਹਨਾਂ ਨੇ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲਾ ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ਼ਾਹਨੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਦੇ ਬਾਰੇ ਪਤਾ ਲੱਗੇ। ਉਨ੍ਹਾ ਕਿਹਾ ਕਿ ਅਸੀਂ ਇਕ ਪਲਾਨ ਤਿਆਰ ਕੀਤਾ ਹੈ ਜੋ ਵੀ ਸੈਲਾਨੀ ਅਮ੍ਰਿਤਸਰ ਆਉਂਦੇ ਹਨ ਉਹ ਇਸ ਜਗ੍ਹਾ ਨੂੰ ਵੀ ਆਕੇ ਜ਼ਰੂਰ ਵੇਖਣ। ਇਸ ਮੌਕੇ ਤੇ ਪਿਛਲੇ ਪੰਜ ਸਾਲ ਤੋਂ ਸ਼ਹੀਦ ਸਮਾਰਕ ਦੀ ਸੇਵਾ ਸੰਭਾਲ ਕਰ ਰਹੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਹਰਿਆਲੀ ਮਿਸ਼ਨ ਦੇ ਆਗੂ ਨਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪਿਛਲੇ ਪੰਜ ਸਾਲ ਤੋਂ ਇਸ ਜਗ੍ਹਾ ਦੀ ਸਾਂਭ ਸੰਭਾਲ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸ਼ਾਮ ਸਿੰਘ ਅਟਾਰੀ ਵਾਲਿਆਂ ਦੇ ਬੁੱਤ ਦਾ ਬਹੁਤ ਹੀ ਬੁਰਾ ਹਾਲ ਹੋਇਆ ਪਿਆ ਹੈ। ਪਰ ਫਿਰ ਵੀ ਸਾਡੇ ਵੱਲੋਂ ਜਿੰਨਾ ਰੱਖ ਰੱਖਾਅ ਹੁੰਦਾ ਹੈ ਅਸੀਂ ਆਪਣੀ ਸੰਸਥਾ ਵੱਲੋਂ ਕਰਦੇ ਹਾਂ। ਉਹਨਾਂ ਨੇ ਅਪੀਲ ਕੀਤੀ ਕਿ ਜੇਕਰ ਪ੍ਰਸ਼ਾਸਨ ਕਦਮ ਵਧਾਏ ਤਾਂ ਬਾਕੀ ਸੰਸਥਾਵਾਂ ਨਾਲ ਮਿਲਕੇ ਇਸ ਥਾਂ ਦੀ ਦੇਖ ਭਾਲ ਚੰਗੇ ਤਰੀਕੇ ਨਾਲ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਹ ਸ਼ਹੀਦ ਸਾਡੇ ਲਈ ਪ੍ਰੇਰਣਾ ਸਰੋਤ ਹਨ। ਆਉਣ ਵਾਲੀਆਂ ਪੀੜ੍ਹੀਆਂ ਇਹਨਾਂ ਦੀਆਂ ਯਾਦਗਾਰਾਂ ਨੂੰ ਦੇਖਕੇ ਹੀ ਇਹਨਾਂ ਯੋਧਿਆਂ ਦੇ ਵਿਚਾਰਾਂ ਨਾਲ ਜੁੜਣਗੀਆਂ।