Home Desh ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ, ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਚੱਲ...

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ, ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਚੱਲ ਰਹੀ ਜਾਂਚ ‘ਤੇ ਚਰਚਾ ਸੰਭਵ

9
0

 28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਇੱਕ ਮੀਟਿੰਗ ਬੁਲਾਈ ਗਈ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਵਾਲੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਐਸਜੀਪੀਸੀ ਹੈੱਡਕੁਆਰਟਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਮੀਟਿੰਗ ਵਿੱਚ ਵੱਖ-ਵੱਖ ਧਾਰਮਿਕ ਅਤੇ ਪ੍ਰਸ਼ਾਸਕੀ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਅੱਤਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਚੱਲ ਰਹੀ ਜਾਂਚ ਵੀ ਏਜੰਡੇ ਦਾ ਇੱਕ ਮਹੱਤਵਪੂਰਨ ਹਿੱਸਾ ਹੋ ਸਕਦੀ ਹੈ। ਸ਼੍ਰੋਮਣੀ ਕਮੇਟੀ ਸੂਤਰਾਂ ਅਨੁਸਾਰ ਜਥੇਦਾਰ ਵਿਰੁੱਧ ਜਾਂਚ ਕਮੇਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ‘ਤੇ ਚਰਚਾ ਹੋ ਸਕਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਵਿੱਚ ਕਥਿਤ ਅਣਗਹਿਲੀ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ।
ਵਲਟੋਹਾ ਨੇ ਵੀ ਲਗਾਏ ਸੀ ਗੰਭੀਰ ਇਲਜ਼ਾਮ
ਓਧਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਗਿਆਨੀ ਹਰਪ੍ਰੀਤ ਸਿੰਘ ਉੱਪਰ ਗੰਭੀਰ ਇਲਜ਼ਾਮ ਲਗਾਏ ਸਨ। ਉਹਨਾਂ ਕਿਹਾ ਸੀ ਕਿ ਇਹ ਬੜੀ ਚਿੰਤਾ ਦੀ ਗੱਲ ਹੈ ਕਿ RSS ਦੀ ਪਹੁੰਚ ਸਾਡੇ ਸਰਬਉੱਚ ਅਸਥਾਨ ਉੱਪਰ ਹੋ ਗਈ ਹੈ। ਵਲਟੋਹਾ ਨੇ ਹਰਪ੍ਰੀਤ ਸਿੰਘ ਤੇ ਸਿਆਸੀ ਲੀਡਰਾਂ ਨਾਲ ਸਬੰਧ ਰੱਖਣ ਦੇ ਇਲਜ਼ਾਮ ਲਗਾਇਆ ਸੀ। ਉਹਨਾਂ ਨੇ ਇਸ ਸਬੰਧ ਵਿੱਚ ਸੋਸਲ ਮੀਡੀਆ ਉੱਪਰ ਵੀਡੀਓ ਵੀ ਸਾਂਝੀਆਂ ਕੀਤੀਆਂ ਸਨ।
ਜਿਸ ਤੋਂ ਬਾਅਦ ਕੁੱਝ ਹੋਰ ਇਲਜ਼ਾਮ ਵੀ ਗਿਆਨੀ ਹਰਪ੍ਰੀਤ ਸਿੰਘ ਉੱਪਰ ਲੱਗੇ। ਜਿਸ ਮਗਰੋਂ ਸ੍ਰੋਮਣੀ ਕਮੇਟੀ ਨੇ ਉਹਨਾਂ ਖਿਲਾਫ਼ ਜਾਂਚ ਕਰਨ ਲਈ ਇੱਕ ਕਮੇਟੀ ਬਣਾ ਦਿੱਤੀ। ਹਾਲਾਂਕਿ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਸੀ ਸ੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਜਾਂਚ ਸਹੀ ਨਹੀਂ ਹੈ। ਇਸ ਅਧਿਕਾਰ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਹੈ।
ਜੱਥੇਦਾਰ ਨੇ ਮੀਟਿੰਗ ਕੀਤੀ ਸੀ ਮੁਲਤਵੀ
ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ ‘ਤੇ ਚਰਚਾ ਕਰਨ ਲਈ, 28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਇੱਕ ਮੀਟਿੰਗ ਬੁਲਾਈ ਗਈ ਸੀ। ਪਰ ਇਹ ਮੀਟਿੰਗ ਗਿਆਨੀ ਰਘਬੀਰ ਸਿੰਘ ਨੇ ਮੁਲਤਵੀ ਕਰ ਦਿੱਤੀ। ਪਰ, ਉਨ੍ਹਾਂ ਕਿਹਾ ਹੈ ਕਿ ਇਹ ਮੀਟਿੰਗ ਉਨ੍ਹਾਂ ਦੇ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਦੁਬਾਰਾ ਬੁਲਾਈ ਜਾਵੇਗੀ।
Previous articleਕਟਕ ਵਨਡੇ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਰੋਹਿਤ ਸ਼ਰਮਾ ਦੇ ਸੈਂਕੜੇ ਨੇ ਦਿਵਾਈ ਜਿੱਤ
Next articleਅਦਾਕਾਰ ਸੋਨੂ ਸੂਦ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਕੇਸ ‘ਚੋਂ ਨਾਮ ਹਟਾਇਆ

LEAVE A REPLY

Please enter your comment!
Please enter your name here