Home Desh ਅੰਮ੍ਰਿਤਸਰ ਮੇਅਰ ਚੋਣ ‘ਤੇ ਹਾਈ ਕੋਰਟ ਦਾ ਅੱਜ ਫੈਸਲਾ, ਕਾਂਗਰਸ ਨੇ ਕੀਤਾ... Deshlatest NewsPanjabRajniti ਅੰਮ੍ਰਿਤਸਰ ਮੇਅਰ ਚੋਣ ‘ਤੇ ਹਾਈ ਕੋਰਟ ਦਾ ਅੱਜ ਫੈਸਲਾ, ਕਾਂਗਰਸ ਨੇ ਕੀਤਾ ਬਹੁਮਤ ਹੋਣ ਦਾ ਦਾਅਵਾ By admin - February 11, 2025 11 0 FacebookTwitterPinterestWhatsApp ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਕੋਲ ਬਹੁਮਤ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਵੀ ਵਿਰੋਧੀ ਧਿਰਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਕਈ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਕੁੱਝ ਮਾਮਲੇ ਹਾਈਕੋਰਟ ਤੱਕ ਵੀ ਪਹੁੰਚੇ ਸਨ। ਅਜਿਹੇ ਹੀ ਇੱਕ ਮਾਮਲੇ ਵਿੱਚ ਅੱਜ ਹਾਈਕੋਰਟ ਕੋਈ ਫੈਸਲਾ ਸੁਣਾ ਸਕਦਾ ਹੈ। ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਪਟੀਸ਼ਨ ਤੇ ਅੱਜ ਮੰਗਲਵਾਰ ਨੂੰ ਕੋਈ ਫੈਸਲਾ ਆ ਸਕਦਾ ਹੈ। ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਅੰਮ੍ਰਿਤਸਰ ਵਿੱਚ 27 ਜਨਵਰੀ ਨੂੰ ਚੋਣਾਂ ਹੋਈਆਂ, ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ ਮੇਅਰ ਚੁਣੇ ਗਏ। ਇਸੇ ਤਰ੍ਹਾਂ ‘ਆਪ’ ਕੌਂਸਲਰ ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਆਜ਼ਾਦ ਕੌਂਸਲਰ ਅਨੀਤਾ ਰਾਣੀ, ਜੋ ਬਾਅਦ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ, ਨੂੰ ਬਹੁਗਿਣਤੀ ਕੌਂਸਲਰਾਂ ਨੇ ਡਿਪਟੀ ਮੇਅਰ ਐਲਾਨਿਆ। ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ 27 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਹਨਾਂ ਦੀ ਚੋਣ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਜਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੱਤਾ ਵਿੱਚ ਹੈ, ਤਾਂ ਤਾਕਤ ਦੀ ਵਰਤੋਂ ਕਰਕੇ, ‘ਆਪ’ ਨੇ ਆਪਣੀ ਪਾਰਟੀ ਦੇ ਕੌਂਸਲਰਾਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਐਲਾਨ ਦਿੱਤਾ ਹੈ। ਕਾਂਗਰਸ ਵਰਕਰਾਂ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਇੱਕ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ। ਕਾਂਗਰਸ ਨੇ ਬਹੁਮਤ ਹੋਣ ਦਾ ਕੀਤਾ ਦਾਅਵਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਕੋਲ ਬਹੁਮਤ ਹੈ। ਮੇਅਰ ਦੇ ਅਹੁਦੇ ਲਈ ਚੋਣ ਦੁਬਾਰਾ ਹੋਣੀ ਚਾਹੀਦੀ ਹੈ। ਇਸ ਪਟੀਸ਼ਨ ਦੀ ਸੁਣਵਾਈ 29 ਜਨਵਰੀ ਨੂੰ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਸੁਖਵਿੰਦਰ ਕੌਰ ਦੀ ਹਾਈ ਕੋਰਟ ਦੀ ਡਬਲ ਬੈਂਚ ਨੇ ਕੀਤੀ। ਡਬਲ ਬੈਂਚ ਦੇ ਜੱਜਾਂ ਵੱਲੋਂ ਸੁਣਵਾਈ ਤੋਂ ਬਾਅਦ, ਨਾ ਤਾਂ ਮੋਸ਼ਨ ਦਾ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਕੋਈ ਅਗਲੀ ਤਰੀਕ ਦਿੱਤੀ ਗਈ। ਹਾਈ ਕੋਰਟ ਨੇ ਫੈਸਲਾ 9 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ। ਹਾਈ ਕੋਰਟ ਦੇ ਡਬਲ ਬੈਂਚ ਨੇ ਇਸ ਪਟੀਸ਼ਨ ‘ਤੇ ਫੈਸਲਾ ਲੈਣ ਲਈ 10 ਫਰਵਰੀ ਨੂੰ ਆਰਡਰ ਰਿਜ਼ਰਵ ਕਰ ਦਿੱਤਾ। ਜੋ ਅੱਜ ਸਾਹਮਣੇ ਆ ਸਕਦਾ ਹੈ।