Home Desh ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ, SGPC ਪ੍ਰਧਾਨ... Deshlatest NewsPanjabRajniti ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ, SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ By admin - February 11, 2025 18 0 FacebookTwitterPinterestWhatsApp ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।