Home Desh Faridkot: ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਚੰਗਾ ਸਮਾਜ ਸਿਰਜਣ ਲਈ...

Faridkot: ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਚੰਗਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ-ਸੰਧਵਾਂ

7
0

ਕੁਲਤਾਰ ਸੰਧਵਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਦਾ ਭਗਤੀ ਲਹਿਰ ਅਤੇ ਸਮਾਜ ਸੁਧਾਰ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੇਮ ਨਗਰ ਕੋਟਕਪੂਰਾ ਵਿਖੇ ਭਗਤ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ। ਉਨ੍ਹਾਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਚੰਗਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦਾ ਭਗਤੀ ਲਹਿਰ ਅਤੇ ਸਮਾਜ ਸੁਧਾਰ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦਾ ਜਨਮ ਵਾਰਾਣਸੀ ਦੇ ਨੇੜੇ ਇੱਕ ਛੋਟੇ ਜਿਹੇ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਆਪਣੇ ਜੀਵਨ ਦੌਰਾਨ ਲੋਕਾਂ ਨੂੰ ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਸਾਨੂੰ ਸਮਾਜ ਵਿੱਚ ਸਭ ਨੂੰ ਬਰਾਬਰਤਾ ਦਾ ਦਰਜਾ ਦੇਣ ਦਾ ਉਪਦੇਸ਼ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਗੁਰੂਆਂ,ਪੀਰਾਂ, ਪੈਗੰਬਰਾ ਦੀ ਧਰਤੀ ਹੈ।
ਇਸ ਉਪਰੰਤ ਸਪੀਕਰ ਸੰਧਵਾ ਨੇ ਪਿੰਡ ਚਹਿਲ ਵਿਖੇ ਅਤੇ ਪਿੰਡ ਢੀਮਾਂਵਾਲੀ ਵਿਖੇ ਭਗਤ ਰਵਿਦਾਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਨਗਰ ਨਿਵਾਸੀਆਂ ਨਾਲ ਇਸ ਪਾਵਨ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਭਗਤ ਜੀ ਨੇ ਸਮਾਜ ਕਲਿਆਣ ਅਤੇ ਸਮਾਜ ਵਿੱਚ ਬਰਾਬਰਤਾ ਦੀ ਗੱਲ ਕੀਤੀ ਹੈ। ਸਾਨੂੰ ਵੀ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦਿੱਤੀ ਵਧਾਈ
ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਸਲ ਮੀਡੀਆ ਉੱਪਰ ਪੋਸਟ ਸਾਂਝੀ ਕਰਦਿਆਂ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਭਗਤ ਜੀ ਦੀ ਬਾਣੀ ਮਨੁੱਖਤਾ ਨੂੰ ਕਰਮਕਾਂਡ ਤੋਂ ਬਾਹਰ ਕੱਢਦਿਆਂ ਇੱਕ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੁਨੇਹਾ ਦਿੰਦੀ ਹੈ।
Previous articleਇਸ ਕ੍ਰਿਕਟਰ ਨਾਲ ਜੁੜਿਆ Hania Aamir ਦਾ ਨਾਂਅ, ਵੀਡੀਓ ਹੋ ਰਿਹਾ ਹੈ ਵਾਇਰਲ
Next articleShubman Gill ਨੇ ਪਲਟੇ ਭਾਰਤੀ ਕ੍ਰਿਕਟ ਇਤਿਹਾਸ ਦੇ ਪੰਨੇ, 51 ਸਾਲਾਂ ‘ਚ ਪਹਿਲੀ ਵਾਰ ਹੋਇਆ ਇਹ ਗਜ਼ਬ ਕਰਿਸ਼ਮਾ

LEAVE A REPLY

Please enter your comment!
Please enter your name here