Home Desh ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਤੀਜਾ ਅਮਰੀਕੀ ਜਹਾਜ, 31 ਪੰਜਾਬੀਆਂ ਸਮੇਤ 112 ਪਹੁੰਚੇ ਦੇਸ਼

ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਤੀਜਾ ਅਮਰੀਕੀ ਜਹਾਜ, 31 ਪੰਜਾਬੀਆਂ ਸਮੇਤ 112 ਪਹੁੰਚੇ ਦੇਸ਼

10
0

ਜਾਣਕਾਰੀ ਅਨੁਸਾਰ, ਇਨ੍ਹਾਂ 112 ਭਾਰਤੀਆਂ ਵਿੱਚੋਂ 31 ਪੰਜਾਬ ਤੋਂ, 44 ਹਰਿਆਣਾ ਤੋਂ, 33 ਗੁਜਰਾਤ ਅਤੇ ਹੋਰ ਰਾਜਾਂ ਤੋਂ ਹਨ।

ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਹੈ। ਅਮਰੀਕੀ ਹਵਾਈ ਸੈਨਾ ਦੇ C-17A ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਸਵਾਰ ਹਨ। ਡਿਪੋਰਟ ਕੀਤੇ ਗਏ ਇਨ੍ਹਾਂ 31 ਪੰਜਾਬੀਆਂ ਚੋਂ 2 ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਨੂੰ, ਇੱਕ ਅਮਰੀਕੀ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ, ਜਿਸ ਵਿੱਚ 116 ਭਾਰਤੀਆਂ ਨੂੰ ਲਿਆਂਦਾ ਗਿਆ।
ਜਾਣਕਾਰੀ ਅਨੁਸਾਰ, ਇਨ੍ਹਾਂ 112 ਭਾਰਤੀਆਂ ਵਿੱਚੋਂ 31 ਪੰਜਾਬ ਤੋਂ, 44 ਹਰਿਆਣਾ ਤੋਂ, 33 ਗੁਜਰਾਤ ਅਤੇ ਹੋਰ ਰਾਜਾਂ ਤੋਂ ਹਨ। ਅਮਰੀਕੀ ਸਰਕਾਰ ਨੇ ਇਨ੍ਹਾਂ ਨੂੰ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿਣ ਦਾ ਦੋਸ਼ੀ ਪਾਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵਿਖੇ ਪੁਲਿਸ ਵੱਲੋਂ ਬਾਇਓਮੈਟ੍ਰਿਕ ਅਤੇ ਪੁੱਛਗਿੱਛ ਤੋਂ ਬਾਅਦ, ਇਨ੍ਹਾਂ ਭਾਰਤੀਆਂ ਨੂੰ ਸਬੰਧਤ ਥਾਣਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
5 ਫਰਵਰੀ ਨੂੰ, ਅਮਰੀਕਾ ਨੇ ਪਹਿਲੀ ਵਾਰ 104 ਪ੍ਰਵਾਸੀਆਂ ਨੂੰ ਭਾਰਤ ਭੇਜਿਆ। ਉਨ੍ਹਾਂ ਦੇ ਹੱਥਾਂ ਵਿੱਚ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਲਗਾ ਕੇ ਲਿਆਂਦਾ ਗਿਆ ਸੀ। ਹੁਣ ਤੱਕ, 332 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਦੇਸ਼ ਪਹੁੰਚ ਚੁੱਕੇ ਹਨ।

18,000 ਭਾਰਤੀ ਪ੍ਰਵਾਸੀਆਂ ਦੀ ਪਛਾਣ

ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਲਿਆਉਣ ਲਈ ਇਹ ਤੀਜੀ ਉਡਾਣ ਹੈ। ਕੁਝ ਮੀਡੀਆ ਰਿਪੋਰਟਾਂ ਦੇ ਅਨੁਸਾਰ ਭਾਰਤ ਤੇ ਅਮਰੀਕਾ ਨੇ ਲਗਭਗ 18,000 ਭਾਰਤੀ ਪ੍ਰਵਾਸੀਆਂ ਦੀ ਪਛਾਣ ਕਰ ਲਈ ਹੈ। ਇਹ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ ਸਨ। ਇਹ ਮੰਨਿਆ ਜਾ ਰਿਹਾ ਹੈ ਕਿ ਭਵਿੱਖ ‘ਚ ਅਜਿਹੇ ਕਈ ਜਹਾਜ਼ ਭਾਰਤ ਆ ਸਕਦੇ ਹਨ।

ਕਰਜ਼ਾ ਲੈ ਕੇ ਤੇ ਜ਼ਮੀਨ ਵੇਚ ਕੇ ਪਹੁੰਚੇ ਸਨ ਅਮਰੀਕਾ

ਡਿਪੋਰਟ ਕੀਤੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ ਵਾਲੀ ਜ਼ਮੀਨ ਅਤੇ ਪਸ਼ੂ ਗਿਰਵੀ ਰੱਖ ਕੇ ਪੈਸੇ ਇਕੱਠੇ ਕੀਤੇ ਤਾਂ ਜੋ ਉਨ੍ਹਾਂ ਨੂੰ ਸੁਨਹਿਰੇ ਭਵਿੱਖ ਲਈ ਵਿਦੇਸ਼ ਭੇਜਿਆ ਜਾ ਸਕੇ। ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਇਲਾਕੇ ਦੇ ਪਿੰਡ ਕੁਰਾਲਾ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨਾਲ ਇੱਕ ਟ੍ਰੈਵਲ ਏਜੰਟ ਨੇ ਧੋਖਾ ਕੀਤਾ ਹੈ। ਦਲਜੀਤ ਦੀ ਪਤਨੀ ਕਮਲਪ੍ਰੀਤ ਕੌਰ ਨੇ ਦੋਸ਼ ਲਗਾਇਆ ਕਿ ਉਸਦੇ ਪਤੀ ਨੂੰ ਇੱਕ ਟ੍ਰੈਵਲ ਏਜੰਟ ਨੇ ਧੋਖਾ ਦਿੱਤਾ ਸੀ ਜਿਸਨੇ ਉਸਨੂੰ ਅਮਰੀਕਾ ਲਈ ਸਿੱਧੀ ਉਡਾਣ ਦਾ ਵਾਅਦਾ ਕੀਤਾ ਸੀ ਪਰ ਇਸ ਦੀ ਬਜਾਏ ਉਸਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈ ਗਿਆ।
Previous articleਕ੍ਰਿਕਟਰ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਨਾਲ ਸੀਐਮ ਮਾਨ ਨੇ ਕੀਤੀ ਮੁਲਾਕਾਤ, ਪਰਿਵਾਰਕ ਮੈਂਬਰ ਵੀ ਸਨ ਨਾਲ, ਜਾਣੋਂ ਕੀ ਹੋਈ ਗੱਲਬਾਤ
Next articleਸਵੇਰੇ ਉੱਠਣ ਵੇਲੇ ਹੀ ਲੱਗੇ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.0

LEAVE A REPLY

Please enter your comment!
Please enter your name here