Home Desh Faridkot ਵਿੱਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਬੱਸ, ਟਰੱਕ ਨਾਲ ਹੋਈ ਟੱਕਰ

Faridkot ਵਿੱਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਬੱਸ, ਟਰੱਕ ਨਾਲ ਹੋਈ ਟੱਕਰ

24
0

Faridkot ਦੇ DC ਨੇ ਦੱਸਿਆ ਕਿ ਬੱਸ ਵਿੱਚ 35 ਲੋਕ ਸਵਾਰ ਸਨ।

ਪੰਜਾਬ ਦੇ ਫਰੀਦਕੋਟ ਵਿੱਚ ਵੱਡਾ ਸੜਕੀ ਹਾਦਸਾ ਵਾਪਰ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵਿੱਚ ਆ ਰਹੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਨਾਲੇ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਜਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਖੇ ਦਾਖਿਲ ਕਰਵਾਇਆ, ਫਿਲਹਾਲ ਰਾਹਤ ਅਤੇ ਬਚਾਅ ਦਾ ਕਾਰਜ ਜਾਰੀ ਹੈ।
ਇਹ ਹਾਦਸਾ ਫਰੀਦਕੋਟ ਕੋਟਕਪੂਰਾ ਰੋਡ ਉੱਪਰ ਵਾਪਰਿਆ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। ਫਰੀਦਕੋਟ ਦੀ SSP ਪ੍ਰੱਗਿਆ ਜੈਨ ਨੇ ਕਿਹਾ ਕਿ ਉਹਨਾਂ ਨੂੰ ਜੋ ਜਾਣਕਾਰੀ ਮਿਲੀ ਹੈ ਉਸ ਅਨੁਸਾਰ 5 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਲਗਭਗ 30 ਲੋਕ ਜ਼ਖਮੀ ਹਨ।
ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ। 2 ਲੋਕਾਂ ਦੇ ਹੱਥ ਕੱਟ ਦਿੱਤੇ ਗਏ ਹਨ। ਉਹਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਡੀਸੀ ਨੇ ਜਾਣਿਆ ਜਖ਼ਮੀਆਂ ਦਾ ਹਾਲ

ਘਟਨਾ ਤੋਂ ਬਾਅਦ ਹਸਪਤਾਲ ਵਿਖੇ ਜਖ਼ਮੀਆਂ ਦਾ ਹਾਲ ਚਾਲ ਜਾਣਨ ਪਹੁੰਚੇ ਫਰੀਦਕੋਟ ਦੇ ਡੀਸੀ ਨੇ ਦੱਸਿਆ ਕਿ ਬੱਸ ਵਿੱਚ 35 ਲੋਕ ਸਵਾਰ ਸਨ। ਜਿਸ ਵਿੱਚੋਂ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ 2 ਲੋਕ ਗੰਭੀਰ ਜਖ਼ਮੀ ਹਨ। ਇਸ ਤੋਂ ਇਲਾਵਾ 28 ਲੋਕਾਂ ਨੂੰ ਸੱਟਾਂ ਲੱਗੀਆਂ ਹਨ ਜਿੰਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਿਲ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮਾਰੇ ਗਏ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਜਖ਼ਮੀਆਂ ਦੇ ਪਰਿਵਾਰਾਂ ਨੂੰ ਹਾਦਸੇ ਸਬੰਧੀ ਸੂਚਨਾ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਸੀਂ ਇੱਕ ਰਿਪੋਰਟ ਤਿਆਰ ਕਰ ਰਹੇ ਹਾਂ ਅਤੇ ਜਿਸ ਨੂੰ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕੀਤਾ ਟਵੀਟ

ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਲਿਸਟ

Previous articleNew Delhi Railway Station ਹਾਦਸੇ ਦੀ ਰਿਪੋਰਟ ਵਿੱਚ ਖੁਲਾਸਾ, ਪਲੇਟਫਾਰਮ ਬਦਲਣ ਕਾਰਨ ਭਗਦੜ
Next articleSukhbir Badal’ ਦੀ ਧੀ ਹਰਕੀਰਤ ਦੇ ਵਿਆਹ ਦੇ ਚਰਚੇ, ਬੀਜੇਪੀ ਦੇ ਵੱਡੇ-ਵੱਡੇ ਲੀਡਰ ਪਹੁੰਚੇ

LEAVE A REPLY

Please enter your comment!
Please enter your name here