ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ “ASMR: ਗੈਰ-ਕਾਨੂੰਨੀ ਪਰਦੇਸੀ ਦੇਸ਼ ਨਿਕਾਲੇ ਦੀ ਉਡਾਣ” ਕੈਪਸ਼ਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ, ਅਮਰੀਕਾ ਵਿੱਚ ਪ੍ਰਵਾਸੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਅਮਰੀਕਾ ਤੋਂ ਕੱਢਿਆ ਜਾ ਰਿਹਾ ਹੈ। ਅਮਰੀਕਾ ਦੇ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੇ ਤਰੀਕੇ ਦਾ ਦੁਨੀਆ ਭਰ ਵਿੱਚ ਵਿਰੋਧ ਹੋ ਰਿਹਾ ਹੈ। ਹੁਣ ਤੱਕ ਤਿੰਨ ਅਮਰੀਕੀ ਫੌਜੀ ਜਹਾਜ਼ਾਂ ਰਾਹੀਂ 332 ਭਾਰਤੀ ਪ੍ਰਵਾਸੀਆਂ ਨੂੰ ਭਾਰਤ ਭੇਜਿਆ ਜਾ ਚੁੱਕਾ ਹੈ, ਜਿਸ ਦੌਰਾਨ ਉਨ੍ਹਾਂ ਨੂੰ ਅਪਰਾਧੀਆਂ ਵਾਂਗ ਜ਼ੰਜੀਰਾਂ ਨਾਲ ਬੰਨ੍ਹ ਕੇ ਭਾਰਤ ਲਿਆਂਦਾ ਗਿਆ।
ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ “ASMR: ਗੈਰ-ਕਾਨੂੰਨੀ ਏਲੀਅਨ ਦੇਸ਼ ਨਿਕਾਲੇ ਦੀ ਉਡਾਣ” ਕੈਪਸ਼ਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਬੇੜੀਆਂ ਨਾਲ ਬੰਨ੍ਹੇ ਪ੍ਰਵਾਸੀਆਂ ਨੂੰ ਦੇਸ਼ ਨਿਕਾਲੇ ਲਈ ਜਹਾਜ਼ ਵਿੱਚ ਸਵਾਰ ਦਿਖਾਇਆ ਗਿਆ ਹੈ। ਸੀਐਨਬੀਸੀ ਨਿਊਜ਼ ਦੇ ਅਨੁਸਾਰ, ਇਹ ਉਡਾਣ ਸੀਏਟਲ ਤੋਂ ਰਵਾਨਾ ਹੋਈ ਸੀ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਅਮਰੀਕੀ ਅਧਿਕਾਰੀ ਪ੍ਰਵਾਸੀਆਂ ਨੂੰ ਇਸ ਤਰ੍ਹਾਂ ਜਕੜ ਰਹੇ ਹਨ ਜਿਵੇਂ ਉਹ ਅੱਤਵਾਦੀ ਜਾਂ ਅਪਰਾਧੀ ਹੋਣ।
ASMR: Illegal Alien Deportation Flight 🔊 pic.twitter.com/O6L1iYt9b4
— The White House (@WhiteHouse) February 18, 2025