Home Desh Manjinder Singh Sirsa ਬਣੇ ਦਿੱਲੀ ਸਰਕਾਰ ‘ਚ ਮੰਤਰੀ, ਪੰਜਾਬੀ ਵਿੱਚ ਚੁੱਕੀ... Deshlatest NewsPanjabRajniti Manjinder Singh Sirsa ਬਣੇ ਦਿੱਲੀ ਸਰਕਾਰ ‘ਚ ਮੰਤਰੀ, ਪੰਜਾਬੀ ਵਿੱਚ ਚੁੱਕੀ ਸਹੁੰ By admin - February 20, 2025 5 0 FacebookTwitterPinterestWhatsApp Manjinder Singh Sirsa ਨੂੰ ਭਾਰਤੀ ਜਨਤਾ ਪਾਰਟੀ ਨੇ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਦਰਜ ਕੀਤੀ ਹੈ। ਦਿੱਲੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤੀ ਜਨਤਾ ਪਾਰਟੀ ਨੇ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। 52 ਸਾਲਾ ਮਨਜਿੰਦਰ ਸਿੰਘ ਨੇ ਇਹੀ ਸੀਟ 55.8% ਭਾਵ 18,190 ਵੋਟਾਂ ਪ੍ਰਾਪਤ ਕਰਕੇ ਜਿੱਤੀ ਸੀ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਸਿਰਸਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਜੁੜੇ ਹੋਏ ਸਨ। ਉਹ 2013 ਤੋਂ 2015 ਅਤੇ 2017 ਤੋਂ 2020 ਤੱਕ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਦਸੰਬਰ 2021 ਵਿੱਚ, ਮਨਜਿੰਦਰ ਸਿੰਘ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਦਿੱਲੀ ਦੀ ਭਾਜਪਾ ਸਰਕਾਰ ਵਿੱਚ ਮੰਤਰੀ ਬਣਾਇਆ ਜਾ ਰਿਹਾ ਹੈ। ਜੇਕਰ ਜਾਇਦਾਦ ਦੀ ਗੱਲ ਕਰੀਏ ਤਾਂ ਚੋਣ ਹਲਫ਼ਨਾਮੇ ਮੁਤਾਬਕ ਮਨਜਿੰਦਰ ਸਿੰਘ ਸਿਰਸਾ ਦੀ ਕੁੱਲ ਜਾਇਦਾਦ 248.9 ਕਰੋੜ ਰੁਪਏ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਿਰਫ਼ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਸਿਰਸਾ ਨੂੰ ਮੰਤਰੀ ਕਿਉਂ ਚੁਣਿਆ ਗਿਆ? ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿੱਚ ਭਾਜਪਾ ਦਾ ਮੁੱਖ ਸਿੱਖ ਚਿਹਰਾ ਵੀ ਹੈ। ਸਿਰਸਾ ਅਕਸਰ ਮੋਦੀ ਦੇ ਨਾਲ ਦਿਖਾਈ ਦਿੰਦੇ ਹਨ। ਕਿਸਾਨ ਅੰਦੋਲਨ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਜ਼ਮੀਨ ਹਿੱਲ ਗਈ ਹੈ, ਇਸ ਲਈ ਭਾਜਪਾ ਆਉਣ ਵਾਲੀਆਂ 2027 ਦੀਆਂ ਪੰਜਾਬ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਜਿੰਦਰ ਸਿੰਘ ਸਿਰਸਾ ‘ਤੇ ਦਾਅ ਲਗਾ ਰਹੀ ਹੈ। ਭਾਜਪਾ ਨੂੰ ਲੱਗਦਾ ਹੈ ਕਿ ਸਿਰਸਾ ਰਾਹੀਂ, ਉਹ 2027 ਦੀਆਂ ਪੰਜਾਬ ਚੋਣਾਂ ਵਿੱਚ ਸਿੱਖ ਵੋਟਰਾਂ ਨੂੰ ਲੁਭਾਇਆ ਜਾ ਸਕਦਾ ਹੈ।