Home Desh Punjab ਵਿੱਚ 2 ਦਿਨ ਮੀਂਹ ਪੈਣ ਦੀ ਸੰਭਾਵਨਾ, ਅੱਜ ਰਾਤ ਤੋਂ ਬਦਲੇਗਾ... Deshlatest NewsPanjab Punjab ਵਿੱਚ 2 ਦਿਨ ਮੀਂਹ ਪੈਣ ਦੀ ਸੰਭਾਵਨਾ, ਅੱਜ ਰਾਤ ਤੋਂ ਬਦਲੇਗਾ ਮੌਸਮ By admin - February 24, 2025 3 0 FacebookTwitterPinterestWhatsApp ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ, ਆਉਣ ਵਾਲੇ ਦਿਨਾਂ ਵਿੱਚ 2 ਤੋਂ 4 ਡਿਗਰੀ ਦੇ ਵਾਧੇ ਦੀ ਉਮੀਦ ਹੈ। ਇਹ ਬਦਲਾਅ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਦੇਖਿਆ ਜਾਵੇਗਾ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ, ਸੂਬੇ ਵਿੱਚ ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਵਿੱਚ ਅਸਮਾਨ ਸਾਫ਼ ਰਹਿਣ ਵਾਲਾ ਹੈ। ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਜਿਸ ਕਾਰਨ ਸੂਰਜ ਚਮਕੇਗਾ ਅਤੇ ਤਾਪਮਾਨ ਵਧੇਗਾ। ਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਈਰਾਨ ਵਿੱਚ ਸਰਗਰਮ ਹੈ, ਦੂਜਾ ਪਾਕਿਸਤਾਨ ਵਿੱਚ ਅਤੇ ਤੀਜਾ ਸਰਕੂਲੇਸ਼ਨ ਪੱਛਮੀ ਬੰਗਾਲ ਵਿੱਚ ਸਰਗਰਮ ਹੈ। ਜਿਸ ਕਾਰਨ ਕੱਲ੍ਹ ਯਾਨੀ ਮੰਗਲਵਾਰ ਤੋਂ ਇੱਕ ਨਵਾਂ ਵੈਸਟਰਨ ਡਿਸਟਰਬਨ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ, ਪਹਾੜੀ ਇਲਾਕਿਆਂ ਤੋਂ ਇਲਾਵਾ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲਣਗੇ। ਗੁਆਂਢੀ ਰਾਜਾਂ ਵਿੱਚ ਬਦਲਾਅ ਮੌਸਮ ਵਿਭਾਗ ਦੇ ਮੁਤਾਬਕ, 25 ਫਰਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬਨ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਗੁਆਂਢੀ ਰਾਜਾਂ ਵਿੱਚ ਬਦਲਾਅ ਦੇਖਣ ਨੂੰ ਮਿਲਣਗੇ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਜੰਮੂ-ਕਸ਼ਮੀਰ ਵਿੱਚ 25 ਤੋਂ 28 ਫਰਵਰੀ, ਹਿਮਾਚਲ ਪ੍ਰਦੇਸ਼ ਵਿੱਚ 26 ਤੋਂ 28 ਫਰਵਰੀ ਅਤੇ ਉੱਤਰਾਖੰਡ ਵਿੱਚ 27-28 ਫਰਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬਨ ਦਾ ਪ੍ਰਭਾਵ ਇਸ ਵੈਸਟਰਨ ਡਿਸਟਰਬਨ ਦਾ ਪ੍ਰਭਾਵ 26-27 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਿਖਾਈ ਦੇਵੇਗਾ। ਇਨ੍ਹਾਂ ਦੋਵਾਂ ਦਿਨਾਂ ਵਿੱਚ ਦੋਵਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਸਬੰਧੀ ਮੌਸਮ ਵਿਗਿਆਨ ਕੇਂਦਰ ਵੱਲੋਂ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ।