Home Desh Punjab ਦੇ ਕਈ ਜ਼ਿਲ੍ਹਿਆਂ ਦੇ Improvement Trust ‘ਚ ਨਿਯੁਕਤੀਆਂ, CM ਮਾਨ ਨੇ... Deshlatest NewsPanjabRajniti Punjab ਦੇ ਕਈ ਜ਼ਿਲ੍ਹਿਆਂ ਦੇ Improvement Trust ‘ਚ ਨਿਯੁਕਤੀਆਂ, CM ਮਾਨ ਨੇ ਸਾਂਝੀ ਕੀਤੀ ਜਾਣਕਾਰੀ By admin - February 25, 2025 131 0 FacebookTwitterPinterestWhatsApp ਅਮਨ ਅਰੋੜਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਦੇ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਨਵੇਂ ਇੰਪਰੂਵਮੈਂਟ ਟਰੱਸਟ ਚੇਅਰਮੈਨ ਅਤੇ ਹੋਰ ਟਰੱਸਟੀ ਨਿਯੁਕਤ ਕੀਤੇ ਗਏ ਹਨ। ਜਿਸ ਵਿੱਚ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਦੇ ਆਗੂਆਂ ਨੂੰ ਦਿੱਤੀ ਗਈ ਹੈ। ਇਸ ਸਬੰਧੀ ਸੂਚੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਰੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਦੇ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪਾਰਟੀ ਦੇ ਸਭ ਤੋਂ ਮਜ਼ਬੂਤ ਥੰਮ੍ਹ ਵਜੋਂ ਆਪਣੀ ਭੂਮਿਕਾ ਨਿਭਾਉਣ ਵਾਲੇ ਸਾਰੇ ਵਰਕਰਾਂ ਨੂੰ ਸਤਿਕਾਰ ਅਤੇ ਅਹੁਦਾ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕਰਮਜੀਤ ਸਿੰਘ ਟੀਟੂ ਬਣੇ ਚੇਅਰਮੈਨ ਅੰਮ੍ਰਿਤਸਰ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਸਨ। ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਫੇਰ ਬਦਲ ਕਰਦੇ ਹੋਏ ਸਾਰੇ ਇੰਪਰੂਵਮੈਂਟ ਟਰਸਟਾਂ ਦੇ ਚੇਅਰਮੈਨ ਨੂੰ ਬਦਲ ਦਿੱਤਾ ਗਿਆ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਦੇ ਮੇਅਰ ਰਹਿ ਚੁੱਕੇ ਹਨ। ਕਰਮਜੀਤ ਸਿੰਘ ਰਿੰਟੂ ਕਾਂਗਰਸ ਸਰਕਾਰ ਵੇਲੇ ਅੰਮ੍ਰਿਤਸਰ ਦੇ ਮੇਅਰ ਸਨ, ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਇਹਨਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇ ਦਿੱਤਾ ਸੀ। ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਚੋਣਾਂ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੀ ਕਾਫੀ ਮਦਦ ਕੀਤੀ ਸੀ ਤੇ ਕਈ ਕਾਂਗਰਸੀ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ। ਇਸ ਦਾ ਸਦਕਾ ਅੱਜ ਪੰਜਾਬ ਸਰਕਾਰ ਵੱਲੋਂ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਲਗਾ ਦਿੱਤਾ ਗਿਆ ਹੈ।