Home Desh Punjab ਵਿੱਚ ‘ਆਪ’ ਵਲੰਟੀਅਰ ਬਣੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ, CM Mann ਨੇ...

Punjab ਵਿੱਚ ‘ਆਪ’ ਵਲੰਟੀਅਰ ਬਣੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ, CM Mann ਨੇ ਕੀਤਾ ਐਲਾਨ

116
0

 ਮੁੱਖ ਮੰਤਰੀ ਨੇ ਇਹ ਜਾਣਕਾਰੀ ਬੀਤੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਬੀਤੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਹਰ ਕੋਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਏਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਸਮਰਪਿਤ ਪਾਰਟੀ ਵਰਕਰਾਂ ਦੇ ਯੋਗਦਾਨ ਦਾ ਸਨਮਾਨ ਕਰਨ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਲੰਟੀਅਰਾਂ ਨੂੰ ਸੰਗਠਨ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ, ਨਾਲ ਹੀ ਸਰਕਾਰ ਵਿੱਚ ਵੀ ਅਹੁਦੇ ਦਿੱਤੇ ਜਾਣਗੇ।

88 ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਣਾਇਆ

ਮੁੱਖ ਮੰਤਰੀ ਭਗਵੰਤ ਮਾਨ 78 ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਇਹ ਜਾਣਕਾਰੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ।
Previous articleਸੰਸਦ ਮੈਂਬਰ Amritpal ਦੀ Membership ਲਈ ਕੇਂਦਰ ਨੇ ਬਣਾਈ ਕਮੇਟੀ
Next articlePunjab ਵਿੱਚ ਮੀਂਹ ਦੀ ਭਵਿੱਖਬਾਣੀ, 6 ਜ਼ਿਲ੍ਹਿਆਂ ਵਿੱਚ ਯੇਲੋ ਅਲਰਟ ਜਾਰੀ

LEAVE A REPLY

Please enter your comment!
Please enter your name here