Home Desh Punjab Government ਨੇ ਇਮੀਗ੍ਰੇਸ਼ਨ ਫਰਮਾਂ ਵਿਰੁੱਧ ਕੀਤੀ ਵੱਡੀ ਕਾਰਵਾਈ, 24 ਐਫਆਈਆਰ... Deshlatest NewsPanjabRajniti Punjab Government ਨੇ ਇਮੀਗ੍ਰੇਸ਼ਨ ਫਰਮਾਂ ਵਿਰੁੱਧ ਕੀਤੀ ਵੱਡੀ ਕਾਰਵਾਈ, 24 ਐਫਆਈਆਰ ਦਰਜ, 7 ਏਜੰਟ ਗ੍ਰਿਫ਼ਤਾਰ By admin - February 26, 2025 18 0 FacebookTwitterPinterestWhatsApp ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਿਰਫ਼ ਰਜਿਸਟਰਡ ਅਤੇ ਪ੍ਰਮਾਣਿਤ ਏਜੰਟਾਂ ਤੋਂ ਹੀ ਵੀਜ਼ਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਲੈਣ ਦੀ ਸਲਾਹ ਦਿੱਤੀ ਹੈ। 1274 ਫਰਮਾਂ ‘ਤੇ ਛਾਪੇਮਾਰੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਅਤੇ ਸੂਬੇ ਭਰ ਵਿੱਚ 1274 ਫਰਮਾਂ ‘ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ, ਬਹੁਤ ਸਾਰੇ ਜਾਅਲੀ ਏਜੰਟਾਂ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਵਿਰੁੱਧ 24 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 7 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਮੀਗ੍ਰੇਸ਼ਨ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਮੀਗ੍ਰੇਸ਼ਨ ਦੇ ਨਾਂਅ ‘ਤੇ ਹੋ ਰਹੀ ਧੋਖਾਧੜੀ ‘ਤੇ ਸ਼ਿਕੰਜਾ ਕੱਸਣ ਲਈ ਇਹ ਕਾਰਵਾਈ ਕੀਤੀ। ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਇਮੀਗ੍ਰੇਸ਼ਨ ਫਰਮਾਂ ਲੋਕਾਂ ਤੋਂ ਵਿਦੇਸ਼ ਭੇਜਣ ਦੇ ਨਾਂਅ ‘ਤੇ ਲੱਖਾਂ ਰੁਪਏ ਵਸੂਲ ਰਹੀਆਂ ਹਨ ਅਤੇ ਕਈ ਮਾਮਲਿਆਂ ਵਿੱਚ ਜਾਅਲੀ ਦਸਤਾਵੇਜ਼ ਬਣਾ ਕੇ ਧੋਖਾਧੜੀ ਕਰ ਰਹੀਆਂ ਹਨ। ਸੂਬੇ ਭਰ ਵਿੱਚ ਛਾਪੇਮਾਰੀ ਪੰਜਾਬ ਪੁਲਿਸ ਅਤੇ ਸਬੰਧਤ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਨੇ ਸੂਬੇ ਭਰ ਵਿੱਚ 1,274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। 24 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 7 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਸੈਂਕੜੇ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਯੰਤਰ ਜ਼ਬਤ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਜਾਂਚ ਜਾਰੀ ਹੈ। ਗੈਰ-ਕਾਨੂੰਨੀ ਏਜੰਟਾਂ ‘ਤੇ ਸਖ਼ਤੀ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਿਰਫ਼ ਰਜਿਸਟਰਡ ਅਤੇ ਪ੍ਰਮਾਣਿਤ ਏਜੰਟਾਂ ਤੋਂ ਹੀ ਵੀਜ਼ਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਲੈਣ ਦੀ ਸਲਾਹ ਦਿੱਤੀ ਹੈ।