Home Desh ਅੱਜ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ, ਤੇਜ਼ ਹਵਾਵਾਂ ਚੱਲਣਗੀਆਂ, 28 ਤਰੀਕ ਤੱਕ...

ਅੱਜ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ, ਤੇਜ਼ ਹਵਾਵਾਂ ਚੱਲਣਗੀਆਂ, 28 ਤਰੀਕ ਤੱਕ ਮੀਂਹ ਦੀ ਸੰਭਾਵਨਾ

19
0

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ।

ਅੱਜ 26 ਫਰਵਰੀ ਤੋਂ ਸ਼ਨੀਵਾਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਮੁਤਾਬਕ ਇਸ ਸਮੇਂ ਦੌਰਾਨ, ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ ਤੇਜ਼ ਹਵਾਵਾਂ ਦੇ ਸੰਬੰਧ ਵਿੱਚ ਯੇਲੋ ਅਲਰਟ ਵੀ ਜਾਰੀ ਕੀਤਾ ਹੈ। 27 ਅਤੇ 28 ਫਰਵਰੀ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ।

ਵੈਸਟਰਨ ਡਿਸਟਰਬਨ ਸਰਗਰਮ

ਇਹ ਸਥਿਤੀ ਵੈਸਟਰਨ ਡਿਸਟਰਬਨ ਦੇ ਸਰਗਰਮ ਹੋਣ ਕਾਰਨ ਪੈਦਾ ਹੋ ਰਹੀ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਦੇ ਨੇੜੇ ਬਣਿਆ ਹੋਇਆ ਹੈ। ਇਸ ਸਮੇਂ ਦੌਰਾਨ, ਮੋਹਾਲੀ ਅਤੇ ਪਟਿਆਲਾ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

ਇਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਹੋ ਸਕਦੀ ਹੈ ਬਾਰਿਸ਼

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਬਰਨਾਲਾ, ਨਵਾਂ ਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਸ਼ਾਮਲ ਹਨ।

ਮੌਸਮ ਵਿਭਾਗ ਦੀ ਸਲਾਹ

ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਡਿਗਰੀ ਵਧਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਅਗਲੇ 48 ਘੰਟਿਆਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਇਸੇ ਤਰ੍ਹਾਂ, ਘੱਟੋ-ਘੱਟ ਤਾਪਮਾਨ ਪਹਿਲਾਂ ਵਧੇਗਾ ਪਰ ਉਸ ਤੋਂ ਬਾਅਦ ਕੋਈ ਬਦਲਾਅ ਨਹੀਂ ਦੇਖਿਆ ਜਾਵੇਗਾ। ਵਿਭਾਗ ਨੇ ਲੋਕਾਂ ਨੂੰ ਦਰੱਖਤਾਂ ਹੇਠ ਪਨਾਹ ਨਾ ਲੈਣ ਦੀ ਸਲਾਹ ਦਿੱਤੀ ਹੈ।
Previous articleMahashivratri 2025: ਮਹਾਂਸ਼ਿਵਰਾਤਰੀ ਜਾਣੋ ਭੋਲੇਨਾਥ ਦੀ ਪੂਜਾ ਦਾ ਸ਼ੁਭ ਮੁਹੂਰਤ
Next articleRoad Accident : ਆਪਣੀ ਭੂਆ ਨੂੰ ਮਿਲਣ ਜਾ ਰਹੇ ASI ਦੀ ਸੜਕ ਹਾਦਸੇ ਵਿੱਚ ਮੌਤ

LEAVE A REPLY

Please enter your comment!
Please enter your name here