Punjab Government ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਹਰਪਾਲ ਚੀਮਾ ਕਰਨਗੇ।
ਪੰਜਾਬ ਸਰਕਾਰ ਸੂਬਾ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਸਰਗਰਮ ਹੈ। ਸੂਬਾ ਸਰਕਾਰ ਨੇ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਹਰਪਾਲ ਚੀਮਾ ਕਰਨਗੇ। ਇਸ ਦੇ ਇਲਾਵਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ। ਦੱਸਣਯੋਗ ਹੈ ਕਿ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ।
ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ
ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੁੱਧ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈ ਜਾਂਦੀ ਹੈ। ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਥੋਂ ਤੱਕ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਪਹਿਲਾਂ ਤੋਂ ਕੰਮ ਕਰ ਰਹੀ ਸਪੈਸ਼ਲ ਟਾਸਕ ਫੋਰਸ (STF) ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ।
ਪੰਜਾਬ ਇੱਕ ਸਰਹੱਦੀ ਸੂਬਾ ਹੈ। ਦੇਸ਼ ਵਿੱਚ ਦਹਿਸ਼ਤ ਫੈਲਾਉਣ ਤੇ ਨਸ਼ੇ ਦਾ ਵਪਾਰ ਕਰਨ ਵਾਲੇ ਤਸਰਕਾਂ ਦੀਆਂ ਨਜ਼ਰਾਂ ਹਮੇਸ਼ਾ ਇਸ ਗੱਲ ‘ਤੇ ਟਿਕਿਆਂ ਰਹਿੰਦੀਆਂ ਹਨ। ਪਾਕਿਸਤਾਨ ਨਾਲ ਪੰਜਾਬ ਦਾ 500 ਕਿਲੋਮੀਟਰ ਦਾ ਬਾਰਡਰ ਲਗਦਾ ਹੈ। ਜਿਸ ਨੂੰ ਲੈ ਕੇ ਕੌਮਾਂਤਰੀ ਫੌਜ ਅਤੇ ਸੁਰੱਖਿਆ ਏਜੰਸੀਆਂ 24 ਘੰਟੇ ਮੁਸਤੈਦ ਰਹਿੰਦੀਆਂ ਹਨ ਤਾਂ ਜੋ ਕੋਈ ਵੀ ਦੇਸ਼ ਵਿਰੋਧੀ ਤਾਕਤ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕਣ। ਪੰਜਾਬ ਵਿੱਚ ਆਏ ਦਿਨ ਪਾਕਿਸਾਨ ਬੈਠ ਨਸ਼ਾ ਤਸਕਰਾਂ ਵੱਲੋਂ ਡਰੋਨਾ ਦੀ ਮਦਦ ਨਾਲ ਅਤੇ ਹੋਰ ਨਵੇਂ- ਨਵੇਂ ਤਰੀਕੀਆਂ ਨਾਲ ਨਸ਼ੇ ਦੀ ਖੇਪ ਭੇਜੀ ਜਾਂਦੀ ਹੈ। ਜਿਸ ਨੂੰ ਬੀਐਸਐਫ ਅਤੇ ਪੰਜਾਬ ਪੁਲਿਸ ਦੀਆਂ ਗਠਿਤ ਟੀਮਾਂ ਵੱਲੋਂ ਅਕਸਰ ਫੜ ਲਿਆ ਜਾਂਦਾ ਹੈ। ਬੀਤੇ ਦਿਨ ਹੀ ਪੰਜਾਬ ਦੇ ਬਮਿਆਲ ਸੈਕਟਰ ਵਿੱਚ ਇੱਕ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਗਈ ਸੀ।