Home Desh Ludhiana West Seat ਨੂੰ ਲੈ ਕੇ ਚੋਣ ਸਰਗਰਮੀਆਂ ਤੇਜ਼, ਸੰਭਾਵੀ ਉਮੀਦਵਾਰਾਂ ‘ਤੇ... Deshlatest NewsPanjabRajniti Ludhiana West Seat ਨੂੰ ਲੈ ਕੇ ਚੋਣ ਸਰਗਰਮੀਆਂ ਤੇਜ਼, ਸੰਭਾਵੀ ਉਮੀਦਵਾਰਾਂ ‘ਤੇ ਹੋ ਰਹੀ ਚਰਚਾ ਜਾਰੀ By admin - February 27, 2025 34 0 FacebookTwitterPinterestWhatsApp Ludhiana ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਮ ‘ਤੇ ਚਰਚਾਵਾਂ ਤੇਜ ਹੋ ਗਈਆਂ ਹਨ। ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਸੀਟ ਖਾਲੀ ਹੋ ਗਈ ਸੀ। ਹੁਣ ਇਸ ਸੀਟ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਲੁਧਿਆਣਾ ਪੱਛਮੀ ਸੀਟ ਤੋਂ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਆਪਣੇ ਉਮਦੀਵਾਰ ਦੇ ਨਾਮ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ। ਸੰਭਾਵੀ ਉਮੀਦਵਾਰਾਂ ਦੇ ਨਾਮ ‘ਤੇ ਚਰਚਾਵਾਂ ਦੂਜੇ ਪਾਸੇ ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਜਪਾ ਵੱਲੋਂ ਹਾਲੇ ਆਪਣੇ- ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ। ਲੁਧਿਆਣਾ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਮ ‘ਤੇ ਚਰਚਾਵਾਂ ਤੇਜ ਹੋ ਗਈਆਂ ਹਨ। ਇਥੇ ਇਹ ਵੀ ਦੱਸ ਦਈਏ ਕਿ ਕਾਂਗਰਸ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਚੋਣ ਮੈਦਾਨ ਵਿੱਚ ਉੱਤਰ ਸਕਦੇ ਹਨ। ਅਕਾਲੀ ਦਲ ਤੋਂ ਸਾਬਕਾ ਮੰਤਰੀ ਮਹੇਸ਼ਇੰਦਰ ਗਰੇਵਾਲ ਦੇ ਪੁੱਤਰ ਹਿਤੇਸ਼ ਗਰੇਵਾਲ ਇਸ ਵਾਰ ਚੋਣ ਮੈਦਾਨ ਵਿੱਚ ਆ ਸਕਦੇ ਹਨ। ਅਕਾਲੀ ਦਲ ਵੱਲੋਂ ਹਰੀਸ਼ ਢਾਂਡਾ ਦਾ ਨਾਮ ਵੀ ਕਾਫੀ ਚਰਚਾ ਵਿੱਚ ਹੈ। ਅਤੇ ਭਾਜਪਾ ਵੱਲੋਂ ਵੀ ਆਪਣੇ ਪੁਰਾਣੇ ਉਮੀਦਵਾਰ ਬਿਕਰਮ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਗੁਰਪ੍ਰੀਤ ਗੋਗੀ ਤੋਂ ਬਾਅਦ ਜ਼ਿਮਨੀ ਚੋਣਾਂ ਜੇਕਰ ਲੋਕ ਸਭਾ ਚੋਣਾਂ ਦੌਰਾਨ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਹਲਕਾ ਪੱਛਮੀ ਤੋਂ ਬੇਸ਼ੱਕ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਜੇਤੂ ਰਹੇ ਸਨ ਪਰ ਇਹਨਾਂ ਨਤੀਜਿਆਂ ਵਿੱਚ ਹਲਕਾ ਪੱਛਮੀ ਤੋਂ ਭਾਜਪਾ ਨੇ ਲੀਡ ਕੀਤੀ ਸੀ ਅਤੇ ਦੂਸਰੇ ਨੰਬਰ ਤੇ ਕਾਂਗਰਸ ਪਾਰਟੀ ਆਈ ਸੀ ਪਰ ਨਗਰ ਨਿਗਮ ਚੋਣਾਂ ਵਿੱਚ ਫਿਰ ਤੋਂ ਆਮ ਆਦਮੀ ਪਾਰਟੀ ਨੇ ਇਸ ਹਲਕੇ ਵਿੱਚੋਂ ਜਿੱਤ ਪ੍ਰਾਪਤ ਕੀਤੀ ਅਤੇ ਹੁਣ ਜ਼ਿਮਨੀ ਚੋਣ ਦੇ ਵਿੱਚ ਆਮ ਆਦਮੀ ਪਾਰਟੀ ਭਾਜਪਾ ਅਤੇ ਕਾਂਗਰਸ ਆਪੋ ਆਪਣੀ ਜਿੱਤ ਦਾ ਦਾਅਵਾ ਪੇਸ਼ ਕਰ ਰਹੀ। ਬੇਸ਼ੱਕ ਹਾਲੇ ਚੋਣ ਦੀ ਤਰੀਕ ਦਾ ਐਲਾਨ ਹੋਣਾ ਬਾਕੀ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ‘ਤੇ ਦਾਅ ਖੇਡਿਆ ਗਿਆ ਹੈ। ਸਿਅਸਤ ਵਿੱਚ ਕਿਹਾ ਜਾਂਦਾ ਹੈ ਕਿ ਜ਼ਿਮਨੀ ਚੋਣਾਂ ਵਿੱਚ ਸੂਬਾ ਸਰਕਾਰ ਦੀ ਜਿੱਤ ਹੁੰਦੀ ਹੈ। ਪਰ ਇਸ ਵੇਲੇ ਲੁਧਿਆਣਾ ਵੈਸਟ ਸਿਆਸੀ ਪਾਰਟੀਆਂ ਲਈ ਸਾਖ ਦਾ ਸਵਾਲ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਹਾਰ ਤੋਂ ਬਾਅਦ ਇਸ ਸੀਟ ‘ਤੇ ਜਿੱਤ ਬੇਹੱਦ ਜ਼ਰੂਰੀ ਹੈ। ਇਸ ਸੀਟ ‘ਤੇ ਚੋਣ ਨੂੰ ਲੈ ਕੇ ਵਿਰੋਧੀ ਧੀਰ ਸੂਬਾ ਸਰਕਾਰ ਨੂੰ ਘੇਰੇਗਾ।