Home Desh Congress ਨੇ Bathinda ਦੇ ਛੇ ਕੌਂਸਲਰਾਂ ‘ਤੇ ਕੀਤੀ ਕਾਰਵਾਈ, AAP ਨੂੰ... Deshlatest NewsPanjabRajniti Congress ਨੇ Bathinda ਦੇ ਛੇ ਕੌਂਸਲਰਾਂ ‘ਤੇ ਕੀਤੀ ਕਾਰਵਾਈ, AAP ਨੂੰ ਵੋਟ ਦੇਣ ਦਾ ਦੋਸ਼ By admin - February 28, 2025 22 0 FacebookTwitterPinterestWhatsApp ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਬਠਿੰਡਾ ਦੇ ਛੇ ਕੌਂਸਲਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਬਠਿੰਡਾ ਦੇ ਛੇ ਕੌਂਸਲਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਬਰਖਾਸਤਗੀ 5 ਸਾਲਾਂ ਲਈ ਲਗਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅਵਤਾਰ ਹੈਨਰੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਨ੍ਹਾਂ ਕੌਂਸਲਰਾਂ ‘ਤੇ ਬਠਿੰਡਾ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਦੋਸ਼ ਹੈ। ਜਿਸ ਕਾਰਨ ਕੌਂਸਲਰਾਂ ਅਨੀਤਾ ਗੋਇਲ, ਸੋਨੀਆ, ਮਮਤਾ, ਕਿਰਨ ਰਾਣੀ, ਸੁਰੇਸ਼ ਕੁਮਾਰ ਅਤੇ ਵਿਕਰਮ ਕ੍ਰਾਂਤੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਜਾਣੋ ਕਿਉਂ ਹੋਈ ਕਾਰਵਾਈ ਹੈਨਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੇਅਰ ਚੋਣਾਂ ਦੌਰਾਨ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ ਹੈ। ਜਿਸ ਕਾਰਨ ਲੋੜੀਂਦੀਆਂ ਸੀਟਾਂ ਨਾ ਮਿਲਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਨੇ ਬਠਿੰਡਾ ਸੀਟ ‘ਤੇ ਕਬਜ਼ਾ ਕਰ ਲਿਆ। ਜਿਸ ਤੋਂ ਬਾਅਦ ਸ਼ਿਕਾਇਤ ਦੇ ਆਧਾਰ ‘ਤੇ 19 ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਜਿਨ੍ਹਾਂ ਵਿੱਚੋਂ 13 ਕੌਂਸਲਰਾਂ ਨੇ ਆਪਣੇ ਕਾਰਨ ਦੱਸੇ ਤੇ ਬਾਕੀ 6 ਕੌਂਸਲਰਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਕਾਰਨ ਉਕਤ ਕੌਂਸਲਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਵੇਲੇ ਉਨ੍ਹਾਂ ਨੂੰ 5 ਸਾਲਾਂ ਲਈ ਕੱਢ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਹਾਈਕਮਾਨ ਦੇ ਆਗੂਆਂ ਨੂੰ ਵੀ ਇਸ ਪੂਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਪੰਜਾਬ ਦੀ ਸੱਤਾ ਤੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਪੰਜਾਬ ਕਾਂਗਰਸ ਇਸ ਵੇਲੇ ਵਿਰੋਧੀ ਧੀਰ ਦੀ ਭੁਮਿਕਾ ਨਿਭਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਵਿਰੋਧੀ ਧਿਰ ਦੇ ਆਗੂ ਹਨ। ਉਹ ਅਕਸਰ ਸੂਬਾ ਸਰਕਾਰ ਨੂੰ ਘਰੇਦੇ ਨਜ਼ਰ ਆਉਂਦੇ ਹਨ। ਪੰਜਾਬ ਕਾਂਗਰਸ 2027 ਚੋਣਾਂ ਲਈ ਆਪਣੇ ਆਪ ਨੂੰ ਮਜ਼ਬੂਤ ਕਰਨ ਵਿੱਚ ਲੱਗ ਹੋਈ ਹੈ। ਲੁਧਿਆਣਾ ਵੈਸਟ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਜ਼ਿਮਨੀ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਵੀ ਕਾਂਗਰਸ ਪੱਬਾਂ ਭਾਰ ਹੈ। ਲੁਧਿਆਣਾ ਜ਼ਿਮਨੀ ਚੋਣ ਇਸ ਵੇਲੇ ਸਾਰੀਆਂ ਪਾਰਟੀਆਂ ਲਈ ਵਕਾਰ ਦਾ ਸਵਾਲ ਬਣੀ ਹੋਈ ਹੈ।