Home Crime Tarn Taran Encounter: ਤਰਨਤਾਰਨ ਵਿੱਚ ਮੁਕਾਬਲਾ, 2 ਮੁਲਜ਼ਮ ਜਖ਼ਮੀ, ਤੀਜਾ ਆਇਆ ਕਾਬੂ

Tarn Taran Encounter: ਤਰਨਤਾਰਨ ਵਿੱਚ ਮੁਕਾਬਲਾ, 2 ਮੁਲਜ਼ਮ ਜਖ਼ਮੀ, ਤੀਜਾ ਆਇਆ ਕਾਬੂ

34
0

ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ ਪਰ ਮੁਲਜ਼ਮ ਫ਼ਰਾਰ ਹੋਣ ਦੀ ਕੋਸ਼ਿਸ ਕਰਨ ਲੱਗੇ

ਤਰਨਤਾਰਨ ਵਿੱਚ, ਨੌਸ਼ਹਿਰਾ ਤੋਂ ਆ ਰਹੇ ਤਿੰਨ ਮੁਲਜ਼ਮਾਂ ਨੇ ਪੁਲਿਸ ਪਾਰਟੀ ਉੱਪਰ ਗੋਲੀ ਚਲਾ ਦਿੱਤੀ। ਦਰਅਸਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ ਪਰ ਮੁਲਜ਼ਮ ਫ਼ਰਾਰ ਹੋਣ ਦੀ ਕੋਸ਼ਿਸ ਕਰਨ ਲੱਗੇ ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਉਹਨਾਂ ਦਾ ਪਿੱਛਾ ਕੀਤਾ ਗਿਆ। ਇਸੀ ਵਿਚਾਲੇ ਮੁਲਜ਼ਮਾਂ ਨੇ ਪੁਲਿਸ ਉੱਪਰ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ।
ਇਸ ਮੁਕਾਬਲੇ ਵਿੱਚ ਦੋ ਮੁਲਜ਼ਮ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਦੋਂ ਕਿ ਇੱਕ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ, ਰੌਬਿਨ ਅਤੇ ਕਰਨਦੀਪ ਵਜੋਂ ਕੀਤੀ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਦੀ ਐਕਟੀਵਿਟੀ ਦਾ ਪਤਾ ਸੀ। ਇਹ ਪਿੰਡ ਖੇੜਾ ਤੋਂ ਨੌਸ਼ਹਿਰਾ ਵੱਲ ਆ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ।
ਜਿਵੇਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਨੌਜਵਾਨਾਂ ਨੇ ਅਚਾਨਕ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪਣੇ ਆਪ ਨੂੰ ਬਚਾਉਣ ਅਤੇ ਮੁਲਜ਼ਮਾਂ ਨੂੰ ਰੋਕਣ ਲਈ, ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਗੋਪੀ ਅਰਸ਼ਦੀਪ ਅਤੇ ਰੌਬਿਨ ਜ਼ਖਮੀ ਹੋ ਗਏ, ਜਦੋਂ ਕਿ ਕਰਨਦੀਪ ਨੂੰ ਸੁਰੱਖਿਅਤ ਗ੍ਰਿਫ਼ਤਾਰ ਕਰ ਲਿਆ ਗਿਆ।
Previous articleMS Dhoni ਨੇ IPL 2025 ਦਾ ਦਿਖਾਇਆ ਟ੍ਰੇਲਰ, CSK ਨੇ ਸ਼ੇਅਰ ਕੀਤਾ ਧਮਾਕੇਦਾਰ ਵੀਡੀਓ
Next articleTarn Taran: ਘਰ ਦੀ ਡਿੱਗੀ ਛੱਤ, 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ, ਪਿੰਡ ਵਿੱਚ ਮਾਤਮ ਦਾ ਮਾਹੌਲ

LEAVE A REPLY

Please enter your comment!
Please enter your name here