Home Desh ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਜਾਰੀ ਹੋਇਆ ਔਰੇਂਜ...

ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਜਾਰੀ ਹੋਇਆ ਔਰੇਂਜ ਅਲਰਟ

112
0

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਪੰਜਾਬ ਵਿੱਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ ਸਮੇਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ। ਧੁੱਪ ਵਾਲੇ ਮੌਸਮ ਤੋਂ ਬਾਅਦ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਾਧਾ ਦੇਖਣ ਨੂੰ ਮਿਲਿਆ, ਪਰ ਇਹ ਆਮ ਦੇ ਨੇੜੇ ਰਿਹਾ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਹੁਣ ਸੂਬੇ ਦੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ, ਜੋ ਕਿ 2 ਡਿਗਰੀ ਤੱਕ ਹੋ ਸਕਦਾ ਹੈ। ਪਰ ਵੈਸਟਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ, ਤਾਪਮਾਨ ਫਿਰ ਤੋਂ 2 ਤੋਂ 3 ਡਿਗਰੀ ਘੱਟ ਜਾਵੇਗਾ।
ਕਿੱਥੇ ਕਿੱਥੇ ਮੀਂਹ ਦਾ ਅਲਰਟ
ਅੱਜ ਪੰਜਾਬ ਦੇ 4 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਗੜ੍ਹੇਮਾਰੀ ਕਾਰਨ ਨੁਕਸਾਨ ਦਾ ਖਦਸਾ
ਪਿਛਲੀ ਬਾਰਿਸ਼ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਜੇਕਰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਤਾਂ ਇਹ ਫਸਲਾਂ ਨੂੰ ਵੀ ਨੁਕਸਾਨ ਪਹੁੰਚਾਏਗਾ ਅਤੇ ਝਾੜ ਵੀ ਘੱਟ ਹੋਵੇਗਾ, ਜਿਸ ਨਾਲ ਕਿਸਾਨਾਂ ਨੂੰ ਹੀ ਨੁਕਸਾਨ ਹੋਵੇਗਾ।
ਜੇਕਰ ਗੱਲ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਜਿਸ ਕਾਰਨ ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਰਹਿ ਸਕਦਾ ਹੈ ਅਤੇ ਤਾਪਮਾਨ 10 ਤੋਂ 23.1 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
Previous articleਅੱਜ ਹੋਵੇਗੀ ਕੈਬਨਿਟ ਦੀ ਮੀਟਿੰਗ, ਵਿਧਾਨ ਸਭਾ ਇਜਲਾਸ ਦੀਆਂ ਤਰੀਕਾਂ ਦਾ ਹੋ ਸਕਦਾ ਹੈ ਐਲਾਨ
Next articleIND vs NZ: ਟੀਮ ਇੰਡੀਆ ਦੀ ਸ਼ਾਨਦਾਰ ਜਿੱਤ, ਵਰੁਣ ਨੇ 5 ਵਿਕਟਾਂ ਲੈ ਕੇ ਨਿਊਜ਼ੀਲੈਂਡ ਨੂੰ ਹਰਾਇਆ

LEAVE A REPLY

Please enter your comment!
Please enter your name here