ਪੰਜਾਬ ਵਿੱਚ ਹੜਤਾਲ ਤੇ ਗਏ ਤਹਿਸੀਲਦਾਰਾਂ ਨੂੰ ਮੁੱਖਮੰਤਰੀ ਭਗਵੰਤ ਮਾਨ ਨੇ ਸਿੱਧੀ ਚਿਤਾਵਨੀ ਦਿੱਤੀ ਹੈ।
ਪੰਜਾਬ ਵਿੱਚ, ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਉਹਨਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ ਆ ਗਏ ਹਨ। ਸੀਐਮ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ …, ਹੁਣ ਲੋਕ ਫੈਸਲਾ ਕਰਨਗੇ ਕਿ ਉਹ ਛੁੱਟੀ ਤੋਂ ਬਾਅਦ ਕਿੱਥੇ ਜੁਆਇਨ ਕਰੋਗੇ।
ਦਰਸਅਲ ਪਿਛਲੇ ਦਿਨੀਂ ਵਿਜੀਲੈਂਸ ਨੇ ਕੁੱਝ ਅਧਿਕਾਰੀਆਂ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ ਜਿਸ ਦੇ ਵਿਰੋਧ ਵਿੱਚ ਤਹਿਸੀਲਦਾਰਾਂ ਨੇ ਹੜਤਾਲ ਕੀਤੀ ਹੈ।
ਪੋਸਟ ਪਾਕੇ ਮੁੱਖ ਮੰਤਰੀ ਨੇ ਦਿੱਤੀ ਚਿਤਾਵਨੀ
ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ, ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਸਮਰਥਨ ਵਿੱਚ ਹੜਤਾਲ ਕਰ ਰਹੇ ਹਨ, ਪਰ ਸਾਡੀ ਸਰਕਾਰ ਰਿਸ਼ਵਤਖੋਰੀ ਦੇ ਸਖ਼ਤ ਵਿਰੁੱਧ ਹੈ। ਆਮ ਲੋਕਾਂ ਨੂੰ ਅਸੁਵਿਧਾ ਤੋਂ ਬਚਣ ਲਈ, ਤਹਿਸੀਲਾਂ ਦੇ ਹੋਰ ਅਧਿਕਾਰੀਆਂ ਨੂੰ ਕੰਮ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਕੰਮ ਰੁਕ ਨਾ ਜਾਵੇ। ਤਹਿਸੀਲਦਾਰਾਂ ਨੂੰ ਉਨ੍ਹਾਂ ਦੀ ਸਮੂਹਿਕ ਛੁੱਟੀ ‘ਤੇ ਸ਼ੁਭਕਾਮਨਾਵਾਂ। ਪਰ ਛੁੱਟੀਆਂ ਤੋਂ ਬਾਅਦ ਕਦੋਂ ਅਤੇ ਕਿੱਥੇ ਜੁਆਇਨ ਕਰੋਗੇ ਇਸ ਦਾ ਫੈਸਲਾ ਲੋਕ ਕਰਨਗੇ।
ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ‘ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ
ਬੀਤੇ ਕੱਲ੍ਹ ਲੁਧਿਆਣਾ ਵਿੱਚ ਤਹਿਸੀਲਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਦਾ ਇਲਜ਼ਾਮ ਸੀ ਕਿ ਵਿਜੀਲੈਂਸ ਜਾਣਬੁੱਝ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਸੀ। ਅਜਿਹੀ ਸਥਿਤੀ ਵਿੱਚ, ਅਸੀਂ ਸ਼ੁੱਕਰਵਾਰ ਤੱਕ ਹੜਤਾਲ ‘ਤੇ ਰਹਾਂਗੇ। ਉਨ੍ਹਾਂ ਕਿਹਾ ਸੀ ਕਿ ਜੇਕਰ ਲੋੜ ਪਈ ਤਾਂ ਭਵਿੱਖ ਵਿੱਚ ਵਿਜੀਲੈਂਸ ਅਧਿਕਾਰੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਜਨਤਾ ਲਈ ਜਾਰੀ ਕੀਤੇ ਜਾਣਗੇ। ਦੂਜੇ ਪਾਸੇ, ਸਮਾਜਿਕ ਸੰਗਠਨ ਅਤੇ ਆਮ ਲੋਕ ਸਰਕਾਰ ਦੀ ਇਸ ਕਾਰਵਾਈ ਨੂੰ ਸਹੀ ਦੱਸ ਰਹੇ ਹਨ।