Home Desh Moga ਵਿੱਚ School ਬੱਸ ਹੋਈ ਹਾਦਸੇ ਦਾ ਸ਼ਿਕਾਰ, ਸਥਾਨਕ ਲੋਕਾਂ ਨੇ ਡਰਾਈਵਰ...

Moga ਵਿੱਚ School ਬੱਸ ਹੋਈ ਹਾਦਸੇ ਦਾ ਸ਼ਿਕਾਰ, ਸਥਾਨਕ ਲੋਕਾਂ ਨੇ ਡਰਾਈਵਰ ਤੇ ਸ਼ਰਾਬੀ ਹੋਣ ਦਾ ਲਗਾਇਆ ਇਲਜ਼ਾਮ

16
0

Moga ਦੇ ਨਿਹਾਲ ਸਿੰਘ ਵਾਲਾ ਵਿੱਚ ਇੱਕ ਸਕੂਲ ਬੱਸ ਹਾਦਸੇ ਵਿੱਚ 35 ਤੋਂ ਵੱਧ ਬੱਚੇ ਜ਼ਖ਼ਮੀ ਹੋ ਗਏ।

ਪੰਜਾਬ ਦੇ ਮੋਗਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਇੱਕ ਨਿੱਜੀ ਸਕੂਲ ਬੱਸ ਜੋ 35 ਤੋਂ 40 ਬੱਚਿਆਂ ਨੂੰ ਲੈ ਕੇ ਜਾ ਰਹੀ ਸੀ, ਬੇਕਾਬੂ ਹੋ ਕੇ ਇੱਕ ਖੇਤ ਵਿੱਚ ਪਲਟ ਗਈ।
ਬੱਸ ਵਿੱਚ ਬੱਚੇ ਚੀਕਣ ਲੱਗ ਪਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸਦੀ ਹਾਲਤ ਅਜੇ ਵੀ ਨਾਜ਼ੁਕ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਇਸ ਕਾਰਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਸਥਾਨਕ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਸਕੂਲ ਬੱਸ ਦਾ ਡਰਾਈਵਰ ਸ਼ਰਾਬੀ ਸੀ।
ਉਹ ਸ਼ਰਾਬੀ ਹਾਲਤ ਵਿੱਚ ਬੱਸ ਚਲਾ ਰਿਹਾ ਸੀ। ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਮੋਗਾ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਦਾਅਵਾ ਹੈ ਕਿ ਜਾਂਚ ਤੋਂ ਬਾਅਦ ਜੋ ਕੋਈ ਮੁਲਜ਼ਮ ਹੋਵੇਗਾ ਉਸ ਖਿਲਾਫ਼ ਕਾਰਵਾਈ ਹੋਵੇਗੀ।
Previous articleFake Encounter ਦੇ ਮਾਮਲੇ ‘ਚ CBI ਅਦਾਲਤ ਦਾ ਫੈਸਲਾ, ਸਾਬਕਾ Police ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
Next articleHoshiarpur ਜੇਲ੍ਹ ਦਾ ਸੁਪਰਡੈਂਟ ਮੁਅੱਤਲ, ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਦਾ ਇਲਜ਼ਾਮ

LEAVE A REPLY

Please enter your comment!
Please enter your name here