Home Desh Jathedar Raghbir Singh ਨੂੰ ਕੀਤਾ ਗਿਆ ਗਿਆ ਸੇਵਾ ਮੁਕਤ, SGPC ਦੀ ਵੱਡੀ...

Jathedar Raghbir Singh ਨੂੰ ਕੀਤਾ ਗਿਆ ਗਿਆ ਸੇਵਾ ਮੁਕਤ, SGPC ਦੀ ਵੱਡੀ ਕਾਰਵਾਈ

15
0

ਅੰਤ੍ਰਿੰਗ ਕਮੇਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਨੂੰ ਸੇਵਾ ਸੌਂਪੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨਾਲ ਹੋਏ ਵਿਵਾਦ ਤੋਂ ਬਾਅਦ ਹੁਣ SGPC ਦੀ ਅੰਤਿੰਮ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਗਿਆਨੀ ਸੁਲਤਾਨ ਸਿੰਘ ਨੂੰ ਵੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਗਿਆਨੀ ਸੁਲਤਾਨ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਵਜੋਂ ਸੇਵਾ ਕਰ ਰਹੇ ਸਨ।

ਕੌਣ ਬਣਿਆ ਨਵਾਂ ਜੱਥੇਦਾਰ ?

ਅੰਤ੍ਰਿੰਗ ਕਮੇਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਨੂੰ ਸੇਵਾ ਸੌਂਪੀ ਹੈ। ਇਸ ਤੋਂ ਇਲਾਵਾ ਗਿਆਨੀ ਕੁਲਦੀਪ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਦੀ ਸੇਵਾ ਬਾਬਾ ਟੇਕ ਸਿੰਘ ਧਨੌਲਾ ਨੂੰ ਦਿੱਤੀ ਗਈ ਹੈ।

ਹੈੱਡ ਗ੍ਰੰਥੀ ਬਣੇ ਰਹਿਣਗੇ ਰਘਬੀਰ ਸਿੰਘ

ਜੱਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਤੋਂ ਪਹਿਲਾਂ ਜੱਥੇਦਾਰ ਰਘਬੀਰ ਸਿੰਘ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

SGPC ਪ੍ਰਧਾਨ ਨਾਲ ਹੋਇਆ ਸੀ ਵਿਵਾਦ

ਦਰਅਸਲ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਗਈ ਇੱਕ ਸੋਸਲ ਮੀਡੀਆ ਪੋਸਟ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਜਿਸ ਵਿੱਚ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਉਸ ਫੈਸਲੇ ਦੀ ਨਿਖੇਧੀ ਕੀਤੀ ਸੀ। ਜਿਸ ਵਿੱਚ ਉਹਨਾਂ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ।
ਇਸ ਪੋਸਟ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨੈਤਿਕਤਾ ਦੀ ਗੱਲ ਕਹਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਮੀ ਨੂੰ ਅਸਤੀਫਾ ਵਾਪਿਸ ਲੈਣ ਅਤੇ ਸੇਵਾਵਾਂ ਮੁੜ ਸੰਭਾਲਣ ਦੀ ਅਪੀਲ ਕੀਤੀ ਸੀ। ਪਰ ਇਸ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਸੀ ਕਿ ਉਹ ਆਪਣਾ ਅਸਤੀਫਾ ਵਾਪਿਸ ਨਹੀਂ ਲੈਣਗੇ। ਹਾਲਾਂਕਿ ਅਜੇ ਤੱਕ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।

ਬੀਤੇ ਕੱਲ੍ਹ ਹੋਈ ਸੀ ਮੁਲਾਕਾਤ

ਇੱਕ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੰਮ੍ਰਿਤਸਰ ਵਿੱਚ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਧਾਮੀ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਸੀ ਕਿ ਉਹ ਆਪਣਾ ਅਸਤੀਫਾ ਵਾਪਿਸ ਨਹੀਂ ਲੈ ਰਹੇ। ਅੰਤ੍ਰਿੰਗ ਆਪਣਾ ਦੇਖੇ ਕਿ ਉਸ ਨੇ ਕੀ ਫੈਸਲਾ ਕਰਨਾ ਹੈ।
Previous articleIndia ਨੇ ਲਾਂਚ ਕੀਤਾ ULPGM V2 , ਜਾਣੋ ਕੀ ਹੈ ਤਾਕਤ?
Next articleIndia-Pak Railway Track ‘ਤੇ ਬੰਬ ਮਿਲਣ ਨਾਲ ਦਹਿਸ਼ਤ, ਇਲਾਕਾ ਸੀਲ, ਬਾਰਡਰ ‘ਤੇ ਸਰਚ ਆਪ੍ਰੇਸ਼ਨ

LEAVE A REPLY

Please enter your comment!
Please enter your name here