Punjab Police ਦੇ ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ।
6 ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇੱਕ ਆਈਪੀਐਸ ਅਧਿਕਾਰੀ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰੁਪਿੰਦਰ ਸਿੰਘ ਨੂੰ ਡੀਸੀਪੀ ਸਿਟੀ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਉਹ ਐਸਐਸਪੀ ਈਡਬਲਯੂਓ ਲੁਧਿਆਣਾ ਵਜੋਂ ਤਾਇਨਾਤ ਸਨ, ਜਦੋਂ ਕਿ ਗੁਰਸੇਵਕ ਸਿੰਘ ਨੂੰ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਪਹਿਲਾਂ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ ਐਸਐਸਪੀ ਵਜੋਂ ਤਾਇਨਾਤ ਸਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਨੌਂ ਜ਼ਿਲ੍ਹਿਆਂ ਦੇ ਐਸਐਸਪੀ ਸਮੇਤ 21 ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।


 
            
        

