Home Desh Jathedar Kuldeep Singh Gargaj ਦੀ ਤਾਜਪੋਸ਼ੀ ਦੇ ਵਿਰੋਧ ‘ਚ ਸਿੱਖ ਜਥੇਬੰਦੀਆਂ, ਬੋਲੇ-... Deshlatest NewsPanjabRajniti Jathedar Kuldeep Singh Gargaj ਦੀ ਤਾਜਪੋਸ਼ੀ ਦੇ ਵਿਰੋਧ ‘ਚ ਸਿੱਖ ਜਥੇਬੰਦੀਆਂ, ਬੋਲੇ- ਮਰਿਆਦਾ ਦੇ ਖਿਲਾਫ਼ By admin - March 10, 2025 21 0 FacebookTwitterPinterestWhatsApp ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਪਿਛਲੇ ਦਿਨੀ ਐਸਜੀਪੀਸੀ ਦਫ਼ਤਰ ਵਿੱਚ ਇਕੱਤਰਤਾ ਕਰਕੇ ਜਥੇਦਾਰ ਸਾਹਿਬਾਨਾਂ ਨੂੰ ਸੇਵਾ ਮੁਕਤ ਕੀਤਾ ਗਿਆ। ਇਸ ਦੇ ਰੋਸ ਵਜੋਂ ਅੱਜ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨਾਂ ਵੱਲੋਂ ਇਕੱਠ ਕੀਤਾ ਗਿਆ ਹੈ। ਇਹ ਇਕੱਠ ਵਿਰੋਧ ਤੇ ਰੋਸ ਪ੍ਰੋਗਰਾਮ ਉਲੀਕਨ ਤੋਂ ਪਹਿਲਾਂ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚ ਕੇ ਅਰਦਾਸ ਬੇਨਤੀ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਜੋ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸਾਹਿਬਾਂ ਨੂੰ ਬੇਵਜ੍ਹਾ ਹੀ ਸੇਵਾ ਮੁਕਤ ਕੀਤਾ ਗਿਆ ਹੈ। ਉਸ ਦਾ ਰੋਸ ਪੂਰੇ ਕੌਮ ਦੇ ਵਿੱਚ ਹੈ। ਅਕਾਲੀ ਦਲ ਦੇ ਵੀ ਕਈ ਲੀਡਰਾਂ ਵਿੱਚ ਇਸ ਦਾ ਰੋਸ ਦੇਖਣ ਨੂੰ ਮਿਲ ਰਿਹਾ। ਸਿੱਖ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਉਲੀਕਨ ਤੋਂ ਪਹਿਲਾਂ ਅਕਾਲ ਤਖਤ ਸਾਹਿਬ ‘ਤੇ ਆ ਕੇ ਅਰਦਾਸ ਬੇਨਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਿਸ ਤਰੀਕੇ ਅੱਜ ਸਵੇਰੇ ਤੜਕਸਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੇਵਾ ਸੰਭਾਲ ਦਿੱਤੀ ਗਈ ਹੈ, ਉਹ ਮਰਿਆਦਾ ਦੇ ਉਲਟ ਹੈ। ਪਹਿਲੀ ਦਸਤਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਤੋਂ ਜਾਂਦੀ ਹੈ ਅਤੇ ਵੱਖ-ਵੱਖ ਨਿਹੰਗ ਸਿੰਘ ਦਲ ਪੰਥਾਂ ਦੀ ਅਗਵਾਈ ਦੇ ਵਿੱਚ ਸੇਵਾ ਸੰਭਾਲ ਹੁੰਦੀ ਹੈ, ਪਰ ਰਾਤ ਦੇ ਸਮੇਂ ਮਰਿਆਦਾ ਦੇ ਉਲਟ ਇਹਨਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਹੋਣਾਂ ਦੀ ਸੇਵਾ ਸੰਭਾਲ ਕੀਤੀ ਗਈ ਹੈ। ਹੁਣ ਜਦੋਂ ਆਉਣ ਵਾਲੇ ਸਮੇਂ ਵਿੱਚ ਗਿਆਨੀ ਕੁਲਦੀਪ ਸਿੰਘ ਕਿਤੇ ਸਮਾਗਮ ‘ਤੇ ਜਾਣਗੇ ਤੇ ਉੱਥੇ ਸਿੱਖਾਂ ਦੇ ਵਿਰੋਧ ਦਾ ਜੇਕਰ ਉਹਨਾਂ ਨੂੰ ਸਾਹਮਣਾ ਕਰਨਾ ਪਿਆ ਤਾਂ ਉਸ ਦੇ ਜਿੰਮੇਦਾਰ ਸ਼੍ਰੋਮਣੀ ਕਮੇਟੀ ਹੋਵੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਸੀ ਕਿ ਉਹ ਪਹਿਲਾਂ ਇਹ ਸਾਰੇ ਮਸਲੇ ਨੂੰ ਸੁਲਝਾਣ, ਫਿਰ ਗਿਆਨੀ ਕੁਲਦੀਪ ਸਿੰਘ ਦੀ ਤਾਜਪੋਸ਼ ਕਰਦੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਵੇਲੇ ਸਿੱਖ ਪੰਥ ਦੀ ਨੁਮਾਇੰਦਗੀ ਨਹੀਂ ਕਰ ਰਹੀ ਉਹ ਸਿਰਫ ਇੱਕ ਧੜੇ ਦੀ ਹੀ ਨੁਮਾਇੰਦਗੀ ਕਰਦੀ ਹੋਈ ਨਜ਼ਰ ਆ ਰਹੀ ਹੈ।